ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਐੱਸਐੱਸਡੀ ਕਾਲਜ ਬਰਨਾਲਾ ਵਿਖੇ ਲੋਗੋ ਮੇਕਿੰਗ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੇ ਦਿਖਾਈ ਆਪਣੀ ਰਚਨਾਤਮਕ ਕਲਾ

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਲੋਗੋ ਮੇਕਿੰਗ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੇ ਦਿਖਾਈ ਆਪਣੀ ਰਚਨਾਤਮਕ ਕਲਾ

    ਬਰਨਾਲਾ ਦੇ ਵੱਕਾਰੀ ਵਿਦਿਅਕ ਅਦਾਰੇ ਐੱਸਐੱਸਡੀ ਕਾਲਜ ਦੇ ਕਾਮਰਸ ਵਿਭਾਗ ਵਲੋਂ ਵਿਦਿਆਰਥੀਆਂ ਦੀ ਅੰਦਰੂਨੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ’ਚ ਨਵੀਨਤਮ ਸੋਚ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਇਕ ਪ੍ਰਭਾਵਸ਼ਾਲੀ ਲੋਗੋ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ।
ਐੱਸਐੱਸਡੀ ਕਾਲਜ ਬਰਨਾਲਾ ਵਿਖੇ ਲੋਗੋ ਮੇਕਿੰਗ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੇ ਦਿਖਾਈ ਆਪਣੀ ਰਚਨਾਤਮਕ ਕਲਾ

ਬਰਨਾਲਾ ਬਿਊਰੋ  3 ਮਾਰਚ :

