Home » ਪੰਜਾਬ » ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸੰਗੀਤ ਮੁਕਾਬਲੇ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸੰਗੀਤ ਮੁਕਾਬਲੇ

  ਪਿੰਡ ਪੰਡੋਰੀ ਦੇ ਭਾਈ ਘਨੱਈਆ ਜੀ ਯੁਵਕ ਸੇਵਾਵਾਂ ਕਲੱਬ ਨੇ ਧਾਰਮਿਕ ਸਮਾਗਮਾਂ ਦੇ ਖੇਤਰ ਵਿੱਚ ਆਪਣੀਆਂ ਗਤੀਵਿਧੀਆਂ ਨੂੰ ਨਿਰੰਤਰ ਅੱਗੇ ਵਧਾਉਂਦਿਆਂ ਹੋਇਆਂ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਾਨਦਾਰ ਗੁਰਮਤਿ ਸੰਗੀਤ ਮੁਕਾਬਲੇ ਕਰਵਾਏ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ
ਪਿੰਡ ਪੰਡੋਰੀ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸੰਗੀਤ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਇਨਾਮ ਵੰਡਦੇ ਹੋਏ ਕਲੱਬ ਮੈਂਬਰ ਅਤੇ ਪੰਥਕ ਸ਼ਖ਼ਸੀਅਤਾਂ।
[responsivevoice_button voice="Hindi Male"]

ਬਰਨਾਲਾ ਬਿਊਰੋ

      ਪਿੰਡ ਪੰਡੋਰੀ ਦੇ ਭਾਈ ਘਨੱਈਆ ਜੀ ਯੁਵਕ ਸੇਵਾਵਾਂ ਕਲੱਬ ਨੇ ਧਾਰਮਿਕ ਸਮਾਗਮਾਂ ਦੇ ਖੇਤਰ ਵਿੱਚ ਆਪਣੀਆਂ ਗਤੀਵਿਧੀਆਂ ਨੂੰ ਨਿਰੰਤਰ ਅੱਗੇ ਵਧਾਉਂਦਿਆਂ ਹੋਇਆਂ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਾਨਦਾਰ ਗੁਰਮਤਿ ਸੰਗੀਤ ਮੁਕਾਬਲੇ ਕਰਵਾਏ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਇਹਨਾਂ ਮੁਕਾਬਲਿਆਂ ਵਿੱਚ ਚਾਰ ਦਰਜਨ ਦੇ ਕਰੀਬ ਬੱਚੇ ਬੱਚੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਵਿੱਚ ਨਗਰ ਦੇ ਬੱਚਿਆਂ ਤੋਂ ਇਲਾਵਾ ਗੰਗੋਹਰ, ਜਾਂਗਪੁਰ, ਜਲਾਲ, ਤਾਜਪੁਰ, ਮੁੱਲਾਪੁਰ ਅਤੇ ਤਲਵੰਡੀ ਰਾਏ ਦੇ ਬੱਚਿਆਂ ਨੇ ਵੀ ਆਪਣੀ ਗੁਰਮਤਿ ਸੰਗੀਤ ਕਲਾ ਦਾ ਪ੍ਰਦਰਸ਼ਨ ਕੀਤਾ।

ਪਿੰਡ ਪੰਡੋਰੀ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸੰਗੀਤ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਇਨਾਮ ਵੰਡਦੇ ਹੋਏ ਕਲੱਬ ਮੈਂਬਰ ਅਤੇ ਪੰਥਕ ਸ਼ਖ਼ਸੀਅਤਾਂ।
ਪਿੰਡ ਪੰਡੋਰੀ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸੰਗੀਤ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਇਨਾਮ ਵੰਡਦੇ ਹੋਏ ਕਲੱਬ ਮੈਂਬਰ ਅਤੇ ਪੰਥਕ ਸ਼ਖ਼ਸੀਅਤਾਂ।

