Home » ਚੰਡੀਗੜ੍ਹ » ਪ੍ਰਤਾਪ ਸਿੰਘ ਬਾਜਵਾ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਤਿੱਖਾ ਹਮਲਾ: ਭ੍ਰਿਸ਼ਟਾਚਾਰ ਦੇ ਦੋਸ਼ਾਂ ਅਤੇ ਮਹਿਂਗਾਈ ਭੱਤੇ ਸਮੇਤ ਕਈ ਅਹਿਮ ਮੁੱਦਿਆਂ ‘ਤੇ ਜਵਾਬ ਮੰਗਦਿਆਂ ਆਮ ਆਦਮੀ ਪਾਰਟੀ ਨੂੰ ਘੇਰਿਆ

ਪ੍ਰਤਾਪ ਸਿੰਘ ਬਾਜਵਾ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਤਿੱਖਾ ਹਮਲਾ: ਭ੍ਰਿਸ਼ਟਾਚਾਰ ਦੇ ਦੋਸ਼ਾਂ ਅਤੇ ਮਹਿਂਗਾਈ ਭੱਤੇ ਸਮੇਤ ਕਈ ਅਹਿਮ ਮੁੱਦਿਆਂ ‘ਤੇ ਜਵਾਬ ਮੰਗਦਿਆਂ ਆਮ ਆਦਮੀ ਪਾਰਟੀ ਨੂੰ ਘੇਰਿਆ

ਪ੍ਰਤਾਪ ਸਿੰਘ ਬਾਜਵਾ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਤਿੱਖਾ ਹਮਲਾ: ਭ੍ਰਿਸ਼ਟਾਚਾਰ ਦੇ ਦੋਸ਼ਾਂ ਅਤੇ ਮਹਿਂਗਾਈ ਭੱਤੇ ਸਮੇਤ ਕਈ ਅਹਿਮ ਮੁੱਦਿਆਂ 'ਤੇ ਜਵਾਬ ਮੰਗਦਿਆਂ ਆਮ ਆਦਮੀ ਪਾਰਟੀ ਨੂੰ ਘੇਰਿਆ
ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧਦੇ ਹੋਏ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ
[responsivevoice_button voice="Hindi Male"]

