ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਨੀਤੀਆਂ ਸਦਕਾ ਪਿੰਡ ਭਗਤਪੁਰਾ ਮੌੜ ਦੇ 15 ਪਰਿਵਾਰ ‘ਆਪ’ ਵਿੱਚ ਸ਼ਾਮਲ: ਵਿਧਾਇਕ ਲਾਭ ਸਿੰਘ ਉੱਗੋਕੇ

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਨੀਤੀਆਂ ਸਦਕਾ ਪਿੰਡ ਭਗਤਪੁਰਾ ਮੌੜ ਦੇ 15 ਪਰਿਵਾਰ ‘ਆਪ’ ਵਿੱਚ ਸ਼ਾਮਲ: ਵਿਧਾਇਕ ਲਾਭ ਸਿੰਘ ਉੱਗੋਕੇ

ਗੁਰਬਿੰਦਰ ਸਿੰਘ





ਵਿਧਾਨ ਸਭਾ ਹਲਕਾ ਭਦੌੜ ਅਧੀਨ ਆਉਂਦੇ ਪਿੰਡ ਭਗਤਪੁਰਾ ਮੌੜ ਦੇ 15 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਇਸ ਮੌਕੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ, ਲੋਕਾਂ ਦੀ ਭਲਾਈ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਇਤਿਹਾਸਕ ਅਤੇ ਬੇਮਿਸਾਲ ਕਾਰਜ ਲਗਾਤਾਰ ਜਾਰੀ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿਹਤ, ਸਿੱਖਿਆ, ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦੇਣ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਵਰਗੇ ਅਹਿਮ ਖੇਤਰਾਂ ਵਿੱਚ ਕ੍ਰਾਂਤੀਕਾਰੀ ਕਦਮ ਚੁੱਕੇ ਹਨ, ਜਿਨ੍ਹਾਂ ਸਦਕਾ ਸੂਬੇ ਦੇ ਆਮ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਅਤੇ ਸਤਿਕਾਰ ਦਿਨ-ਬ-ਦਿਨ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਇਸੇ ਲੋਕ-ਪੱਖੀ ਸੋਚ, ਸਾਫ਼-ਸੁਥਰੀ ਰਾਜਨੀਤੀ ਅਤੇ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਭਗਤਪੁਰਾ ਮੌੜ

ਵਿਖੇ ਵੱਖ-ਵੱਖ ਰਵਾਇਤੀ ਸਿਆਸੀ ਪਾਰਟੀਆਂ ਨੂੰ ਹਮੇਸ਼ਾ ਲਈ ਅਲਵਿਦਾ ਆਖਦੇ ਹੋਏ 15 ਪਰਿਵਾਰ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋ ਗਏ ਹਨ। ਉੱਗੋਕੇ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਮੂਹ ਨਵੇਂ ਸਾਥੀਆਂ ਅਤੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਆਮ ਘਰਾਂ ਦੇ ਲੋਕਾਂ ਦੀ ਆਪਣੀ ਪਾਰਟੀ ਹੈ, ਜਿੱਥੇ ਹਰ ਇੱਕ ਸਾਥੀ ਨੂੰ ਬਣਦਾ ਪੂਰਾ ਮਾਣ-ਸਨਮਾਨ, ਅਹਿਮੀਅਤ ਅਤੇ ਹੱਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਮਿਲ ਰਿਹਾ ਇਹ ਵੱਡਾ ਸਮਰਥਨ ਇਸ ਗੱਲ ਦਾ ਸਬੂਤ ਹੈ ਕਿ ਲੋਕ ਪੁਰਾਣੇ ਰਵਾਇਤੀ ਢਾਂਚੇ ਨੂੰ ਨਕਾਰ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹ ਚੁੱਕੇ ਹਨ ਅਤੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਪਿੰਡ ਭਗਤਪੁਰਾ ਮੌੜ ਵਿਖੇ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ 15 ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ।

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 6 9
Users Today : 19
Users Yesterday : 37
Users Last 7 days : 293

ਰਾਸ਼ੀਫਲ

error: Content is protected !!