ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਕਲੈਰੀਕਲ ਕਾਮਿਆਂ ਨੇ ਰੋਸ ਮੁਜ਼ਾਹਰਾ ਕਰਕੇ ਨੋਟੀਫਿਕੇਸ਼ਨ ਦੀਆ ਕਾਪੀਆਂ ਸਾੜੀਆਂ

ਕਲੈਰੀਕਲ ਕਾਮਿਆਂ ਨੇ ਰੋਸ ਮੁਜ਼ਾਹਰਾ ਕਰਕੇ ਨੋਟੀਫਿਕੇਸ਼ਨ ਦੀਆ ਕਾਪੀਆਂ ਸਾੜੀਆਂ

    ਅਠਾਰਾਂ ਨਵੰਬਰ 2025 ਨੂੰ  ਜਾਰੀ ਹੋਏ ਨੋਟੀਫ਼ਿਕੇਸ਼ਨ ਨੂੰ ਆਪਣੇ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਕਲੈਰੀਕਲ ਕਾਮਿਆਂ ਨੇ ਇੱਥੇ ਰੋਸ ਮੁਜ਼ਾਹਰਾ ਕੀਤਾ ਅਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।                 ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਤਰਸੇਮ ਭੱਠਲ, ਜਿਲ੍ਹਾ ਜ. ਸਕੱਤ
ਕਲੈਰੀਕਲ ਕਾਮਿਆਂ ਨੇ ਰੋਸ ਮੁਜ਼ਾਹਰਾ ਕਰਕੇ ਨੋਟੀਫਿਕੇਸ਼ਨ ਦੀਆ ਕਾਪੀਆਂ ਸਾੜੀਆਂ

ਬਰਨਾਲਾ ਬਿਊਰੋ 6 ਮਾਰਚ ।

ਅਠਾਰਾਂ ਨਵੰਬਰ 2025 ਨੂੰ  ਜਾਰੀ ਹੋਏ ਨੋਟੀਫ਼ਿਕੇਸ਼ਨ ਨੂੰ ਆਪਣੇ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਕਲੈਰੀਕਲ ਕਾਮਿਆਂ ਨੇ ਇੱਥੇ ਰੋਸ ਮੁਜ਼ਾਹਰਾ ਕੀਤਾ ਅਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਤਰਸੇਮ ਭੱਠਲ, ਜਿਲ੍ਹਾ ਜ. ਸਕੱਤਰ ਰਵਿੰਦਰ ਸਰਮਾਂ ਅਤੇ ਜਿਲ੍ਹਾ ਵਧੀਕ ਜਨਰਲ ਸਕੱਤਰ ਨਿਰਮਲਜੀਤ ਸਿੰਘ ਚਾਨੇ ਨੇ ਕਿਹਾ ਕਿ ਇਸ ਝੂਠੇ ਨੋਟੀਫਿਕੇਸ਼ਨ ਨੂੰ ਸਰਕਾਰ ਨੇ ਹੋਰ ਸਟੇਟਾਂ ਵਿੱਚ ਪ੍ਰਚਾਰ ਕੇ ਵੋਟਾਂ ਵੀ ਵਟੋਰੀਆਂ ਪਰ ਅੱਜ 4 ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਲਾਗੂ ਨਹੀਂ ਕੀਤੀ। ਸਰਕਾਰ ਮੁਲਾਜਮਾਂ ਨੂੰ ਡੀ.ਏ. ਦੇਣ ਤੋਂ ਵੀ ਭੱਜ ਗਈ ਹੈ ਤੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਚੁੱਕੀਆਂ ਡੀ.ਏ. ਦੀਆਂ 5 ਕਿਸ਼ਤਾਂ ਪੰਜਾਬ ਸਰਕਾਰ ਦੱਬੀ ਬੈਠੀ ਹੈ। ਆਗੂਆਂ ਕਿਹਾ ਕਿ ਕਦੇ ਸਮਾਂ ਸੀ ਪੰਜਾਬ ਨੂੰ ਭਾਰਤ ਦੀ ਖੜਗਭੁਜ ਵਜੋਂ ਜਾਣਆ ਜਾਂਦਾ ਸੀ ਪਰ ਅੱਜ ਰਾਜਨੀਤਿਕ ਹਮਲਿਆਂ ਨੇ ਪੰਜਾਬ ਨੂੰ ਕੰਗਾਲੀ ਦੀ ਕੰਗਾਰ ’ਤੇ ਲਿਆ ਖੜ੍ਹਾਇਆ ਹੈ। ਕਿਸੇ ਵੀ ਸਰਕਾਰ ਦੀ ਰੀੜ ਦੀ ਰੱਡੀ ਮੁਲਾਜਮ ਹੁੰਦੇ ਹਨ ਜੋ ਹਰ ਸਮੇਂ ਚੰਗੇ ਮਾੜੇ ਹਾਲਤਾਂ ਵਿੱਚ ਲੋਕ ਸੇਵਾ ਲਈ ਤੱਤਪਰ ਰਹਿੰਦੇ ਹਨ

