Home » ਪੰਜਾਬ » ਤਰਕਸ਼ੀਲ ਸੁਸਾਇਟੀ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਵਹਿਮਾਂ-ਭਰਮਾਂ ਵਿੱਚੋਂ ਨਿਕਲ ਕੇ ਵਿਗਿਆਨਕ ਸੋਚ ਅਪਣਾਉਣ ਦਾ ਹੋਕਾ

ਤਰਕਸ਼ੀਲ ਸੁਸਾਇਟੀ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਵਹਿਮਾਂ-ਭਰਮਾਂ ਵਿੱਚੋਂ ਨਿਕਲ ਕੇ ਵਿਗਿਆਨਕ ਸੋਚ ਅਪਣਾਉਣ ਦਾ ਹੋਕਾ

ਤਰਕਸ਼ੀਲ ਸੁਸਾਇਟੀ ਪੰਜਾਬ ਪਿਛਲੇ ਲੰਮੇ ਸਮੇਂ ਤੋਂ ਸਮਾਜ ਵਿੱਚ ਰਹਿ ਕੇ ਲੋਕਾਂ ਨੂੰ ਇੱਕ ਨਵੀਂ ਅਤੇ ਵਿਗਿਆਨਕ ਦਿਸ਼ਾ ਦੇਣ ਦਾ ਬਹੁਤ ਹੀ ਸ਼ਲਾਘਾਯੋਗ ਕੰਮ ਕਰ ਰਹੀ ਹੈ। ਸੂਬਾ ਜਥੇਬੰਦਕ ਮੁਖੀ ਮਾਸਟਰ ਰਜਿੰਦਰ ਭਦੌੜ ਅਤੇ ਤਰਕਸ਼ੀਲ ਮੈਗਜ਼ੀਨ ਦੇ ਸੰਪਾਦਕ ਰਾਜਪਾਲ ਸਿੰਘ ਸਮੇਤ ਕਈ
ਤਰਕਸ਼ੀਲ ਸੁਸਾਇਟੀ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਵਹਿਮਾਂ-ਭਰਮਾਂ ਵਿੱਚੋਂ ਨਿਕਲ ਕੇ ਵਿਗਿਆਨਕ ਸੋਚ ਅਪਣਾਉਣ ਦਾ ਹੋਕਾ
[responsivevoice_button voice="Hindi Male"]

