Home » ਪ੍ਰਮੁੱਖ ਖ਼ਬਰਾਂ » ਸੀ.ਆਈ.ਐੱਸ.ਸੀ.ਈ. ਬੋਰਡ ਦੇ ਖੇਤਰੀ ਪੱਧਰੀ ਸਕੇਟਿੰਗ ਮੁਕਾਬਲਿਆਂ ਵਿੱਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਬੱਲੇ-ਬੱਲੇ: ਪ੍ਰਾਪਤ ਕੀਤੇ ਸ਼ਾਨਦਾਰ ਮੈਡਲ

ਸੀ.ਆਈ.ਐੱਸ.ਸੀ.ਈ. ਬੋਰਡ ਦੇ ਖੇਤਰੀ ਪੱਧਰੀ ਸਕੇਟਿੰਗ ਮੁਕਾਬਲਿਆਂ ਵਿੱਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਬੱਲੇ-ਬੱਲੇ: ਪ੍ਰਾਪਤ ਕੀਤੇ ਸ਼ਾਨਦਾਰ ਮੈਡਲ

   ਲਿਟਲ ਫਲਾਵਰ ਕਾਨਵੈਂਟ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤੀ ਗਈ ਸੀ.ਆਈ.ਐੱਸ.ਸੀ.ਈ. ਬੋਰਡ ਦੀ ਖੇਤਰੀ ਪੱਧਰੀ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਖਿਡਾਰੀਆਂ ਨੇ ਆਪਣੀ
ਸੀ.ਆਈ.ਐੱਸ.ਸੀ.ਈ. ਬੋਰਡ ਦੇ ਖੇਤਰੀ ਪੱਧਰੀ ਸਕੇਟਿੰਗ ਮੁਕਾਬਲਿਆਂ ਵਿੱਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਬੱਲੇ-ਬੱਲੇ: ਪ੍ਰਾਪਤ ਕੀਤੇ ਸ਼ਾਨਦਾਰ ਮੈਡਲ
[responsivevoice_button voice="Hindi Male"]

ਬਰਨਾਲਾ ਬਿਊਰੋ:

