-
-
-
ਬੱਚੇ ਦੇ ਮਾਨਸਿਕ ਵਿਕਾਸ ਲਈ ਮਾਵਾਂ ਦਾ ਜਾਗਰੂਕ ਹੋਣਾ ਲਾਜ਼ਮੀ: ਸਰਕਾਰੀ ਪ੍ਰਾਇਮਰੀ ਸਕੂਲ ਅਮਲਾ ਸਿੰਘ ਵਾਲਾ ਵਿਖੇ ਲਗਾਈ ਮਦਰ ਵਰਕਸ਼ਾਪ
ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਅਮਲਾ ਸਿੰਘ ਵਾਲਾ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਤੇ ਮਾਵਾਂ ਨੂੰ ਸਿੱਖਿਆ ਪ੍ਰਣਾਲੀ ਨਾਲ ਜੋੜਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਮਦਰ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਮੁੱਖ ਅਧਿਆਪਕ ਨਰਿੰਦਰ ਕੁਮਾਰ ਦੀ ਅਗਵਾਈ ਹੇਠ ਕਰਵਾਈ ਗਈ ਇਸ ਵਰਕਸ਼ਾਪ ’ਚ ਵੱਡੀ ਗਿਣਤੀ ’ਚ ਬੱਚਿਆਂ ਦੀਆਂ ਮਾਵਾਂ ਨੇ ਸ਼ਿਰਕਤ ਕੀਤੀ ਤੇ ਬੱਚਿਆਂ ਦੇ ਮਨੋਵਿਗਿਆਨ ਬਾਰੇ ਅਹਿਮ ਨੁਕਤੇ ਸਿੱਖੇ।
-
ਸ਼ਹਿਣਾ ਵਿਖੇ ਪੀਰਾਂ ਦਾ ਸਾਲਾਨਾ ਭੰਡਾਰਾ ਤੇ ਮੇਲਾ ਸ਼ਰਧਾ ਨਾਲ ਕਰਵਾਇਆ; ਕਵਾਲਾਂ ਤੇ ਕਲਾਕਾਰਾਂ ਨੇ ਬੰਨ੍ਹਿਆ ਖ਼ੂਬ ਰੰਗ
ਪਿੰਡ ਸ਼ਹਿਣਾ ਦੇ ਪੀਰਖਾਨਾ ਵਿਖੇ ਪੀਰ ਹੈਦਰ ਸ਼ੇਖ ਤੇ ਪੀਰ ਬਾਬਾ ਲੱਖ ਦਾਤਾ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਮੇਲਾ ਤੇ ਭੰਡਾਰਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਪੀਰਖਾਨੇ ਦੇ ਗੱਦੀ ਨਸ਼ੀਨ ਸ਼ੇਖ ਬਾਬਾ ਧੰਨਾ ਖ਼ਾਨ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ’ਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕਰਕੇ ਪੀਰਾਂ ਦੀ ਦਰਗਾਹ `ਤੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ
-
ਠਾਹ ਸੋਟਾ: ਮੁੱਖ ਮੰਤਰੀ ਮਾਨ ਪੰਜਾਬੀ ਦੇ ‘ਠੇਠ’ ਤੇ ਅਫ਼ਸਰ ‘ਆਜੀਵਕਾ’ ਦੇ ਸੇਠ..!
ਪੰਜਾਬ ਸਰਕਾਰ ਇੱਕ ਪਾਸੇ ਤਾਂ ਸੂਬੇ ’ਚ ਪੰਜਾਬੀ ਭਾਸ਼ਾ ਨੂੰ ਹਰ ਮੰਚ `ਤੇ ਲਾਗੂ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ। ਪਰ ਦੂਜੇ ਪਾਸੇ ਸਰਕਾਰੀ ਸਕੀਮਾਂ ਦੇ ਨਾਮ ਹੀ ਪੰਜਾਬੀ ਮਾਂ ਬੋਲੀ ਦਾ ਮੂੰਹ ਚਿੜਾਉਂਦੇ ਨਜ਼ਰ ਆ ਰਹੇ ਹਨ। ਬਰਨਾਲਾ ਵਿਖੇ ਕਰਵਾਏ ਜਾ ਰਹੇ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਤਹਿਤ ਪੰਜਾਬ ਸਖੀ ਸ਼ਕਤੀ ਮੇਲੇ ਨੇ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਪੰਜਾਬੀ ਪ੍ਰਤੀ ‘ਮੁਹੱਬਤ’ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਇੱਥੇ ਹੀ ਵੀ ਜਿਕਰ ਕਰਨਾ ਲਾਜਿਮੀ ਹੈ ਕਿ
-
-
-



