ਬਰਨਾਲਾ ਹਲਕੇ ਅਤੇ ਸਮੁੱਚੇ ਇਲਾਕੇ ਲਈ ਬਹੁਤ ਹੀ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਮਿਹਨਤੀ ਅਤੇ ਸਤਿਕਾਰਯੋਗ ਆਗੂ ਸਵਰਨਜੀਤ ਭੰਗੂ ਸੰਘੇੜਾ ਨੂੰ ਸਰਬਸੰਮਤੀ ਦੇ ਨਾਲ ਮਾਰਕਫੈੱਡ ਦਾ ਡਾਇਰੈਕਟਰ ਚੁਣ ਲਿਆ ਗਿਆ ਹੈ।

ਇਸ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਮਿਲਣ ਨਾਲ ਪੂਰੇ ਬਰਨਾਲੇ ਖੇਤਰ ਅਤੇ ਸੰਘੇੜਾ ਨਗਰ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਨਿਯੁਕਤੀ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਸਮੂਹ ਅਹੁਦੇਦਾਰਾਂ ਵੱਲੋਂ ਮਾਣਯੋਗ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਦਾ ਵਿਸ਼ੇਸ਼ ਤੌਰ ‘ਤੇ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਹੈ,

ਜਿਨ੍ਹਾਂ ਦੀ ਯੋਗ ਅਗਵਾਈ ਅਤੇ ਨਿਰਪੱਖ ਸੋਚ ਸਦਕਾ ਇੱਕ ਮਿਹਨਤੀ ਆਗੂ ਨੂੰ ਇਹ ਉੱਚਾ ਰੁਤਬਾ ਹਾਸਲ ਹੋਇਆ ਹੈ। ਇਸ ਦੇ ਨਾਲ ਹੀ ਸਹਿਕਾਰੀ ਸਭਾਵਾਂ ਦੇ ਸਮੂਹ ਮੈਂਬਰ ਸਾਹਿਬਾਨਾਂ, ਕੋਆਪ੍ਰੇਟਿਵ ਮੈਂਬਰਾਂ ਅਤੇ ਵੱਖ-ਵੱਖ ਬਲਾਕ ਪ੍ਰਧਾਨਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਬਿਨਾਂ ਕਿਸੇ ਲਾਭ, ਲਾਲਚ ਜਾਂ ਸਵਾਰਥ ਤੋਂ ਪੂਰੇ ਉਤਸ਼ਾਹ, ਇਮਾਨਦਾਰੀ ਅਤੇ ਇੱਕਜੁੱਟਤਾ ਨਾਲ ਆਪਣਾ ਬਹੁਮੁੱਲਾ ਸਹਿਯੋਗ ਦੇ ਕੇ ਇਸ ਚੋਣ ਨੂੰ ਸਰਬਸੰਮਤੀ ਨਾਲ ਨੇਪਰੇ ਚਾੜ੍ਹਿਆ ਹੈ। ਬਲਾਕ ਪ੍ਰਧਾਨ ਨੇ ਆਮ ਆਦਮੀ ਪਾਰਟੀ ਦੇ ਜ਼ਿੰਮੇਵਾਰ ਆਗੂ ਹੋਣ ਦੇ ਨਾਤੇ ਆਪਣੇ ਸਾਰੇ ਸਾਥੀ ਬਲਾਕ ਪ੍ਰਧਾਨਾਂ, ਮੈਂਬਰ ਸਾਹਿਬਾਨਾਂ ਅਤੇ ਸਮੂਹ ਵਰਕਰ ਭਰਾਵਾਂ ਦਾ ਤਹਿ ਦਿਲੋਂ ਸ਼ੁਕਰਾਨਾ ਕੀਤਾ ਜਿਨ੍ਹਾਂ ਨੇ ਦਿਨ-ਰਾਤ ਇੱਕ ਕਰਕੇ ਇਸ ਕਾਰਜ ਨੂੰ ਸਫ਼ਲ ਬਣਾਇਆ ਹੈ। ਸਵਰਨਜੀਤ ਭੰਗੂ ਸੰਘੇੜਾ ਨੇ ਵੀ ਆਪਣੀ ਇਸ ਨਿਯੁਕਤੀ ਤੋਂ ਬਾਅਦ ਪਾਰਟੀ ਹਾਈਕਮਾਂਡ, ਸੀਨੀਅਰ ਆਗੂਆਂ ਅਤੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ, ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਆਮ ਜਨਤਾ ਦੇ ਹਿੱਤਾਂ ਲਈ ਹਮੇਸ਼ਾ ਤਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਜਿੱਤ ਕਿਸੇ ਇੱਕ ਵਿਅਕਤੀ ਦੀ ਨਹੀਂ ਸਗੋਂ ਪੂਰੀ ਪਾਰਟੀ ਦੇ ਵਰਕਰਾਂ ਅਤੇ ਇਲਾਕੇ ਦੀ ਭਾਈਚਾਰਕ ਸਾਂਝ ਦੀ ਜਿੱਤ ਹੈ। ਇਸ ਮੌਕੇ ਪਾਰਟੀ ਦੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸਵਰਨਜੀਤ ਭੰਗੂ ਸੰਘੇੜਾ ਵਰਗੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰ ਨੂੰ ਇਹ ਮਾਣ ਮਿਲਣ ਨਾਲ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਨਵੀਂ ਤੇਜ਼ੀ ਮਿਲੇਗੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ਾਲ ਚੇਤਨਾ ਮਾਰਚ ਰਵਾਨਾ: ਵੱਖ-ਵੱਖ ਪੜਾਵਾਂ ‘ਤੇ ਲਗਾਏ ਲੰਗਰ









Users Today : 66
Users Yesterday : 99
Users Last 7 days : 569