Home » ਪ੍ਰਮੁੱਖ ਖ਼ਬਰਾਂ » ਜਿਨ੍ਹਾਂ ਔਰਤਾਂ ਨੂੰ ‘ਸਨਮਾਨ ਰਾਸ਼ੀ’ ਨਹੀਂ ਮਿਲੀ ਉਹ ਫਾਰਮ ਭਰਨ, ਉਨ੍ਹਾਂ ਨੂੰ ਵੀ ਜੁਲਾਈ ਤੋਂ ਮਿਲੇਗਾ ਪੈਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿਨ੍ਹਾਂ ਔਰਤਾਂ ਨੂੰ ‘ਸਨਮਾਨ ਰਾਸ਼ੀ’ ਨਹੀਂ ਮਿਲੀ ਉਹ ਫਾਰਮ ਭਰਨ, ਉਨ੍ਹਾਂ ਨੂੰ ਵੀ ਜੁਲਾਈ ਤੋਂ ਮਿਲੇਗਾ ਪੈਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭਲਾਈ ਅਤੇ ਵਿਕਾਸ ਦੀਆਂ ਵੱਖ-ਵੱਖ ਪਹਿਲਕਦਮੀਆਂ ਰਾਹੀਂ ਲੋਕਾਈ ਦਾ ਇੱਕ-ਇੱਕ ਰੁਪਿਆ ਲੋਕਾਂ ਨੂੰ ਵਾਪਸ ਮੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਜਿਨ੍ਹਾਂ ਔਰਤਾਂ ਨੂੰ 'ਸਨਮਾਨ ਰਾਸ਼ੀ' ਨਹੀਂ ਮਿਲੀ ਉਹ ਫਾਰਮ ਭਰਨ, ਉਨ੍ਹਾਂ ਨੂੰ ਵੀ ਜੁਲਾਈ ਤੋਂ ਮਿਲੇਗਾ ਪੈਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
[responsivevoice_button voice="Hindi Male"]