ਬਰਨਾਲਾ ਦੇ ਵੱਕਾਰੀ ਵਿਦਿਅਕ ਅਦਾਰੇ ਐੱਸਐੱਸਡੀ ਕਾਲਜ ਦੇ ਕਾਮਰਸ ਵਿਭਾਗ ਵਲੋਂ ਵਿਦਿਆਰਥੀਆਂ ਦੀ ਅੰਦਰੂਨੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ’ਚ ਨਵੀਨਤਮ ਸੋਚ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਇਕ ਪ੍ਰਭਾਵਸ਼ਾਲੀ ਲੋਗੋ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਕਾਲਜ ਕੈਂਪਸ ’ਚ ਕਰਵਾਏ ਗਏ ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਬ੍ਰਾਂਡਾਂ ਤੇ ਸੰਸਥਾਵਾਂ ਲਈ ਆਪਣੀ ਕਲਪਨਾ ਸ਼ਕਤੀ ਰਾਹੀਂ ਖੂਬਸੂਰਤ ਲੋਗੋ ਤਿਆਰ ਕੀਤੇ। ਇਹ ਸਮੁੱਚਾ ਪ੍ਰੋਗਰਾਮ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਹਰਪ੍ਰੀਤ ਦੀ ਰਹਿਨੁਮਾਈ ਹੇਠ ਸਫਲਤਾਪੂਰਵਕ ਸੰਪੰਨ ਹੋਇਆ। ਪ੍ਰੋਗਰਾਮ ਦੇ ਇੰਚਾਰਜ ਪ੍ਰੋ. ਸ਼ਾਕੂ ਟਾਂਕ ਨੇ ਮੁਕਾਬਲੇ ਦੀ ਰੂਪਰੇਖਾ ਉਲੀਕਣ ਤੇ ਇਸ ਦੇ ਸੁਚਾਰੂ ਪ੍ਰਬੰਧਨ ’ਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੀ ਦੇਖਰੇਖ ਹੇਠ ਵਿਦਿਆਰਥੀਆਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਲਈ ਇਕ ਬਿਹਤਰੀਨ ਮੰਚ ਪ੍ਰਦਾਨ ਕੀਤਾ ਗਿਆ। ਮੁਕਾਬਲੇ ’ਚ ਜੱਜਾਂ ਦੀ ਭੂਮਿਕਾ ਪ੍ਰੋ. ਬਲਵੀਰ ਤੇ ਪ੍ਰੋ. ਮਨਪ੍ਰੀਤ ਵਲੋਂ ਨਿਭਾਈ ਗਈ। ਉਨ੍ਹਾਂ ਨੇ ਭਾਗੀਦਾਰਾਂ ਦੁਆਰਾ ਤਿਆਰ ਕੀਤੇ ਲੋਗੋ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਨਿਰਣਾਇਕ ਮੰਡਲ ਨੇ ਵਿਦਿਆਰਥੀਆਂ ਦੇ ਕੰਮ ਨੂੰ ਰਚਨਾਤਮਕਤਾ, ਮੌਲਿਕਤਾ ਵਿਸ਼ੇ ਦੀ ਸਾਰਥਕਤਾ ਤੇ ਪ੍ਰਦਰਸ਼ਨ ਦੀ ਕਲਾ ਦੇ ਪੈਮਾਨਿਆਂ `ਤੇ ਪਰਖਿਆ। ਜੱਜ ਸਾਹਿਬਾਨਾਂ ਨੇ ਵਿਦਿਆਰਥੀਆਂ ਦੇ ਨਿਵੇਕਲੇ ਵਿਚਾਰਾਂ ਤੇ ਉਨ੍ਹਾਂ ਦੀ ਕਲਾਤਮਕ ਪਹੁੰਚ ਦੀ ਰੱਜ ਕੇ ਸ਼ਲਾਘਾ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਰਾਕੇਸ਼ ਜਿੰਦਲ ਨੇ ਵਿਸ਼ੇਸ਼ ਤੌਰ `ਤੇ ਇਸ ਸਮਾਗਮ ’ਚ ਸ਼ਿਰਕਤ ਕਰਕੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਉਨ੍ਹਾਂ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਅਜੋਕੇ ਦੌਰ ’ਚ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਸਿਰਜਣਾਤਮਕ ਗਤੀਵਿਧੀਆਂ ਬਹੁਤ ਜ਼ਰੂਰੀ ਹਨ, ਕਿਉਂਕਿ ਇਹ ਵਿਦਿਆਰਥੀਆਂ ਦੀ ਸਖ਼ਸ਼ੀਅਤ ਦੇ ਸਰਵਪੱਖੀ ਵਿਕਾਸ ’ਚ ਸਹਾਈ ਹੁੰਦੀਆਂ ਹਨ। ਉਨ੍ਹਾਂ ਨੇ ਕਾਮਰਸ ਵਿਭਾਗ ਨੂੰ ਇਸ ਸਫਲ ਆਯੋਜਨ ਲਈ ਵਧਾਈ ਦਿੱਤੀ ਤੇ ਭਵਿੱਖ ’ਚ ਵੀ ਅਜਿਹੇ ਪ੍ਰੋਗਰਾਮ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਨਤੀਜਿਆਂ ’ਚ ਪਹਿਲਾ ਸਥਾਨ ’ਤੇ ਰਮਨਦੀਪ ਕੌਰ, ਦੂਜੇ ਸਥਾਨ ’ਤੇ ਸਿਮਰਨਜੀਤ ਕੌਰ ਤੇ ਤੀਜੇ ਸਥਾਨ ’ਤੇ ਰਮਨਦੀਪ ਕੌਰ ਰਹੀ। ਇਸ ਮੁਕਾਬਲੇ ’ਚ ਕਾਲਜ ਦੇ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਅਖੀਰ ’ਚ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਮਾਗਮ ਦੀ ਸਫਲਤਾ `ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ

 

ਹੋਰ ਤਾਜ਼ਾਂਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ https://theopeneyes24.com/wp-admin/post-new.php

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 8 9
Users Today : 80
Users Yesterday : 59
Users Last 7 days : 300

ਰਾਸ਼ੀਫਲ

error: Content is protected !!