ਬਰਨਾਲਾ ਬਿਊਰੋ

                    ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਜ਼ੋਰਦਾਰ ਸ਼ਬਦੀ ਹਮਲਾ ਬੋਲਿਆ ਹੈ। ਕਾਂਗਰਸੀ ਆਗੂ ਨੇ ਮੁੱਖ ਮੰਤਰੀ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ‘ਤੇ ਲੱਗੇ ਕਥਿਤ ਦੋਸ਼ਾਂ, ਮੁੱਖ ਮੰਤਰੀ ਦੇ ਵਿਸ਼ੇਸ਼ ਕਾਰਜ ਅਧਿਕਾਰੀ ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਮਾਮਲੇ, ਅਤੇ ਸਰਕਾਰੀ ਕਰਮਚਾਰੀਆਂ ਦੇ ਮਹਿਂਗਾਈ ਭੱਤੇ ਦੇ ਬਕਾਏ ਸਮੇਤ ਕਈ ਮੁੱਦਿਆਂ ‘ਤੇ ਸਰਕਾਰ ਨੂੰ ਘੇਰਿਆ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਇਨ੍ਹਾਂ ਸਾਰੇ ਮਾਮਲਿਆਂ ਤੋਂ ਭੱਜ ਨਹੀਂ ਸਕਦੇ ਅਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਜਵਾਬ ਦੇਣਾ ਹੀ ਪਵੇਗਾ। ਬਾਜਵਾ ਨੇ ਸਰਕਾਰੀ ਮੁਲਾਜ਼ਮਾਂ ਨੂੰ ਮਹਿਂਗਾਈ ਭੱਤਾ ਨਾ ਦਿੱਤੇ ਜਾਣ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਜਦੋਂ ਸਰਕਾਰ ਕੋਲ ਆਪਣੇ ਪ੍ਰਚਾਰ, ਇਸ਼ਤਿਹਾਰਾਂ ਅਤੇ ਵੱਡੇ ਸਮਾਗਮਾਂ ਲਈ ਕਰੋੜਾਂ ਰੁਪਏ ਦਾ ਬਜਟ ਹੈ, ਤਾਂ ਫਿਰ ਆਪਣੇ ਹੱਕ ਮੰਗ ਰਹੇ ਮੁਲਾਜ਼ਮਾਂ ਨੂੰ ਦੇਣ ਲਈ ਪੈਸਾ ਕਿਉਂ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਤੱਕ ਪਹੁੰਚ ਕਰ ਰਹੀ ਹੈ, ਜਦਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ‘ਤੇ ਸਖ਼ਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਰਹਾਇਸ਼ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਧਰਨਾ ਦੇ ਰਹੇ ਮੁਲਾਜ਼ਮਾਂ ਨਾਲ ਕੀਤਾ ਜਾ ਰਿਹਾ ਵਿਵਹਾਰ ਬਹੁਤ ਹੀ ਨਿੰਦਣਯੋਗ ਹੈ। ਇਸ ਤੋਂ ਇਲਾਵਾ ਬਾਜਵਾ ਨੇ ਸੂਬੇ ਦੀ ਵਿੱਤੀ ਸਥਿਤੀ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਜਦੋਂ ਮੌਜੂਦਾ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਪੰਜਾਬ ਸਿਰ ਲਗਭਗ ਦੋ ਲੱਖ ਸੱਤਰ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਸੀ, ਪਰ ਹੁਣ ਹਰ ਹਫ਼ਤੇ ਨਵਾਂ ਕਰਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਬਰਗਾੜੀ ਅਤੇ ਬਹਿਬਲ ਕਲਾਂ ਮਾਮਲਿਆਂ ਵਿੱਚ ਵੀ ਇਨਸਾਫ਼ ਨਾ ਮਿਲਣ ਦਾ ਦੋਸ਼ ਲਾਇਆ। ਬਾਜਵਾ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਵੱਲੋਂ ਸਾਹਮਣੇ ਲਿਆਂਦੇ ਗਏ ਮਾਮਲਿਆਂ ਅਤੇ ਗੈਰ-ਕਾਨੂੰਨੀ ਖਣਨ ਦੇ ਮੁੱਦਿਆਂ ‘ਤੇ ਵੀ ਸਰਕਾਰ ਨੂੰ ਜਵਾਬਦੇਹ ਹੋਣਾ ਪਵੇਗਾ। ਅਖੀਰ ਵਿੱਚ ਬਾਜਵਾ ਨੇ ਕਿਹਾ ਕਿ ਵਿਰੋਧੀ ਧਿਰਾਂ ਪੰਜਾਬ ਦੇ ਲੋਕਾਂ ਦੇ ਸਵਾਲਾਂ ਨੂੰ ਲਗਾਤਾਰ ਉਠਾਉਂਦੀਆਂ ਰਹਿਣਗੀਆਂ ਅਤੇ ਸਰਕਾਰ ਨੂੰ ਜਵਾਬ ਦੇਣ ਲਈ ਮਜ਼ਬੂਰ ਕਰਨਗੀਆਂ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਸਨਅਤੀ ਖੇਤਰਾਂ ਵਿੱਚ ਲਗਾਤਾਰ ਪੰਜ ਘੰਟੇ ਬਿਜਲੀ ਕੱਟ ਲੱਗਣ ਕਾਰਨ ਕਾਰੋਬਾਰੀ ਪਰੇਸ਼ਾਨ, ਫੈਕਟਰੀਆਂ ਵਿੱਚ ਉਤਪਾਦਨ ਬੁਰੇ ਤਰੀਕੇ ਨਾਲ ਪ੍ਰਭਾਵਿਤ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 9 3 2
Users Today : 82
Users Yesterday : 195
Users Last 7 days : 504

ਰਾਸ਼ੀਫਲ