             ਲਿਟਲ ਫਲਾਵਰ ਕਾਨਵੈਂਟ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤੀ ਗਈ ਸੀ.ਆਈ.ਐੱਸ.ਸੀ.ਈ. ਬੋਰਡ ਦੀ ਖੇਤਰੀ ਪੱਧਰੀ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਬੇਹਤਰੀਨ ਪ੍ਰਦਰਸ਼ਨ ਕੀਤਾ ਹੈ ਅਤੇ ਵੱਖ-ਵੱਖ ਵਰਗਾਂ ਵਿੱਚ ਮੱਲਾਂ ਮਾਰ ਕੇ ਸਕੂਲ ਸਮੇਤ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਖੇਤਰੀ ਪੱਧਰੀ ਖੇਡ ਪ੍ਰਤੀਯੋਗਤਾ ਵਿੱਚ ਅੰਡਰ ਉੱਨੀ ਲੜਕੀਆਂ ਦੇ ਵਰਗ ਵਿੱਚ ਬੇਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਅੰਸ਼ਪ੍ਰੀਤ ਕੌਰ ਨੇ ਕਵਾਡ ਤਿੰਨ ਹਜ਼ਾਰ ਮੀਟਰ ਅਤੇ ਰੇਸ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ। ਇਸੇ ਵਰਗ ਵਿੱਚ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਜਪਨੀਤ ਕੌਰ ਨੇ ਤਿੰਨ ਹਜ਼ਾਰ ਮੀਟਰ ਰੇਸ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਏਕਮਦੀਪ ਕੌਰ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਇਨਲਾਈਨ ਤਿੰਨ ਹਜ਼ਾਰ ਮੀਟਰ ਵਿੱਚ ਪਹਿਲਾ ਅਤੇ ਇਨਲਾਈਨ ਵਨ ਲੈਪ ਰੇਸ ਵਿੱਚ ਦੂਜਾ ਸਥਾਨ ਹਾਸਲ ਕੀਤਾ। ਇਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਕਿਰਤਵੀਰ ਕੌਰ ਨੇ ਇਨਲਾਈਨ ਚੌਦਾਂ ਸੌ ਮੀਟਰ ਰੇਸ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀ ਝੋਲੀ ਵਿੱਚ ਮੈਡਲ ਪਾਇਆ। ਦੂਜੇ ਪਾਸੇ ਅੰਡਰ ਉੱਨੀ ਲੜਕਿਆਂ ਦੇ ਫਸਵੇਂ ਮੁਕਾਬਲਿਆਂ ਵਿੱਚ ਲਵਲੀਨ ਕੁਮਾਰ ਨੇ ਕਵਾਡ ਤਿੰਨ ਹਜ਼ਾਰ ਮੀਟਰ ਰੇਸ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅਰਸ਼ਦੀਪ ਸਿੰਘ ਨੇ ਇਨਲਾਈਨ ਤਿੰਨ ਹਜ਼ਾਰ ਮੀਟਰ ਰੇਸ ਵਿੱਚ ਤੀਜਾ ਅਤੇ ਇਨਲਾਈਨ ਵਨ ਲੈਪ ਰੇਸ ਵਿੱਚ ਦੂਜਾ ਸਥਾਨ ਹਾਸਲ ਕਰਕੇ ਆਪਣੀ ਜਿੱਤ ਦਾ ਪਰਚਮ ਲਹਿਰਾਇਆ। ਖਿਡਾਰੀਆਂ ਦੀ ਇਸ ਬੇਮਿਸਾਲ ਅਤੇ ਸ਼ਾਨਦਾਰ ਸਫਲਤਾ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਚੇਅਰਮੈਨ ਡਾਕਟਰ ਦਰਸ਼ਨ ਸਿੰਘ ਗਿੱਲ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਜੀਵਨ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਅਣਥੱਕ ਮਿਹਨਤ ਅਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਕਰਨ ਵਿੱਚ ਅਹਿਮ ਅਤੇ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਨਵੀਆਂ ਬੁਲੰਦੀਆਂ ਛੂਹਣ ਲਈ ਹਰ ਸੰਭਵ ਸਹਿਯੋਗ ਤੇ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਰਹਿਣਗੀਆਂ। ਇਸ ਮੌਕੇ ਸਕੂਲ ਦੇ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ, ਮੈਨੇਜਿੰਗ ਡਾਇਰੈਕਟਰ ਰਿਚਾ ਪਨੇਸਰ ਗਿੱਲ ਅਤੇ ਪ੍ਰਿੰਸੀਪਲ ਪੀ. ਕੇ. ਠਾਕੁਰ ਨੇ ਖਿਡਾਰੀਆਂ ਨੂੰ ਟ੍ਰੇਨਿੰਗ ਦੇਣ ਵਾਲੇ ਸਕੇਟਿੰਗ ਕੋਚ ਰਾਜ ਕੁਮਾਰ ਗੁਪਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਇਸੇ ਤਰ੍ਹਾਂ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਪਾਸ਼-ਹੰਸ ਰਾਜ ਦੀ ਯਾਦਗਾਰ ਤੋਂ ਨਜਾਇਜ਼ ਕਬਜ਼ਾ ਤੁਰੰਤ ਹਟਾਉਣ ਦੀ ਮੰਗ, 9 ਸਤੰਬਰ ਨੂੰ ਤਲਵੰਡੀ ਸਲੇਮ ਵਿਖੇ ਹੋਵੇਗਾ ਹਜ਼ਾਰਾਂ ਲੋਕਾਂ ਦਾ ਇਕੱਠ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 9 0 4 6
Users Today : 97
Users Yesterday : 99
Users Last 7 days : 600

ਰਾਸ਼ੀਫਲ