ਬਰਨਾਲਾ ਬਿਊਰੋ

              ਤਰਕਸ਼ੀਲ ਸੁਸਾਇਟੀ ਪੰਜਾਬ ਪਿਛਲੇ ਲੰਮੇ ਸਮੇਂ ਤੋਂ ਸਮਾਜ ਵਿੱਚ ਰਹਿ ਕੇ ਲੋਕਾਂ ਨੂੰ ਇੱਕ ਨਵੀਂ ਅਤੇ ਵਿਗਿਆਨਕ ਦਿਸ਼ਾ ਦੇਣ ਦਾ ਬਹੁਤ ਹੀ ਸ਼ਲਾਘਾਯੋਗ ਕੰਮ ਕਰ ਰਹੀ ਹੈ। ਸੂਬਾ ਜਥੇਬੰਦਕ ਮੁਖੀ ਮਾਸਟਰ ਰਜਿੰਦਰ ਭਦੌੜ ਅਤੇ ਤਰਕਸ਼ੀਲ ਮੈਗਜ਼ੀਨ ਦੇ ਸੰਪਾਦਕ ਰਾਜਪਾਲ ਸਿੰਘ ਸਮੇਤ ਕਈ ਪ੍ਰਮੁੱਖ ਮੈਂਬਰ ਲਗਾਤਾਰ ਲੋਕਾਂ, ਖਾਸ ਕਰਕੇ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਵਿਗਿਆਨਕ ਚੇਤਨਾ ਨਾਲ ਜੋੜਨ ਵਿੱਚ ਜੁਟੇ ਹੋਏ ਹਨ। ਮਾਸਟਰ ਪਰਮਵੇਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਆਧੁਨਿਕ ਦੌਰ ਵਿੱਚ ਲੋਕਾਂ ਨੂੰ ਸਰੀਰਕ ਮਦਦ ਨਾਲੋਂ ਕਿਤੇ ਵੱਧ ਮਾਨਸਿਕ ਤੌਰ ’ਤੇ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਆਖਿਆ ਕਿ ਕਿਸੇ ਵਿਅਕਤੀ ਨੂੰ ਮੁਫ਼ਤ ਦੀਆਂ ਚੀਜ਼ਾਂ ਦੇਣ ਜਾਂ ਅਹਿਸਾਨ ਕਰਨ ਨਾਲੋਂ ਬਿਹਤਰ ਹੈ ਕਿ ਉਸ ਨੂੰ ਸਹੀ ਅਤੇ ਗਲਤ ਦੀ ਸਹੀ ਸਮਝ ਦਿੱਤੀ ਜਾਵੇ ਅਤੇ ਵਿਗਿਆਨਕ ਸੋਚ ਨਾਲ ਜੋੜਿਆ ਜਾਵੇ, ਤਾਂ ਜੋ ਉਹ ਆਪਣੀ ਸਖ਼ਤ ਮਿਹਨਤ ਦੇ ਸਹਾਰੇ ਆਪਣੀ ਕਿਸਮਤ ਆਪ ਲਿਖਣ ਦੇ ਯੋਗ ਬਣ ਸਕੇ। ਸੁਸਾਇਟੀ ਦਾ ਮੁੱਖ ਮਕਸਦ ਲੋਕਾਂ ਦੇ ਮਨਾਂ ਵਿੱਚ ਫੈਲੇ ਹੋਏ ਵੱਖ-ਵੱਖ ਭਰਮਾਂ ਨੂੰ ਦੂਰ ਕਰਨਾ, ਅੰਧ-ਵਿਸ਼ਵਾਸ ਦੇ ਜਾਲ ਵਿੱਚੋਂ ਬਾਹਰ ਕੱਢਣਾ ਅਤੇ ਮਾਨਸਿਕ ਗੁਲਾਮੀ ਤੋਂ ਮੁਕੰਮਲ ਆਜ਼ਾਦੀ ਦਿਵਾਉਣਾ ਹੈ। ਸਮਾਜ ਵਿੱਚ ਅਕਸਰ ਦੇਖਿਆ ਜਾਂਦਾ ਹੈ ਕਿ ਢੋਂਗੀ ਤਾਂਤਰਿਕਾਂ ਅਤੇ ਅਖੋਤੀ ਸਿਆਣਿਆਂ ਵੱਲੋਂ ਭੋਲੇ-ਭਾਲੇ ਅਤੇ ਅਨਪੜ੍ਹ ਲੋਕਾਂ ਨੂੰ ਭੂਤਾਂ-ਪ੍ਰੇਤਾਂ ਜਾਂ ਬੁਰੀਆਂ ਆਤਮਾਵਾਂ ਦਾ ਝੂਠਾ ਡਰ ਦਿਖਾ ਕੇ ਆਰਥਿਕ ਤੌਰ ’ਤੇ ਠੱਗਿਆ ਅਤੇ ਡਰਾਇਆ ਜਾਂਦਾ ਹੈ। ਤਰਕਸ਼ੀਲ ਸੁਸਾਇਟੀ ਅਜਿਹੇ ਸਾਰੇ ਭਰਮਾਂ ਦੀ ਪੋਲ ਖੋਲ੍ਹ ਕੇ ਲੋਕਾਂ ਨੂੰ ਮਾਨਸਿਕ ਅਤੇ ਸਮਾਜਿਕ ਤੌਰ ’ਤੇ ਸ਼ਕਤੀਸ਼ਾਲੀ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ। ਇਸ ਨੇਕ ਮਕਸਦ ਨੂੰ ਪੂਰਾ ਕਰਨ ਲਈ ਸੁਸਾਇਟੀ ਵੱਲੋਂ ਹਰ ਸਾਲ ਕਰੀਬ ਅੱਠ ਤੋਂ ਦਸ ਵੱਡੇ ਸੈਮੀਨਾਰ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਸਕੂਲਾਂ, ਕਾਲਜਾਂ, ਪਿੰਡ-ਪਿੰਡ ਅਤੇ ਸ਼ਹਿਰ ਦੇ ਮੁਹੱਲਿਆਂ ਵਿੱਚ ਅਗਾਂਹਵਧੂ ਅਤੇ ਉਸਾਰੂ ਸਾਹਿਤ ਪਹੁੰਚਾਉਂਦੀ ਤਰਕਸ਼ੀਲ ਸਾਹਿਤ ਵੈਨ ਲਗਾਤਾਰ ਘੁੰਮਦੀ ਰਹਿੰਦੀ ਹੈ। ਸੁਸਾਇਟੀ ਵੱਲੋਂ ਆਏ ਸਾਲ ਚੇਤਨਾ ਪਰਖ਼ ਪ੍ਰੀਖਿਆ ਕਰਵਾਈ ਜਾਂਦੀ ਹੈ ਅਤੇ ਇਸ ਸਾਲ ਵੀ ਇੱਕ ਵਿਸ਼ਾਲ ਤਰਕਸ਼ੀਲ ਪੁਸਤਕ ਮੇਲਾ ਲਗਾਇਆ ਗਿਆ, ਜਿੱਥੇ ਦਰਸ਼ਕਾਂ ਅਤੇ ਸਰੋਤਿਆਂ ਨੇ ਜਿੱਥੇ ਅਗਾਂਹਵਧੂ ਪੁਸਤਕਾਂ ਖਰੀਦੀਆਂ, ਉੱਥੇ ਹੀ ਵਿਗਿਆਨਕ ਚੇਤਨਾ ਦੇ ਮਹੱਤਵਪੂਰਨ ਵਿਚਾਰ ਵੀ ਸੁਣੇ। ਇਸੇ ਲੜੀ ਤਹਿਤ ਸੈਂਕੜੇ ਸਕੂਲਾਂ ਅਤੇ ਕਾਲਜਾਂ ਵਿੱਚ ਵਿਗਿਆਨਕ ਚੇਤਨਾ ਨਾਲ ਸਬੰਧਤ ਜਾਗਰੂਕਤਾ ਸੈਮੀਨਾਰ ਅਤੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿੱਚ ਜੇਤੂ ਬੱਚਿਆਂ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ। ਇਹ ਸਾਰੇ ਪ੍ਰੋਗਰਾਮ ਅਤੇ ਗਤੀਵਿਧੀਆਂ ਬਹੁਤ ਖਰਚੀਲੀਆਂ ਹੁੰਦੀਆਂ ਹਨ, ਪਰ ਸੁਸਾਇਟੀ ਦੇ ਮੈਂਬਰ ਬਿਨਾਂ ਕਿਸੇ ਸਰਕਾਰੀ ਮਦਦ ਦੇ ਇਹ ਸਾਰਾ ਵਿੱਤੀ ਬੋਝ ਆਪਣੇ ਪੱਧਰ ’ਤੇ ਹੀ ਇਕੱਠਾ ਕਰਦੇ ਹਨ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੰਧ-ਵਿਸ਼ਵਾਸਾਂ, ਵਹਿਮਾਂ-ਭਰਮਾਂ ਅਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿੱਚੋਂ ਬਾਹਰ ਨਿਕਲ ਕੇ ਵਿਗਿਆਨਕ ਵਿਚਾਰਾਂ ਦੇ ਚਾਨਣ ਵਿੱਚ ਆਉਣ ਅਤੇ ਇੱਕ ਆਰੋਗ ਅਤੇ ਸੁਚੇਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਸ਼੍ਰੀ ਮਦ ਭਾਗਵਤ ਕਥਾ ਦੌਰਾਨ ਸਵਾਮੀ ਡਾ. ਰਾਮ ਤੀਰਥ ਜੀ ਮਹਾਰਾਜ ਨੇ ਭਗਤਾਂ ਨੂੰ ਭਗਤੀ ਦੇ ਰੰਗ ਵਿੱਚ ਰੰਗਿਆ

0 0 votes
Article Rating
Subscribe
Notify of
guest
0 Comments
Oldest
Newest Most Voted