ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪੰਜਾਬ » ਜਮਹੂਰੀ ਅਧਿਕਾਰ ਸਭਾ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਵਰ੍ਹਾ ਕੇ ਲੋਕਾਂ ਨੂੰ ਜ਼ਖਮੀ ਕਰਨ, ਦਹਿਸ਼ਤ ਦਾ ਮਾਹੌਲ ਸਿਰਜਣ ਦੀ ਨਿੰਦਿਆ ਕੀਤੀ।

ਜਮਹੂਰੀ ਅਧਿਕਾਰ ਸਭਾ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਵਰ੍ਹਾ ਕੇ ਲੋਕਾਂ ਨੂੰ ਜ਼ਖਮੀ ਕਰਨ, ਦਹਿਸ਼ਤ ਦਾ ਮਾਹੌਲ ਸਿਰਜਣ ਦੀ ਨਿੰਦਿਆ ਕੀਤੀ।

ਜਮਹੂਰੀ ਅਧਿਕਾਰ ਸਭਾ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਵਰ੍ਹਾ ਕੇ ਲੋਕਾਂ ਨੂੰ ਜ਼ਖਮੀ ਕਰਨ, ਦਹਿਸ਼ਤ ਦਾ ਮਾਹੌਲ ਸਿਰਜਣ ਦੀ ਨਿੰਦਿਆ ਕੀਤੀ।
ਜਮਹੂਰੀ ਅਧਿਕਾਰ ਸਭਾ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਵਰ੍ਹਾ ਕੇ ਲੋਕਾਂ ਨੂੰ ਜ਼ਖਮੀ ਕਰਨ, ਦਹਿਸ਼ਤ ਦਾ ਮਾਹੌਲ ਸਿਰਜਣ ਦੀ ਨਿੰਦਿਆ ਕੀਤੀ।

ਬਰਨਾਲਾ ਬਿਊਰੋ  19 ਫ਼ਰਵਰੀ।

ਜਮਹੂਰੀ ਅਧਿਕਾਰ ਸਭਾ ਪੰਜਾਬ ਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਨੇ ਬੀਕੇਯੂ ਉਗਰਾਹਾਂ ਦੇ ਲੰਮੇ ਸਮੇਂ ਤੋਂ ਝੂਠੇ ਕੇਸ ਵਿੱਚ ਜੇਲ੍ਹਾਂ ‘ਚ ਡੱਕੇ ਆਗੂਆਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਪੰਜਾਬ ਪੁਲੀਸ ਵੱਲੋਂ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਦਾਗਣ ਦੀ ਜਿੱਥੇ ਕਰੜੀ ਨਿੰਦਾ ਕੀਤੀ ਉੱਥੇ ਇਸ ਜਾਬਰ ਕਾਰਵਾਈ ਨੂੰ ਜਮਹੂਰੀਅਤ ਦਾ ਘਾਣ ਕਰਾਰ ਦਿੱਤਾ।

ਸਭਾ ਦੇ ਪ੍ਰਧਾਨ ਪ੍ਰੋਫ਼ੈਸਰ ਜਗਮੋਹਣ ਸਿੰਘ, ਜਰਨਲ ਸਕੱਤਰ ਪ੍ਰਿਤਪਾਲ ਸਿੰਘ ਅਤੇ ਪ੍ਰੈਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਕਿਹਾ ਕਿ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਅੱਜ ਡੀ ਸੀ ਦਫ਼ਤਰ ਬਠਿੰਡਾ ਵਿਖੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਕੇ ਲੰਮੇਂ ਸਮੇਂ ਤੋਂ ਜੇਲ੍ਹ ਵਿੱਚ ਬੰਦ ਸਾਥੀਆਂ ਦੀ ਰਿਹਾਈ ਲਈ ਮੰਗ ਨੂੰ ਉਭਾਰਨਾ ਸੀ। ਪਰ ਧਰਨਿਆਂ ਵਿਚੋਂ ਨਿਕਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੋਦੀ ਸਰਕਾਰ ਦੇ ਪਦ ਚਿੰਨ੍ਹਾਂ ‘ਤੇ ਚਲਦਿਆਂ ਇੱਕ ਵਾਰ ਫਿਰ ਪੰਜਾਬ ਦੀਆਂ ਸੜਕਾਂ ਨੂੰ ਪੁਲਸੀਆ ਜ਼ਬਰਸਤਾਨ ਬਣਾ ਦਿੱਤਾ।   ਇਥੋਂ ਤੱਕ ਰਾਤ ਨੂੰ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰਨ ਤੋਂ ਬਾਅਦ ਵੱਖ ਵੱਖ ਥਾਵਾਂ ‘ਤੇ ਇੱਕਠੇ ਹੋ ਕੇ ਸੰਘਰਸ਼ ਕਰ ਰਹੇਜਮਹੂਰੀ ਅਧਿਕਾਰ ਸਭਾ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਵਰ੍ਹਾ ਕੇ ਲੋਕਾਂ ਨੂੰ ਜ਼ਖਮੀ ਕਰਨ, ਦਹਿਸ਼ਤ ਦਾ ਮਾਹੌਲ ਸਿਰਜਣ ਦੀ ਨਿੰਦਿਆ ਕੀਤੀ।

