Home » ਪ੍ਰਮੁੱਖ ਖ਼ਬਰਾਂ » ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਭਦੌੜ ਤੋਂ ਧਾਰਮਿਕ ਅਸਥਾਨਾਂ ਲਈ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਭਦੌੜ ਤੋਂ ਧਾਰਮਿਕ ਅਸਥਾਨਾਂ ਲਈ ਬੱਸ ਰਵਾਨਾ

ਗੁਰਬਿੰਦਰ ਸਿੰਘ/ਬੇਅੰਤ ਬਰਨਾਲਾ
 ਭਦੌੜ ਤੋਂ ਸ੍ਰੀ ਸਲਾਸਰ ਬਾਲਾਜੀ ਅਤੇ ਖ਼ਾਟੂ ਸ਼ਿਆਮ ਜੀ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਨਗਰ ਕੌਂਸਲ ਪ੍ਰਧਾਨ ਜਗਦੀਪ ਸਿੰਘ ਜੱਗੀ ਅਤੇ ਹੋਰ ਪਤਵੰਤੇ।
[responsivevoice_button voice="Hindi Male"]

ਬਰਨਾਲਾ ਬਿਊਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਧਾਰਮਿਕ ਪਵਿੱਤਰ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਵਾਉਣ ਦੇ ਮੰਤਵ ਨਾਲ ਚਲਾਈ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ ਕਸਬਾ ਭਦੌੜ ਦੇ ਸ਼ਰਧਾਲੂਆਂ ਦੀ ਬੱਸ ਨੂੰ ਸ੍ਰੀ ਸਲਾਸਰ ਬਾਲਾਜੀ ਅਤੇ ਖ਼ਾਟੂ ਸ਼ਿਆਮ ਜੀ ਆਦਿ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ ਨੇ ਆਪਣੇ ਸਾਥੀਆਂ ਸਮੇਤ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਕੌਂਸਲ ਪ੍ਰਧਾਨ ਜਗਦੀਪ ਸਿੰਘ ਜੱਗੀ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਨ ਸਤਿਕਾਰ ਕਰਦਿਆਂ ਇਹ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੂਬੇ ਦੇ ਨਿਵਾਸੀਆਂ ਨੂੰ ਦੇਸ਼ ਦੇ ਪ੍ਰਮੁੱਖ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨ ਬਿਲਕੁਲ ਮੁਫ਼ਤ ਕਰਵਾਏ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਆਵਾਜਾਈ ਦੀ ਪੂਰੀ ਵਿਵਸਥਾ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ ਤਾਂ ਜੋ ਰਸਤੇ ਵਿੱਚ ਸ਼ਰਧਾਲੂਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਗਈ ਇਹ ਸਕੀਮ ਸਮਾਜਿਕ ਸਮਾਨਤਾ ਅਤੇ ਸੇਵਾ ਭਾਵਨਾ ਦੀ ਇੱਕ ਉੱਤਮ ਮਿਸਾਲ ਹੈ ਅਤੇ ਇਸ ਦਾ ਮੁੱਖ ਉਦੇਸ਼ ਸੰਗਤਾਂ ਦੀਆਂ ਪਵਿੱਤਰ ਅਸਥਾਨਾਂ ‘ਤੇ ਮੱਥਾ ਟੇਕਣ ਦੀਆਂ ਇੱਛਾਵਾਂ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿੱਚ ਕਈ ਸ਼ਰਧਾਲੂ ਆਰਥਿਕ ਜਾਂ ਹੋਰ ਮੁਸ਼ਕਲਾਂ ਕਾਰਨ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ, ਪਰ ਇਸ ਸਕੀਮ ਨਾਲ ਹੁਣ ਉਹ ਵੀ ਵੱਡੇ ਪੱਧਰ ‘ਤੇ ਲਾਭ ਉਠਾ ਰਹੇ ਹਨ। ਇਸ ਸਮੇਂ ਧਾਰਮਿਕ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਯਾਤਰਾ ਲਈ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਨਗਰ ਕੌਂਸਲ ਭਦੌੜ ਦੇ ਉਪ ਪ੍ਰਧਾਨ ਤਰਲੋਚਨ ਸਿੰਘ ਜੱਗਾ, ਕੌਂਸਲਰ ਗੁਰਦੀਪ ਸਿੰਘ, ਅਗਰਵਾਲ ਸਭਾ ਦੇ ਪ੍ਰਧਾਨ ਹਰੀਸ਼ ਕੁਮਾਰ ਗਰਗ, ਮੋਨੂ ਸ਼ਰਮਾ, ਸਰਪੰਚ ਗੀਤਾ ਵਾਲੀਆ, ਰੀਸ਼ੂ ਸਿੰਗਲਾ, ਵਿਨੋਦ ਕੁਮਾਰ, ਪ੍ਰਬੰਧਕ ਸੁਖਪਾਲ ਸਿੰਘ ਸਮੇਤ ਹੋਰ ਪਤਵੰਤੇ ਸੱਜਣਾਂ ਨੇ ਸ਼ਰਧਾਲੂਆਂ ਦੇ ਗਲਾਂ ਵਿੱਚ ਫੁੱਲਾਂ ਦੇ ਹਾਰ ਪਾ ਕੇ ਪੂਰੇ ਮਾਣ-ਸਤਿਕਾਰ ਨਾਲ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮੁੱਦਿਆਂ ਲਈ ਐਨ.ਡੀ.ਏ. ‘ਚ ਸ਼ਾਮਲ ਹੋਣ ਲਈ ਤਿਆਰ: ਪ੍ਰੋ. ਚੰਦੂਮਾਜਰਾ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 9 4 4
Users Today : 94
Users Yesterday : 195
Users Last 7 days : 516

ਰਾਸ਼ੀਫਲ