ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਅਮਿਤ ਸ਼ਾਹ ਦੀ ਪੰਜਾਬ ਰੈਲੀ; ਕੀਤੇ ਵੱਡੇ ਐਲਾਨ

ਅਮਿਤ ਸ਼ਾਹ ਦੀ ਪੰਜਾਬ ਰੈਲੀ; ਕੀਤੇ ਵੱਡੇ ਐਲਾਨ 

ਅਮਿਤ ਸ਼ਾਹ ਦੀ ਪੰਜਾਬ ਰੈਲੀ; ਕੀਤੇ ਵੱਡੇ ਐਲਾਨ 

 ਇੰਟਰਨੈਸ਼ਨਲ ਬਿਊਰੋ 14 ਮਾਰਚ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੋਗਾ ਵਿਖੇ ਭਾਰਤੀ ਜਨਤਾ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦਾ ਆਗਾਜ਼ ਕਰ ਦਿੱਤਾ ਹੈ। ਆਪਣੇ ਸੰਬੋਧਨ ਵਿੱਚ ਸ਼ਾਹ ਨੇ ਜਿੱਥੇ ਸਿੱਖ ਇਤਿਹਾਸ ਅਤੇ ਸ਼ਹੀਦਾਂ ਨੂੰ ਨਤਮਸਤਕ ਕੀਤਾ, ਉੱਥੇ ਹੀ ਮੌਜੂਦਾ ‘ਆਪ’ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕੀਤੇ।

ਅਮਿਤ ਸ਼ਾਹ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਪੰਜਾਬ ਦੀ ਪਵਿੱਤਰ ਧਰਤੀ ਨੂੰ ਪ੍ਰਣਾਮ ਕਰਦਿਆਂ ਕੀਤੀ। ਉਨ੍ਹਾਂ ਕਿਹਾ, “ਜੇਕਰ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡਿਤਾਂ ਨੂੰ ਬਚਾਉਣ ਲਈ ਆਪਣਾ ਸੀਸ ਕੁਰਬਾਨ ਨਾ ਕੀਤਾ ਹੁੰਦਾ, ਤਾਂ ਅੱਜ ਭਾਰਤ ਵਿੱਚ ਇੱਕ ਵੀ ਹਿੰਦੂ ਨਾ ਬਚਦਾ।” ਉਨ੍ਹਾਂ ਬਾਬਾ ਜੀਵਨ ਸਿੰਘ, ਮਹਾਰਾਜਾ ਰਣਜੀਤ ਸਿੰਘ, ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਧਰਤੀ ਨੂੰ ਨਮਨ ਕੀਤਾ।

ਅਮਿਤ ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ‘ਤੇ ਸਿੱਧਾ ਹਮਲਾ ਬੋਲਦਿਆਂ ਕਿਹਾ, “ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਤਾਂ ਕੇਜਰੀਵਾਲ ਦੇ ‘ਪਾਇਲਟ’ ਬਣ ਕੇ ਰਹਿ ਗਏ ਹਨ, ਜੋ ਪੰਜਾਬ ਦੇ ਖ਼ਰਚੇ ‘ਤੇ ਉਨ੍ਹਾਂ ਨੂੰ ਪੂਰੇ ਭਾਰਤ ਦੀ ਸੈਰ ਕਰਵਾ ਰਹੇ ਹਨ।” ਸ਼ਾਹ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਜਰੀਵਾਲ ਲਈ ‘ATM’ ਬਣ ਗਈ ਹੈ ਅਤੇ ਸੂਬੇ ਵਿੱਚ ਵੱਡੇ ਪੱਧਰ ‘ਤੇ ਘੁਟਾਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੈਂਗਸਟਰਵਾਦ ਤਬਾਹ ਕਰ ਰਿਹਾ ਹੈ ਅਤੇ ਥਾਣਿਆਂ ਦੇ ਅੰਦਰ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਹੋ ਰਹੀ ਹੈ।