ਇਹ ਵੀ ਪੜ੍ਹੋ। ਖੁੱਲ੍ਹੀਆਂ ਅੱਖਾਂhttp://ਬਰਨਾਲਾ ਦੀ ਮਸ਼ੂਹਰ ਬੇਕਰੀ ਕੇਕਰੀ `ਤੇ ਸਿਹਤ ਵਿਭਾਗ ਦਾ ਵੱਡਾ ਐਕਸ਼ਨ; ਗੰਦਗੀ ਦੇ ਅੰਬਾਰ ਦੇਖ ਅਧਿਕਾਰੀ ਰਹਿ ਗਏ ਹੈਰਾਨ

ਪਰ ਸਰਕਾਰ ਇੰਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੀ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਮੁਲਾਜਮ ਪੱਖੀ ਹੋਣ ਦੀ ਬਜਾਏ ਮੁਲਾਜਮ ਦੋਖੀ ਸਾਬਤ ਹੋਈ ਹੈ। ਆਗੂਆਂ ਅੱਗੇ ਕਿਹਾ ਕਿ ਜੱਥੇਬੰਦੀ ਸਰਕਾਰ ਦੀਆਂ ਮੁਲਾਜਮ ਵਿਰੋਧੀ ਨੀਤੀਆਂ ਦਾ ਸਖਤ ਵਿਰੋਧ ਕਰਦੀ ਹੈ। ਇਸ ਮੌਕੇ ਜੱਥੇਬੰਦੀ ਦੇ ਸਰਪਰਸਤ ਮੈਡਮ ਅੰਸੂ ਗੁਪਤਾ ਅਤੇ ਮੀਤ ਪ੍ਰਧਾਨ ਕਮਲਜੀਤ ਸਿੰਘ ਸ਼ਾਦ ਨੇ ਕਿਹਾ ਕਿ ਅਗਰ ਸਰਕਾਰ ਨੇ ਜਲਦ ਕਲੈਰੀਕਲ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਜਬਰਦਸਤ ਘਿਰਾਓ ਕੀਤਾ ਜਾਵੇਗਾ। ਇਸ ਉਪਰੰਤ ਪੰਜਾਬ ਸਰਕਾਰ ਵੱਲੋਂ ਜਾਰੀ ਮੁਲਾਜਮ ਵਿਰੋਧੀ ਨੋਟੀਫਿਕੇਸ਼ਨ ਸਾੜਦਿਆਂ ਪੰਜਾਬ ਸਰਕਾਰ ਖਿਲਾਫ ਰੋਹ ਭਰਭੂਰ ਨਾਅਰੇਬਾਜੀ ਕੀਤੀ। ਇਸ ਮੌਕੇ ਵਿੱਕੀ ਡਾਬਲਾ, ਜਗਸੀਰ ਸਿੰਘ, ਮਨਿੰਦਰ ਸਿੰਘ ਔਲਖ, ਸੁਖਜੀਤ ਸਿੰਘ ਸੰਧੂ,ਕਰਨਵੀਰ ਸਿੰਘ ਭੱਠਲ, ਸੁਖਦੀਪ ਸਿੰਘ, ਜਤਿੰਦਰ ਸਿੰਘ, ਮੈਡਮ ਚੰਚਲ ਕੌਂਸਲ ਅਤੇ ਮਨਜੀਤ ਕੌਰ, ਯਾਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਕਰਨਅਵਤਾਰ ਸਿੰਘ, ਰੈਂਪਜੀਤ ਕੌਰ, ਮਨਦੀਪ ਕੌਰ ਆਦਿ ਆਗੂ ਹਾਜਰ ਸਨ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ https://theopeneyes24.com/wp-admin/post-new.php

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 6 9
Users Today : 19
Users Yesterday : 37
Users Last 7 days : 293

ਰਾਸ਼ੀਫਲ

error: Content is protected !!