ਕਿਸਾਨਾਂ ਨੂੰ ਭਾਰੀ ਪੁਲੀਸ ਫੋਰਸ ਦੇ ਜ਼ੋਰ ਨਾਲ ਧਰਨੇ ਵੱਲ ਜਾਣ ਤੋਂ ਰੋਕਿਆ ਗਿਆ। ਸਭਾ ਨੇ ‌ਜਿਉਂਦ ਪਿੰਡ ਵਿੱਚ ਇਕੱਠੇ ਹੋਏ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਵਰ੍ਹਾ ਕੇ ਲੋਕਾਂ ਨੂੰ ਜ਼ਖਮੀ ਕਰਨ, ਦਹਿਸ਼ਤ ਦਾ ਮਾਹੌਲ ਸਿਰਜਣ ਦੀ ਨਿੰਦਿਆ ਕੀਤੀ ਹੈ।

ਆਗੂਆਂ ਕਿਹਾ ਕਿ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਸਰਕਾਰ ਨੇ ਆਪਣੇ ਫਾਸ਼ੀਵਾਦੀ ਚਿਹਰੇ ਨੂੰ ਪਰਦਾਫਾਸ ਹੀ ਕੀਤਾ ਹੈ। ਸਭਾ ਆਗੂਆਂ ਸਮੁੱਚੀਆਂ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਇਸ ਘਿਨੌਣੇ ਕਾਰਨ ਖ਼ਿਲਾਫ਼ ਡੱਟ ਕੇ ਹੱਕਾਂ ਲਈ ਲੜ ਰਹੇ

ਕਿਸਾਨਾਂ ਦੀ ਪਿੱਠ ‘ਤੇ ਆਉਣ ਤੇ ਜ਼ੁਲਮ ਦੇ ਮੂੰਹ ਤੋੜ ਜਵਾਬ ਲਈ ਇੱਕਜੁਟਤਾ ਦਾ ਮੁਜ਼ਾਹਰਾ ਕਰਨ ਦੀ ਅਪੀਲ ਕੀਤੀ ਹੈ । ਇਸੇ ਤਰ੍ਹਾਂ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਸੂਬਾਈ ਆਗੂ ਕਾ. ਨਛੱਤਰ ਸਿੰਘ ਰਾਮਨਗਰ ਵੱਲੋਂ ਵੀ  ਸਰਕਾਰ ਦੇ ਇਸ ਬਹਿਸੀ  ਹਮਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਆਗੂਆਂ ਇਹ ਵੀ ਕਿਹਾ ਕਿ ਕਈ ਪਿੰਡਾਂ ਵਿੱਚ ਹਾਲਾਤ ਅਣਸੁਖਾਵੇਂ ਬਣੇ ਹੋਏ ਹਨ। ਮਾਨ ਸਰਕਾਰ ਪੁਲੀਸ ਦੇ ਜ਼ੋਰ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਜ਼ਬਰੀ ਦਬਾਉਣਾ ਚਾਹੁੰਦੀ  ਹੈ।

ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਵੀ ਮੋਦੀ ਸਰਕਾਰ ਦੇ ਫਾਸ਼ੀ ਰਾਹ ‘ਤੇ ਚੱਲ ਪਈ ਹੈ।  ਲੋਕ ਆਗਾਮੀ ਚੋਣਾਂ ਸਮੇਂ ਠੋਕਵਾਂ ਜਵਾਬ ਦੇਣਗੇ।

ਇਸ ਤੋਂ ਇਲਾਵਾ ਕੈਨੇਡੀਅਨ ਰੈਸ਼ਨਲਿਸਟ ਆਗੂ ਬਲਵਿੰਦਰ ਬਰਨਾਲਾ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਮੀਡੀਆ ਮੁਖੀ ਸੁਮੀਤ ਅਮ੍ਰਿੰਤਸਰ, ਬੀਕੇਯੂ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਧਨੇਰ, ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਪ੍ਰਧਾਨ ਨਰਾਇਣ ਦੱਤ, ਤਰਕਸ਼ੀਲ ਸੁਸਾਇਟੀ ਭਾਰਤ ਦੇ ਮੁਖੀ ਮੇਘ ਰਾਜ ਮਿੱਤਰ, ਏਟਕ ਸੂਬਾ ਆਗੂ ਕਾ. ਖੁਸ਼ੀਆ ਸਿੰਘ, ਸੀਟੂ ਦੇ ਸੂਬਾ ਸਕੱਤਰ ਆਗੂ ਸ਼ੇਰ ਸਿੰਘ ਫ਼ਰਵਾਹੀ ਆਦਿ ਆਗੂਆਂ ਵੀ ਕਿਸਾਨਾਂ ‘ਤੇ ਸਰਕਾਰੀ ਜ਼ਬਰ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਜੇਲ੍ਹ ਡੱਕੇ ਕਿਸਾਨ ਆਗੂਆਂ ਦੀ ਫੌਰੀ ਰਿਹਾਈ ਦੀ ਮੰਗ ਵੀ ਕੀਤੀ।

ਹੋਰ ਤਾਜ਼ਾ ਖਬਰਾਂ ਵੇਖਣ ਲਈ ਕਲਿੱਕ ਕਰੋ। ਖੁੱਲੀਆਂ ਅੱਖਾਂ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 2 6
Users Today : 13
Users Yesterday : 25
Users Last 7 days : 309

ਰਾਸ਼ੀਫਲ

error: Content is protected !!