ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਅਪਰਾਧ » ਸੇਵਾਕਾਲ ਵਧਾਉਣ ਬਦਲੇ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਸੇਵਾਕਾਲ ਵਧਾਉਣ ਬਦਲੇ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ


ਮਨੋਜ ਸ਼ਰਮਾ/ਗੁਰਮੀਤ ਸਿੰਘ ਬਰਨਾਲਾ

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ, ਸੀਨੀਅਰ ਸਹਾਇਕ ਸੀ.ਆਰ.ਸੀ. ਬ੍ਰਾਂਚ, ਦਫ਼ਤਰ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਵਜੋਂ ਹੋਈ ਹੈ। ਇਹ ਕਾਰਵਾਈ ਏ.ਐੱਸ.ਆਈ. (ਐੱਲ.ਆਰ) ਮੱਖਣ ਸ਼ਾਹ ਵਾਸੀ ਪਿੰਡ ਦਾਨਗੜ੍ਹ ਦੀ ਸ਼ਿਕਾਇਤ ‘ਤੇ ਕੀਤੀ ਗਈ।

ਸ਼ਿਕਾਇਤਕਰਤਾ ਮੱਖਣ ਸ਼ਾਹ ਨੇ ਦੱਸਿਆ ਕਿ ਉਹ ਅਪ੍ਰੈਲ 2026 ਵਿੱਚ ਸੇਵਾਮੁਕਤ ਹੋਣ ਵਾਲਾ ਹੈ ਅਤੇ ਆਪਣੀ ਸਰਵਿਸ ਵਿੱਚ ਤਿੰਨ ਸਾਲ ਦਾ ਵਾਧਾ ਲੈਣ ਲਈ ਉਸ ਨੇ ਇੱਕ ਦਰਖਾਸਤ ਦਿੱਤੀ ਹੋਈ ਸੀ। ਇਸ ਸਬੰਧੀ ਫਾਈਲ ਨੂੰ ਅੱਗੇ ਤੋਰਨ ਅਤੇ ਐੱਸ.ਐੱਸ.ਪੀ. ਸਾਹਿਬ ਤੋਂ ਕੰਮ ਕਰਵਾਉਣ ਦੇ ਬਦਲੇ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੇ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਜਾਲ ਵਿਛਾਇਆ

ਅਤੇ ਸਰਕਾਰੀ ਗਵਾਹਾਂ ਡਾ. ਮਨਦੀਪ ਸਿੰਘ ਅਤੇ ਸਤਨਾਮ ਸਿੰਘ ਦੀ ਹਾਜ਼ਰੀ ਵਿੱਚ ਦਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਵਿਜੀਲੈਂਸ ਨੇ ਮੁਲਜ਼ਮ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕਰਕੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਤਫਤੀਸ਼ ਜਾਰੀ ਹੈ।


ਫੋਟੋ ਕੈਪਸ਼ਨ: ਰਿਸ਼ਵਤ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਕਾਬੂ ਕੀਤਾ ਗਿਆ ਮੁਲਜ਼ਮ ਅਤੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀ।

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 6 7
Users Today : 17
Users Yesterday : 37
Users Last 7 days : 291

ਰਾਸ਼ੀਫਲ

error: Content is protected !!