Home » ਪ੍ਰਮੁੱਖ ਖ਼ਬਰਾਂ » ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਸੀ.ਆਈ.ਏ. ਇੰਚਾਰਜ ਬਲਜੀਤ ਸਿੰਘ ਦਾ ਪ੍ਰੈੱਸ ਕਲੱਬ ਭਦੌੜ ਵੱਲੋਂ ਸ਼ਾਨਦਾਰ ਸਨਮਾਨ

ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਸੀ.ਆਈ.ਏ. ਇੰਚਾਰਜ ਬਲਜੀਤ ਸਿੰਘ ਦਾ ਪ੍ਰੈੱਸ ਕਲੱਬ ਭਦੌੜ ਵੱਲੋਂ ਸ਼ਾਨਦਾਰ ਸਨਮਾਨ

ਬੇਅੰਤ ਬਰਨਾਲਾ /ਗੁਰਬਿੰਦਰ ਸਿੰਘ
 ਰਾਸ਼ਟਰਪਤੀ ਪੁਰਸਕਾਰ ਮਿਲਣ 'ਤੇ ਸੀ.ਆਈ.ਏ. ਇੰਚਾਰਜ ਸ੍ਰੀ ਬਲਜੀਤ ਸਿੰਘ ਨੂੰ ਦੋਸ਼ਾਲਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਪ੍ਰੈੱਸ ਕਲੱਬ ਭਦੌੜ ਦੇ ਅਹੁਦੇਦਾਰ।
[responsivevoice_button voice="Hindi Male"]

