ਬਰਨਾਲਾ ਬਿਊਰੋ 9 ਅਪ੍ਰੈਲ
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਸਾਹਿਤ ਸਰਵਰ ਬਰਨਾਲਾ ਵੱਲੋਂ ਲੋਕ ਕਵੀ ਸੰਤ ਰਾਮ ਉਦਾਸੀ ਦੇ ਜਨਮ ਦਿਨ ਨੂੰ ਸਮਰਪਿਤ ਸੱਤਵਾਂ ਉਦਾਸੀ ਗੀਤ/ਕਵਿਤਾ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿੱਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਉਦਾਸੀ ਦੀ ਕਵਿਤਾ ਅਤੇ ਗੀਤਾਂ ਨੂੰ ਰੂਹਾਨੀ ਅੰਦਾਜ਼ ਵਿੱਚ ਪੇਸ਼ ਕੀਤਾ।ਮੁਕਾਬਲੇ ਦੇ ਨਤੀਜਿਆਂ ਅਨੁਸਾਰ ਪ੍ਰਦੀਪ ਕੌਰ ਨੇ ਪਹਿਲਾ ਸਥਾਨ, ਸਿਮਰਨਜੀਤ ਕੌਰ ਨੇ ਦੂਜਾ ਸਥਾਨ ਅਤੇ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲੇ ਦੀ ਪਰਖ ਮੈਡਮ ਹਰਜੋਤ ਕੌਰ, ਪ੍ਰੋਫੈਸਰ ਅਮਨਦੀਪ ਕੌਰ ਅਤੇ ਪ੍ਰੋਫੈਸਰ ਲਵਜੀਤ ਕੌਰ ਵੱਲੋਂ ਕੀਤੀ ਗਈ। ਜੇਤੂ ਵਿਦਿਆਰਥਣਾਂ ਨੂੰ ਨਕਦ ਇਨਾਮ ਭਾਰਤੀ ਸਾਹਿਤ ਅਕੈਡਮੀ ਦਿੱਲੀ ਦੇ ਸਲਾਹਕਾਰ ਬੋਰਡ ਦੇ ਮੈਂਬਰ ਜਗਮੇਲ ਸਿੱਧੂ ਵੱਲੋਂ ਆਪਣੀ ਮਾਤਾ ਸੁਰਜੀਤ ਕੌਰ ਸਿੱਧੂ ਦੀ ਯਾਦ ਵਿੱਚ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਉਦਾਸੀ ਦੀ ਸਪੁੱਤਰੀ ਇਕਬਾਲ ਕੌਰ ਉਦਾਸੀ ਅਤੇ ਸਾਹਿਤ ਸਰਵਰ ਬਰਨਾਲਾ ਵੱਲੋਂ ਕੀਤਾ ਗਿਆ ਇਹ ਯਤਨ ਬਹੁਤ ਹੀ ਉਸਾਰੂ ਹੈ, ਜਿਸ ਨਾਲ ਵਿਦਿਆਰਥਣਾਂ ਨੂੰ ਸੰਤ ਰਾਮ ਉਦਾਸੀ ਦੇ ਜੀਵਨ ਅਤੇ ਰਚਨਾਵਾਂ ਬਾਰੇ ਜਾਣਨ ਦਾ ਮੌਕਾ ਮਿਲਦਾ ਹੈ।ਸੇਵਾ ਮੁਕਤ ਪ੍ਰਿੰਸੀਪਲ ਇਕਬਾਲ ਕੌਰ ਉਦਾਸੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਲੋਕ ਕਵੀ ਹੋਣ ਦਾ ਬਹੁਤ ਵੱਡਾ ਮੁੱਲ ਚੁਕਾਇਆ। ਉਨ੍ਹਾਂ ਨੇ ਪੁਲਿਸ ਦਾ ਤਸ਼ੱਦਦ ਸਹਾਰਿਆ ਅਤੇ ਲੰਮਾ ਸਮਾਂ ਜੇਲ੍ਹ ਵਿੱਚ ਰਹੇ, ਜਿਸ ਕਾਰਨ ਪਰਿਵਾਰ ਨੂੰ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਬਹੁਪੱਖੀ ਲੇਖਕ ਬੂਟਾ ਸਿੰਘ ਚੌਹਾਨ ਨੇ ਕਿਹਾ ਕਿ ਉਦਾਸੀ ਵੀਹਵੀਂ ਸਦੀ ਦੇ ਮਹਾਨ ਕਵੀ ਸਨ ਅਤੇ ਉਨ੍ਹਾਂ ਦੀ ਕਵਿਤਾ ਦੇ ਸਰੋਦੀ ਗੁਣ ਹੀ ਉਨ੍ਹਾਂ ਦੀ ਅਸਲ ਪਛਾਣ ਹਨ। ਉਨ੍ਹਾਂ ਦੇ ਗੀਤ ਲੋਕ ਗੀਤਾਂ ਵਾਂਗ ਅਮਰ ਹੋ ਚੁੱਕੇ ਹਨ ਅਤੇ ਜਦ ਤੱਕ ਕਿਰਤ ਦੀ ਲੁੱਟ ਜਾਰੀ ਰਹੇਗੀ, ਉਦੋਂ ਤੱਕ ਉਨ੍ਹਾਂ ਦੇ ਗੀਤ ਪੜ੍ਹੇ ਅਤੇ ਗਾਏ ਜਾਂਦੇ ਰਹਿਣਗੇ। ਕਾਲਜ ਦੇ ਵਾਈਸ ਪ੍ਰਿੰਸੀਪਲ ਜਨਮੀਤ ਨੇ ਵਿਦਿਆਰਥਣਾਂ ਨੂੰ ਉਦਾਸੀ ਕਾਵਿ ਪੜ੍ਹਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਲਿਖੇ ਗੀਤ ਪਹਿਲਾਂ ਵੀ ਸਤਿਕਾਰੇ ਜਾਂਦੇ ਸਨ, ਅੱਜ ਵੀ ਅਤੇ ਭਵਿੱਖ ਵਿੱਚ ਵੀ ਸਤਿਕਾਰੇ ਜਾਂਦੇ ਰਹਿਣਗੇ। ਪ੍ਰੋਫੈਸਰ ਡਾ. ਗੁਰਦੀਪ ਕੌਰ (ਮੁਖੀ ਪੰਜਾਬੀ ਵਿਭਾਗ) ਨੇ ਕਿਹਾ ਕਿ ਉਦਾਸੀ ਦੀ ਕਹਿਣੀ ਅਤੇ ਕਥਨੀ ਵਿੱਚ ਕੋਈ ਫਰਕ ਨਹੀਂ ਸੀ। ਸਟੇਜ ਦਾ ਫਰਜ਼ ਪ੍ਰੋਫੈਸਰ ਜਸਕਰਨ ਕੌਰ ਵੱਲੋਂ ਨਿਭਾਇਆ ਗਿਆ।
ਕੈਪਸ਼ਨ: ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਹੋਏ ਸੰਤ ਰਾਮ ਉਦਾਸੀ ਗੀਤ/ਕਵਿਤਾ ਮੁਕਾਬਲੇ ਦੀਆਂ ਜੇਤੂ ਵਿਦਿਆਰਥਣਾਂ ਸਟਾਫ਼ ਅਤੇ ਮਹਿਮਾਨਾਂ ਨਾਲ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਮੇਰਾ ਘਰ ਮੇਰੇ ਨਾਮ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਲਾਲ ਲਕੀਰ ਅੰਦਰਲੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ |









Users Today : 6
Users Yesterday : 26
Users Last 7 days : 130