ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ਾਲ ਚੇਤਨਾ ਮਾਰਚ ਰਵਾਨਾ: ਵੱਖ-ਵੱਖ ਪੜਾਵਾਂ ‘ਤੇ ਲਗਾਏ ਲੰਗਰ

ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ਾਲ ਚੇਤਨਾ ਮਾਰਚ ਰਵਾਨਾ: ਵੱਖ-ਵੱਖ ਪੜਾਵਾਂ ‘ਤੇ ਲਗਾਏ ਲੰਗਰ

ਗੁਰਬਿੰਦਰ ਸਿੰਘ/ਬੇਅੰਤ ਬਰਨਾਲਾ
ਭਦੌੜ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ਾਲ ਚੇਤਨਾ ਮਾਰਚ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ: ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵੱਲੋਂ ਲਗਾਏ ਗਏ ਅਤੁੱਟ ਲੰਗਰਭਦੌੜ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ਾਲ ਚੇਤਨਾ ਮਾਰਚ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ: ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵੱਲੋਂ ਲਗਾਏ ਗਏ ਅਤੁੱਟ ਲੰਗਰ

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਤਿੰਨ ਸੌ ਪੈਂਠਵੇਂ ਜਨਮ ਦਿਹਾੜੇ, ਸ਼੍ਰੋਮਣੀ ਭਗਤ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਛੇ ਸੌ ਪੰਜਾਹ ਸਾਲਾ ਜਨਮ ਦਿਹਾੜੇ ਅਤੇ ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਜੀ ਦੀ ਇੱਕ ਸੌ ਸਾਲਾ ਬਰਸੀ ਸਮਾਗਮ ਨੂੰ ਸਮਰਪਿਤ ਇੱਕ ਵਿਸ਼ਾਲ ਚੇਤਨਾ ਮਾਰਚ ਭਦੌੜ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਅਤੇ ਸ਼ਰਧਾ ਭਾਵਨਾ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਸ਼ਹੀਦ ਬਾਬਾ ਬੀਰ ਸਿੰਘ, ਧੀਰ ਸਿੰਘ ਸੰਸਥਾ ਭਦੌੜ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਇਹ ਚੇਤਨਾ ਮਾਰਚ ਵਿਸਾਖੀ ਵਾਲਾ ਗੁਰਦੁਆਰਾ ਸਾਹਿਬ, ਬਾਜਾਖਾਨਾ ਮਾਰਗ ਭਦੌੜ ਤੋਂ ਸ਼ੁਰੂ ਹੋਇਆ, ਜਿੱਥੇ ਰਵਾਨਗੀ ਸਮੇਂ ਵੱਡੀ ਗਿਣਤੀ ਵਿੱਚ ਸ਼ਾਮਲ ਸੰਗਤਾਂ ਨੇ ਜੈਕਾਰਿਆਂ ਨਾਲ ਸਮੁੱਚੇ ਵਾਤਾਵਰਨ ਨੂੰ ਗੂੰਜਾਇਆ। ਇਹ ਮਾਰਚ ਵੱਖ-ਵੱਖ ਪੜਾਵਾਂ ਵਿੱਚੋਂ ਲੰਘਦਾ ਹੋਇਆ ਆਪਣੀ ਮੰਜ਼ਿਲ ਵੱਲ ਵਧਿਆ, ਜਿੱਥੇ ਰਸਤੇ ਵਿੱਚ ਇਲਾਕੇ ਦੇ ਲੋਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਦੀ ਸੇਵਾ ਲਈ ਵੱਖ-ਵੱਖ ਤਰ੍ਹਾਂ ਦੇ ਅਤੁੱਟ ਲੰਗਰ ਲਗਾਏ ਗਏ। ਜਦੋਂ ਇਹ ਚੇਤਨਾ ਮਾਰਚ ਆਪਣੇ ਤੀਜੇ ਪੜਾਅ ‘ਤੇ ਪਹੁੰਚਿਆ ਤਾਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਨੀਸ਼ ਕੁਮਾਰ ਗਰਗ ਅਤੇ ਕੌਂਸਲਰ ਸਰਾਜ ਗਰਗ ਵੱਲੋਂ ਸੰਗਤਾਂ ਦਾ ਭਰਵਾਂ ਸਵਾਗਤ ਕਰਦਿਆਂ ਚਾਹ ਅਤੇ ਪਕੌੜਿਆਂ ਦਾ ਵਿਸ਼ੇਸ਼ ਲੰਗਰ ਲਗਾਇਆ ਗਿਆ ਅਤੇ ਪਾਲਕੀ ਸਾਹਿਬ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨਾਲ ਸਮੁੱਚਾ ਮਾਹੌਲ ਧਾਰਮਿਕ ਰੰਗ ਵਿੱਚ ਰੰਗ ਗਿਆ। ਸਾਬਕਾ ਪ੍ਰਧਾਨ ਮਨੀਸ਼ ਕੁਮਾਰ ਗਰਗ ਨੇ ਆਖਿਆ ਕਿ ਅਜਿਹੇ ਧਾਰਮਿਕ ਆਯੋਜਨ ਸਮਾਜ ਅੰਦਰ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ, ਮਾਰਕੀਟ ਕਮੇਟੀ ਦੇ ਸਾਬਕਾ ਪ੍ਰਧਾਨ ਅਜੈ ਕੁਮਾਰ, ਵਿਜੇ ਕੁਮਾਰ, ਮਨੀਸ਼ ਕੁਮਾਰ, ਪ੍ਰਿੰਸ ਕੁਮਾਰ ਗਰਗ, ਕਰਨ ਕੁਮਾਰ ਗਰਗ, ਸਾਬਕਾ ਕੌਂਸਲਰ ਬਲਵੀਰ ਸਿੰਘ ਠੰਡੂ, ਅਸ਼ੋਕੀ ਪਹਿਲਵਾਨ, ਲਾਭ ਸਿੰਘ, ਨਾਹਰ ਸਿੰਘ ਔਲਖ, ਗੁਰਚਰਨ ਸਿੰਘ ਪੰਮਾ, ਅਮਨਦੀਪ ਸਿੰਘ ਦੀਪਾ ਅਤੇ ਵੀਰਬਲ ਦਾਸ ਗਰਗ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮੁੱਦਿਆਂ ਲਈ ਐਨ.ਡੀ.ਏ. ‘ਚ ਸ਼ਾਮਲ ਹੋਣ ਲਈ ਤਿਆਰ: ਪ੍ਰੋ. ਚੰਦੂਮਾਜਰਾ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 8 7
Users Today : 7
Users Yesterday : 51
Users Last 7 days : 364

ਰਾਸ਼ੀਫਲ

error: Content is protected !!