ਬਰਨਾਲਾ ਬਿਊਰੋ

               ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭਲਾਈ ਅਤੇ ਵਿਕਾਸ ਦੀਆਂ ਵੱਖ-ਵੱਖ ਪਹਿਲਕਦਮੀਆਂ ਰਾਹੀਂ ਲੋਕਾਈ ਦਾ ਇੱਕ-ਇੱਕ ਰੁਪਿਆ ਲੋਕਾਂ ਨੂੰ ਵਾਪਸ ਮੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਰੋਧੀ ਧਿਰਾਂ ਦਾ ਕੋਈ ਵੀ ਦਬਾਅ ਸਰਕਾਰ ਦੇ ਲੋਕ-ਪੱਖੀ ਏਜੰਡੇ ਨੂੰ ਪਟੜੀ ਤੋਂ ਨਹੀਂ ਲਾਹ ਸਕਦਾ। ਰਾਜਪੁਰਾ ਵਿਖੇ ਇੱਕ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਨ੍ਹਾਂ ਮਾਵਾਂ-ਭੈਣਾਂ ਨੂੰ ਅਜੇ ਤੱਕ ਸਨਮਾਨ ਰਾਸ਼ੀ ਨਹੀਂ ਮਿਲੀ ਹੈ, ਉਹ ਆਪਣੀਆਂ ਜ਼ਰੂਰੀ ਰਸਮੀ ਕਾਰਵਾਈਆਂ ਅਤੇ ਫਾਰਮ ਪੂਰੇ ਕਰਨ, ਉਨ੍ਹਾਂ ਨੂੰ ਵੀ ਜੁਲਾਈ ਮਹੀਨੇ ਤੋਂ ਬਕਾਇਆ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਘਰ ਨੂੰ ਰੋਜ਼ਗਾਰ, ਹਰ ਬਜ਼ੁਰਗ ਨੂੰ ਇਲਾਜ ਅਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਦਿਵਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਹਿਲੀ ਜੁਲਾਈ ਤੋਂ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿੱਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਇਸ ਯੋਜਨਾ ਅਧੀਨ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲ ਰਹੇ ਹਨ, ਜਦੋਂ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ ਪੰਦਰਾਂ ਸੌ ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਜਿਹੜੀਆਂ ਔਰਤਾਂ ਕਿਸੇ ਕਾਰਨ ਕਰਕੇ ਇਸ ਯੋਜਨਾ ਤੋਂ ਵਾਂਝੀਆਂ ਰਹਿ ਗਈਆਂ ਹਨ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਫਾਰਮ ਭਰਨ ਤੋਂ ਬਾਅਦ ਉਨ੍ਹਾਂ ਦੇ ਖਾਤਿਆਂ ਵਿੱਚ ਵੀ ਜੁਲਾਈ ਮਹੀਨੇ ਤੋਂ ਹੀ ਪੂਰੀ ਰਾਸ਼ੀ ਪਾਈ ਜਾਵੇਗੀ। ਰਾਜਪੁਰਾ ਦੇ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਭ ਦਾ ਸਾਂਝਾ ਹੈ ਅਤੇ ਹਰ ਤਿਉਹਾਰ ਮਿਲ ਕੇ ਮਨਾਉਣ ਦੀ ਇਸ ਦੀ ਸਦੀਆਂ ਪੁਰਾਣੀ ਪਰੰਪਰਾ ਨੂੰ ਸੰਭਾਲ ਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹਾ ਗੁਲਦਸਤਾ ਹੈ, ਜਿਸ ਵਿੱਚ ਹਰ ਰੰਗ ਦਾ ਫੁੱਲ ਮੌਜੂਦ ਹੈ ਅਤੇ ਇਸ ਪਵਿੱਤਰ ਧਰਤੀ ਉੱਤੇ ਸਾਰੇ ਵਧਦੇ-ਫੁੱਲਦੇ ਹਨ। ਸਾਡੀ ਧਰਤੀ ਇੰਨੀ ਉਪਜਾਊ ਹੈ ਕਿ ਇੱਥੇ ਹਰ ਬੀਜ ਉੱਗ ਸਕਦਾ ਹੈ, ਪਰ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ ਕਿਉਂਕਿ ਸਾਡੀ ਭਾਈਚਾਰਕ ਏਕਤਾ ਅਤੇ ਅਖੰਡਤਾ ਬਹੁਤ ਮਜ਼ਬੂਤ ​​ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਉੱਤੇ ਆਰਥਿਕ ਬੋਝ ਘਟਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਖਜ਼ਾਨੇ ਦਾ ਪੈਸਾ ਸਿੱਧਾ ਜਨਤਾ ਦੀ ਭਲਾਈ ਉੱਤੇ ਖ਼ਰਚ ਕੀਤਾ ਜਾ ਰਿਹਾ ਹੈ। ਵਿਰੋਧੀਆਂ ਉੱਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਕੇਵਲ ਅਫ਼ਵਾਹਾਂ ਫੈਲਾਉਣ ਦਾ ਕੰਮ ਕਰ ਰਹੀਆਂ ਹਨ, ਪਰ ਸਰਕਾਰ ਆਪਣੇ ਵਿਕਾਸ ਕਾਰਜਾਂ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਸਰਕਾਰ ਦਾ ਵਿਦਿਆਰਥੀਆਂ ਦੇ ਹੱਕ ‘ਚ ਵੱਡਾ ਫ਼ੈਸਲਾ: ਪੱਛੜੀਆਂ ਸ਼੍ਰੇਣੀਆਂ ਦੇ ਬੱਚਿਆਂ ਲਈ ਜਾਰੀ ਕੀਤਾ 15.72 ਕਰੋੜ ਰੁਪਏ ਦਾ ਵਜ਼ੀਫ਼ਾ

0 0 votes
Article Rating
Subscribe
Notify of
guest
0 Comments
Oldest
Newest Most Voted