ਉਮਰ ਦੇ ਹਿਸਾਬ ਨਾਲ ਵੱਖ-ਵੱਖ ਵਰਗਾਂ ਵਿੱਚ ਕਰਵਾਏ ਗਏ ਇਹਨਾਂ ਮੁਕਾਬਲਿਆਂ ਵਿੱਚੋਂ ਤੇਗਨੂਰ ਕੌਰ, ਮਨਮੀਤ ਸਿੰਘ ਅਤੇ ਨਵਦੀਪ ਸਿੰਘ ਮੁੱਲਾਪੁਰ ਨੇ ਆਪਣੇ ਜੱਥਿਆਂ ਦੀ ਸਹਾਇਤਾ ਨਾਲ ਕ੍ਰਮਵਾਰ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਮਨਜੋਤ ਕੌਰ, ਸਿਮਰਜੀਤ ਕੌਰ ਅਤੇ ਹਰਪ੍ਰੀਤ ਕੌਰ ਨੇ ਕ੍ਰਮਵਾਰ ਦੂਜਾ ਸਥਾਨ ਹਾਸਲ ਕੀਤਾ। ਇਹਨਾਂ ਤੋਂ ਇਲਾਵਾ ਜਸ਼ਨਪ੍ਰੀਤ ਕੌਰ, ਐਸਵੀਰ ਕੌਰ ਅਤੇ ਗੁਰਵਿੰਦਰ ਸਿੰਘ ਦੇ ਜੱਥੇ ਨੇ ਕ੍ਰਮਵਾਰ ਤੀਜਾ ਸਥਾਨ ਹਾਸਲ ਕੀਤਾ। ਜੇਤੂ ਹੋਏ ਬੱਚਿਆਂ ਨੂੰ ਭਾਈ ਘਨੱਈਆ ਜੀ ਯੁਵਕ ਸੇਵਾਵਾਂ ਕਲੱਬ ਦੇ ਮੈਂਬਰਾਂ ਵੱਲੋਂ ਪ੍ਰਧਾਨ ਹਰਵਿੰਦਰ ਸਿੰਘ ਸਿੱਧੂ ਅਤੇ ਪ੍ਰਧਾਨ ਜਗਤਾਰ ਸਿੰਘ ਦੀ ਯੋਗ ਅਗਵਾਈ ਵਿੱਚ ਨਗਦ ਇਨਾਮ ਦੇ ਕੇ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ। ਇਹਨਾਂ ਮੁਕਾਬਲਿਆਂ ਦੀ ਸਮੁੱਚੀ ਸੇਵਾ ਸਤਿਕਾਰਯੋਗ ਸੁਪਿੰਦਰ ਸਿੰਘ ਬੋਪਾਰਾਏ ਹਾਲੈਂਡ ਵਾਲਿਆਂ ਵੱਲੋਂ ਸ਼ਰਧਾ ਨਾਲ ਕੀਤੀ ਗਈ। ਕਲੱਬ ਦੇ ਪ੍ਰਧਾਨ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਸੰਗਤਾਂ ਦਾ ਦਿਲ ਦੀਆਂ ਡੂੰਘਾਈਆਂ ਤੋਂ ਧੰਨਵਾਦ ਕੀਤਾ ਗਿਆ। ਇਸ ਇਨਾਮ ਵੰਡ ਸਮਾਰੋਹ ਮੌਕੇ ਬਲਜੀਤ ਸਿੰਘ ਸਿੱਧੂ, ਨਵਦੀਪ ਸਿੰਘ ਬਾਠ, ਮਿਸਤਰੀ ਮੋਹਨ ਸਿੰਘ, ਦਲਜੀਤ ਕੌਰ ਬੋਪਾਰਾਏ, ਹੈੱਡ ਗ੍ਰੰਥੀ ਭਾਈ ਬਲਵੰਤ ਸਿੰਘ ਅਤੇ ਮਨਵੀਰ ਸਿੰਘ ਬੋਪਾਰਾਏ ਸਮੇਤ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਅੱਠ ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ

0 0 votes
Article Rating
Subscribe
Notify of
guest
0 Comments
Oldest
Newest Most Voted