ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਬਠਿੰਡਾ ਵਿੱਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਟਕਸਾਲੀ ਆਗੂਆਂ ਨੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਦਾ ਫੜਿਆ ਪੱਲਾ

ਬਠਿੰਡਾ ਵਿੱਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਟਕਸਾਲੀ ਆਗੂਆਂ ਨੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਦਾ ਫੜਿਆ ਪੱਲਾ

ਜ਼ਿਲ੍ਹਾ ਬਠਿੰਡਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਬਹੁਤ ਵੱਡਾ ਝਟਕਾ ਲੱਗਾ ਜਦੋਂ ਟਕਸਾਲੀ ਕਾਂਗਰਸੀ ਆਗੂ ਅਵਤਾਰ ਸਿੰਘ ਸੰਨੀ ਬਰਾੜ ਅਤੇ ਗੁਰਮੀਤ ਸਿੰਘ ਬਾਂਡੀ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ
ਬਠਿੰਡਾ ਵਿੱਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਟਕਸਾਲੀ ਆਗੂਆਂ ਨੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਦਾ ਫੜਿਆ ਪੱਲਾ

ਬਠਿੰਡਾ ਬਿਊਰੋ

                  ਜ਼ਿਲ੍ਹਾ ਬਠਿੰਡਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਬਹੁਤ ਵੱਡਾ ਝਟਕਾ ਲੱਗਾ ਜਦੋਂ ਟਕਸਾਲੀ ਕਾਂਗਰਸੀ ਆਗੂ ਅਵਤਾਰ ਸਿੰਘ ਸੰਨੀ ਬਰਾੜ ਅਤੇ ਗੁਰਮੀਤ ਸਿੰਘ ਬਾਂਡੀ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਇਨ੍ਹਾਂ ਸਾਰੇ ਆਗੂਆਂ ਦਾ ਪਾਰਟੀ ਵਿੱਚ ਰਸਮੀ ਸਵਾਗਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਸ਼ਾਮਲ ਹੋਏ ਸਾਰੇ ਆਗੂਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਪਰਿਵਾਰ ਵਿੱਚ ਜੀ ਆਇਆਂ ਆਖਿਆ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਦੇਸ਼ ਭਰ ਵਿੱਚ ਹੋ ਰਹੇ ਅਥਾਹ ਵਿਕਾਸ ਕਾਰਜਾਂ ਅਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਕੀਤੀ ਜਾ ਰਹੀ ਬੇਮਿਸਾਲ ਜਨ-ਸੇਵਾ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਹਨ। ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਲਿਆਉਣ ਲਈ ਹਿੰਮਤ ਬੇਦੀ ਨੇ ਅਹਿਮ ਭੂਮਿਕਾ ਨਿਭਾਈ, ਜਿਨ੍ਹਾਂ ਦਾ ਪਾਰਟੀ ਲੀਡਰਸ਼ਿਪ ਵੱਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਦੇ ਹਰ ਵਰਗ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਪੰਜਾਬ ਦੇ ਲੱਖਾਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਭੇਜੀ ਜਾ ਰਹੀ ਹੈ, ਜਿਸ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਆਯੁਸ਼ਮਾਨ ਭਾਰਤ ਯੋਜਨਾ ਤਹਿਤ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਨਾਲ ਲੱਖਾਂ ਲੋਕਾਂ ਦਾ ਜੀਵਨ ਸੁਖਾਲਾ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਨਾਲ ਹਰ ਬੇਘਰ ਪਰਿਵਾਰ ਨੂੰ ਪੱਕਾ ਮਕਾਨ ਦੇਣ ਦੇ ਉਦੇਸ਼ ਨਾਲ ਚਲਾਈ ਗਈ ਯੋਜਨਾ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਗਰੀਬਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉੱਜਵਲਾ ਯੋਜਨਾ ਨੇ ਔਰਤਾਂ ਨੂੰ ਧੂੰਏਂ ਤੋਂ ਮੁਕਤੀ ਦਿਵਾਈ ਹੈ ਅਤੇ ਮਾਨਧਨ ਯੋਜਨਾਵਾਂ ਰਾਹੀਂ ਮਜ਼ਦੂਰਾਂ ਤੇ ਛੋਟੇ ਵਪਾਰੀਆਂ ਲਈ ਪੈਨਸ਼ਨ ਰਾਹੀਂ ਸਮਾਜਿਕ ਸੁਰੱਖਿਆ ਯਕੀਨੀ ਬਣਾਈ ਗਈ ਹੈ। ਪੰਜਾਬ ਵਿੱਚ ਰਾਸ਼ਟਰੀ ਰਾਜਮਾਰਗਾਂ, ਐਕਸਪ੍ਰੈਸ-ਵੇਅ ਅਤੇ ਉਦਯੋਗਿਕ ਗਲਿਆਰਿਆਂ ਦੇ ਨਿਰਮਾਣ ਲਈ ਕੇਂਦਰ ਸਰਕਾਰ ਵੱਲੋਂ ਅਰਬਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਸਿੰਗਲਾ ਨੇ ਆਖਿਆ ਕਿ ਪੰਜਾਬ ਦੇ ਲੋਕ ਹੁਣ ਵਿਰੋਧੀ ਪਾਰਟੀਆਂ ਦੇ ਝੂਠੇ ਪ੍ਰਚਾਰ ਤੋਂ ਅੱਕ ਚੁੱਕੇ ਹਨ ਅਤੇ ਇਹ ਭਲੀ-ਭਾਂਤ ਸਮਝ ਚੁੱਕੇ ਹਨ ਕਿ ਸੂਬੇ ਦਾ ਅਸਲ ਵਿਕਾਸ, ਅਮਨ-ਸ਼ਾਂਤੀ ਅਤੇ ਸੁਸ਼ਾਸਨ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਦੇ ਸਕਦੀ ਹੈ। ਉਨ੍ਹਾਂ ਸਾਰੇ ਨਵੇਂ ਸਾਥੀਆਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਉਂਦਿਆਂ ਮਿਲ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੰਕਲਪ ਲਿਆ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸੀਵਰੇਜ ‘ਚ ਗੋਹਾ ਤੇ ਕੂੜਾ ਸੁੱਟਣ ਨਾਲ ਪਾਣੀ ਦੀ ਨਿਕਾਸੀ ਠੱਪ, ਉਪ ਪ੍ਰਧਾਨ ਵੱਲੋਂ ਕਾਰਵਾਈ ਦੀ ਚੇਤਾਵਨੀ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 3
Users Today : 23
Users Yesterday : 37
Users Last 7 days : 297

ਰਾਸ਼ੀਫਲ

error: Content is protected !!