ਪੁਲਿਸ ਵਿਭਾਗ ਵਿੱਚ ਆਪਣੀਆਂ ਬੇਮਿਸਾਲ, ਬੇਦਾਗ਼, ਨਿਡਰ ਅਤੇ ਇਮਾਨਦਾਰਾਨਾ ਸੇਵਾਵਾਂ ਬਦਲੇ ਵੱਕਾਰੀ ਰਾਸ਼ਟਰਪਤੀ ਪੁਲਿਸ ਪੁਰਸਕਾਰ ਨਾਲ ਸਨਮਾਨਿਤ ਹੋਏ ਸੀ.ਆਈ.ਏ. ਇੰਚਾਰਜ ਸ੍ਰੀ ਬਲਜੀਤ ਸਿੰਘ ਦਾ ਪ੍ਰੈੱਸ ਕਲੱਬ ਭਦੌੜ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕਰਕੇ ਨਿੱਘਾ ਅਤੇ ਭਰਵਾਂ ਸਨਮਾਨ ਕੀਤਾ ਗਿਆ। ਇਸ ਸਨਮਾਨ ਸਮਾਰੋਹ ਦੌਰਾਨ ਪ੍ਰੈੱਸ ਕਲੱਬ ਦੇ ਸਮੂਹ ਅਹੁਦੇਦਾਰਾਂ, ਮੈਂਬਰਾਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਸ਼ਿਰਕਤ ਕਰਦਿਆਂ ਸ੍ਰੀ ਬਲਜੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਅਤੇ ਦੋਸ਼ਾਲਾ ਭੇਟ ਕਰਕੇ ਉਨ੍ਹਾਂ ਦਾ ਵਿਸ਼ੇਸ਼ ਮਾਣ-ਸਤਿਕਾਰ ਕੀਤਾ। ਇਸ ਖ਼ਾਸ ਮੌਕੇ ‘ਤੇ ਬੋਲਦਿਆਂ ਪ੍ਰੈੱਸ ਕਲੱਬ ਦੇ ਬੁਲਾਰਿਆਂ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ, ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਇਲਾਕੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਵਿੱਚ ਸ੍ਰੀ ਬਲਜੀਤ ਸਿੰਘ ਦਾ ਯੋਗਦਾਨ ਸਦਾ ਹੀ ਅਤਿ ਸ਼ਲਾਘਾਯੋਗ ਅਤੇ ਮਿਸਾਲੀ ਰਿਹਾ ਹੈ। ਬੁਲਾਰਿਆਂ ਨੇ ਅੱਗੇ ਆਖਿਆ ਕਿ ਸ੍ਰੀ ਬਲਜੀਤ ਸਿੰਘ ਨੂੰ ਮਿਲਿਆ ਇਹ ਰਾਸ਼ਟਰਪਤੀ ਪੁਰਸਕਾਰ ਨਾ ਕੇਵਲ ਪੁਲਿਸ ਪ੍ਰਸ਼ਾਸਨ ਲਈ ਸਗੋਂ ਸਮੁੱਚੇ ਬਰਨਾਲਾ ਖੇਤਰ ਅਤੇ ਭਦੌੜ ਇਲਾਕੇ ਲਈ ਬਹੁਤ ਵੱਡੇ ਮਾਣ ਤੇ ਗੌਰਵ ਦੀ ਗੱਲ ਹੈ। ਆਪਣੀ ਇਸ ਹੌਸਲਾਅਫ਼ਜ਼ਾਈ ਤੋਂ ਗੱਦ-ਗੱਦ ਹੋਏ ਸੀ.ਆਈ.ਏ. ਇੰਚਾਰਜ ਸ੍ਰੀ ਬਲਜੀਤ ਸਿੰਘ ਨੇ ਪ੍ਰੈੱਸ ਕਲੱਬ ਭਦੌੜ ਦੇ ਸਮੂਹ ਪੱਤਰਕਾਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਆਖਿਆ ਕਿ ਅਜਿਹੇ ਸਨਮਾਨ ਅਤੇ ਸਤਿਕਾਰ ਅਫ਼ਸਰਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ, ਲਗਨ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦਾ ਹੌਸਲਾ, ਪ੍ਰੇਰਨਾ ਅਤੇ ਸ਼ਕਤੀ ਦਿੰਦੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਸਮਾਜ ਦੀ ਸੇਵਾ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਦਿਨ-ਰਾਤ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ। ਇਸ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਵਿੱਚ ਪ੍ਰੈੱਸ ਕਲੱਬ ਦੇ ਸਰਪ੍ਰਸਤ ਸ੍ਰੀ ਵਿਨੋਦ ਕਲਸੀ, ਪ੍ਰਧਾਨ ਗੁਰਬਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਪਲਾਹਾ, ਮੀਤ ਪ੍ਰਧਾਨ ਜਤਿੰਦਰ ਕੁਮਾਰ ਗਰਗ ਜੇਕੇ, ਸਕੱਤਰ ਸ਼ਸ਼ੀ ਕਾਂਤ, ਖਜਾਨਚੀ ਰਮਨੀਕ ਬੱਤਾ, ਪ੍ਰੈੱਸ ਸਕੱਤਰ ਰਜਿੰਦਰ ਸਿੰਘ, ਮੁੱਖ ਸਲਾਹਕਾਰ ਸੁਖਵਿੰਦਰ ਸਿੰਘ ਸਿੱਧੂ, ਗੁਰਵਿੰਦਰ ਸਿੰਘ ਗੱਗਾ ਜੰਗੀਆਣਾ, ਨਿਰਮਲ ਸਿੰਘ ਝਿੰਜਰ ਅਤੇ ਰਵਿੰਦਰ ਸਿੰਘ ਬੈਂਸ ਤੋਂ ਇਲਾਵਾ ਸਮੁੱਚੇ ਪੱਤਰਕਾਰ ਭਾਈਚਾਰੇ ਨੇ ਵਧ-ਚੜ੍ਹ ਕੇ ਸ਼ਿਰਕਤ ਕੀਤੀ ਅਤੇ ਸ੍ਰੀ ਬਲਜੀਤ ਸਿੰਘ ਦੀਆਂ ਸੇਵਾਵਾਂ ਦੀ ਪੂਰੇ ਦਿਲ ਨਾਲ ਸ਼ਲਾਘਾ ਕੀਤੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ਾਲ ਚੇਤਨਾ ਮਾਰਚ ਰਵਾਨਾ: ਵੱਖ-ਵੱਖ ਪੜਾਵਾਂ ‘ਤੇ ਲਗਾਏ ਲੰਗਰ

0 0 votes
Article Rating
Subscribe
Notify of
guest
0 Comments
Oldest
Newest Most Voted