Home » ਅੰਮ੍ਰਿਤਸਰ » ਕਾਨੂੰਨ ਤੋਂ ਉੱਪਰ ਕੋਈ ਨਹੀਂ: ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ, ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ

ਕਾਨੂੰਨ ਤੋਂ ਉੱਪਰ ਕੋਈ ਨਹੀਂ: ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ, ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ 'ਤੇ ਬੋਲਦਿਆਂ ਵੱਡਾ ਬਿਆਨ
ਕਾਨੂੰਨ ਤੋਂ ਉੱਪਰ ਕੋਈ ਨਹੀਂ: ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ, ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ
[responsivevoice_button voice="Hindi Male"]

ਚੰੰਡੀਗੜ੍ਹ  ਬਿਊਰੋ

                ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ‘ਤੇ ਬੋਲਦਿਆਂ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਕਾਨੂੰਨ ਤੋਂ ਉੱਪਰ ਕੋਈ ਵੀ ਵਿਅਕਤੀ ਨਹੀਂ ਹੈ, ਚਾਹੇ ਉਹ ਕਿੱਡਾ ਵੀ ਵੱਡਾ ਰਾਜਨੇਤਾ ਕਿਉਂ ਨਾ ਹੋਵੇ। ਵਿੱਤ ਮੰਤਰੀ ਨੇ ਦੱਸਿਆ ਕਿ ਤਰਨਤਾਰਨ ਉਪ ਚੋਣਾਂ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਬਹੁਤ ਹੀ ਇਤਰਾਜ਼ਯੋਗ, ਜਾਤੀਸੂਚਕ ਅਤੇ ਉਨ੍ਹਾਂ ਦੀ ਚਮੜੀ ਦੇ ਰੰਗ ਨੂੰ ਲੈ ਕੇ ਭੱਦੀ ਟਿੱਪਣੀ ਕੀਤੀ ਸੀ। ਇਹ ਸੰਵੇਦਨਸ਼ੀਲ ਮਾਮਲਾ ਲੰਮੇ ਸਮੇਂ ਤੋਂ ਲਟਕਦਾ ਆ ਰਿਹਾ ਸੀ, ਜਿਸ ‘ਤੇ ਹੁਣ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਬਹੁਤ ਹੀ ਸਖ਼ਤ ਰੁਖ਼ ਅਪਣਾਉਂਦਿਆਂ ਰਾਜਾ ਵੜਿੰਗ ਖ਼ਿਲਾਫ਼ ਕਾਰਵਾਈ ਦੇ ਹੁਕਮ ਜਾਰੀ ਕੀਤੇ ਹਨ। ਚੀਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕਮਿਸ਼ਨ ਦੇ ਹੁਕਮਾਂ ਦੀ ਪੂਰੀ ਇਮਾਨਦਾਰੀ, ਗੰਭੀਰਤਾ ਅਤੇ ਵਚਨਬੱਧਤਾ ਨਾਲ ਪਾਲਣਾ ਕਰੇਗੀ। ਉਨ੍ਹਾਂ ਆਖਿਆ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਜੋ ਵੀ ਬਣਦੀ ਕਾਰਵਾਈ ਹੈ, ਉਹ ਬਿਨਾਂ ਕਿਸੇ ਸਿਆਸੀ ਦਬਾਅ ਦੇ ਅਮਲ ਵਿੱਚ ਲਿਆਂਦੀ ਜਾਵੇਗੀ। ਜੇਕਰ ਜਾਂਚ ਅਤੇ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਲੋੜ ਪਈ ਤਾਂ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਵੀ ਬਿਲਕੁਲ ਪਿੱਛੇ ਨਹੀਂ ਹਟੇਗੀ। ਵਿੱਤ ਮੰਤਰੀ ਨੇ ਸਖ਼ਤ ਸ਼ਬਦਾਂ ਵਿੱਚ ਆਖਿਆ ਕਿ ਸਮਾਜ ਵਿੱਚ ਰੰਗ-ਭੇਦ, ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਵਾਲੇ ਅਤੇ ਦਲਿਤ ਸਮਾਜ ਦਾ ਅਪਮਾਨ ਕਰਨ ਵਾਲੇ ਕਿਸੇ ਵੀ ਦੋਸ਼ੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੀ ਘਟੀਆ ਮਾਨਸਿਕਤਾ ਵਾਲੇ ਲੋਕਾਂ ਲਈ ਪੰਜਾਬ ਵਰਗੇ ਭਾਈਚਾਰਕ ਸਾਂਝ ਵਾਲੇ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਪੰਜਾਬ ਮਹਾਨ ਗੁਰੂਆਂ, ਪੀਰਾਂ, ਫ਼ਕੀਰਾਂ ਅਤੇ ਸੰਤਾਂ-ਮਹਾਪੁਰਖਾਂ ਦੀ ਪਵਿੱਤਰ ਧਰਤੀ ਹੈ, ਜਿਸ ਨੇ ਹਮੇਸ਼ਾ ਵਿਸ਼ਵ ਨੂੰ ਬਰਾਬਰੀ, ਭਾਈਚਾਰੇ, ਆਪਸੀ ਪ੍ਰੇਮ ਅਤੇ ਇਨਸਾਨੀਅਤ ਦਾ ਮਹਾਨ ਸੁਨੇਹਾ ਦਿੱਤਾ ਹੈ। ਪ੍ਰੰਤੂ ਕਾਂਗਰਸ ਦੇ ਆਗੂ ਇੱਥੇ ਨਫ਼ਰਤ ਅਤੇ ਜ਼ਹਿਰ ਦੇ ਬੀਜ ਬੀਜਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਪੰਜਾਬ ਦੀ ਆਮ ਜਨਤਾ ਅਤੇ ਸਾਡੀ ਸਰਕਾਰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਕਾਨੂੰਨ ਨਿਰਪੱਖਤਾ ਨਾਲ ਆਪਣਾ ਕੰਮ ਕਰੇਗਾ ਅਤੇ ਦਲਿਤ ਸਮਾਜ ਦੇ ਅਪਮਾਨ ਦੇ ਦੋਸ਼ੀ ਨੂੰ ਹਰ ਹਾਲ ਵਿੱਚ ਸਜ਼ਾ ਭੁਗਤਣੀ ਹੀ ਪਵੇਗੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਨੀਤੀਆਂ ਸਦਕਾ ਪਿੰਡ ਭਗਤਪੁਰਾ ਮੌੜ ਦੇ 15 ਪਰਿਵਾਰ ‘ਆਪ’ ਵਿੱਚ ਸ਼ਾਮਲ: ਵਿਧਾਇਕ ਲਾਭ ਸਿੰਘ ਉੱਗੋਕੇ

0 0 votes
Article Rating
Subscribe
Notify of
guest
0 Comments
Oldest
Newest Most Voted