ਭਾਜਪਾ ਦੀਆਂ ਗਰੰਟੀਆਂ ਅਤੇ ਵਾਅਦੇ

2027 ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਈ ਵੱਡੇ ਵਾਅਦੇ ਕੀਤੇ। ਅਮਿਤ ਸ਼ਾਹ ਨੇ ਕਿਹਾ, “ਮੈਂ ਵਾਅਦਾ ਕਰਦਾ ਹਾਂ ਕਿ ਜੇਕਰ ਭਾਜਪਾ ਸੱਤਾ ਵਿੱਚ ਆਈ, ਤਾਂ 2 ਸਾਲਾਂ ਅੰਦਰ ਨਸ਼ੇ ਦੇ ਕਾਰੋਬਾਰ ਨੂੰ ਜੜ੍ਹੋਂ ਉਖਾੜ ਕੇ ਸੁੱਟ ਦਿਆਂਗੇ।” ਉਨ੍ਹਾਂ ਦੱਸਿਆ ਕਿ ਦੇਸ਼ ਦਾ 45% ਨਸ਼ਾ ਇਕੱਲੇ ਪੰਜਾਬ ਵਿੱਚ ਹੋ ਰਿਹਾ ਹੈ। ਭਾਜਪਾ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ‘ਧਰਮ ਪਰਿਵਰਤਨ ਵਿਰੋਧੀ ਬਿੱਲ’ ਲਿਆਂਦਾ ਜਾਵੇਗਾ ਤਾਂ ਜੋ ਜ਼ਬਰਦਸਤੀ ਧਰਮ ਪਰਿਵਰਤਨ ਨੂੰ ਰੋਕਿਆ ਜਾ ਸਕੇ। ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਰੁਜ਼ਗਾਰ ਦੇਣ ਅਤੇ ਪੰਜਾਬ ਵਿੱਚ ‘ਪ੍ਰੀਵਰਤਣ’ ਲਿਆਉਣ ਦਾ ਭਰੋਸਾ ਦਿੱਤਾ।

ਕਿਸਾਨਾਂ ਨੂੰ ਗੁੰਮਰਾਹ ਨਾ ਹੋਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ, “ਮੋਦੀ ਸਰਕਾਰ ਨੇ ਸਭ ਤੋਂ ਵੱਧ MSP ‘ਤੇ ਫ਼ਸਲ ਖ਼ਰੀਦੀ ਹੈ ਅਤੇ ਹੁਣ ਮੱਕੀ ਦੀ ਖ਼ਰੀਦ ਵੀ ‘ਤੇ ਕੀਤੀ ਜਾ ਰਹੀ ਹੈ।” ਸਿੱਧੀ ਅਦਾਇਗੀ ਬਾਰੇ ਬੋਲਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਦੋ ਦਿਨਾਂ ਦੇ ਅੰਦਰ ਕਿਸਾਨਾਂ ਦੇ ਖ਼ਾਤਿਆਂ ਵਿੱਚ ਪੈਸੇ ਪਹੁੰਚ ਰਹੇ ਹਨ ਅਤੇ ਸਾਲਾਨਾ 6,000 ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਅਮਿਤ ਸ਼ਾਹ ਨੇ ਕਿਹਾ ਕਿ 2024 ਵਿੱਚ ਭਾਜਪਾ ਨੂੰ ਪੰਜਾਬ ਤੋਂ 19 ਫ਼ੀਸਦੀ ਵੋਟ ਮਿਲੀ ਹੈ। ਉਨ੍ਹਾਂ ਕਿਹਾ, “ਭਾਜਪਾ ਦਾ ਰਿਕਾਰਡ ਹੈ ਕਿ ਜਿੱਥੇ ਸਾਨੂੰ 19% ਵੋਟ ਮਿਲਦੀ ਹੈ, ਉੱਥੇ ਅਗਲੀ ਵਾਰ ਸਾਡੀ ਸਰਕਾਰ ਬਣਦੀ ਹੈ। ਹੁਣ ਪੰਜਾਬ ਦੀ ਵਾਰੀ ਹੈ।” ਉਨ੍ਹਾਂ ਅੰਤ ਵਿੱਚ ਕਿਹਾ ਕਿ ਪੰਜਾਬ ਨੂੰ ‘ਹਸਾਉਣ ਵਾਲਾ’ ਨਹੀਂ, ਬਲਕਿ ‘ਅੱਛਾ ਸ਼ਾਸਨ’ ਦੇਣ ਵਾਲਾ ਮੁੱਖ ਮੰਤਰੀ ਚਾਹੀਦਾ ਹੈ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਖੁੱਡੀ ਕਲਾਂ ’ਚ ਚੋਰਾਂ ਦਾ ਕਹਿਰ: ਇਕੋ ਰਾਤ 20-22 ਮੋਟਰਾਂ ਦੀਆਂ ਤਾਰਾਂ ਚੋਰੀ, ਕਿਸਾਨਾਂ ’ਚ ਰੋਸ

 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 3
Users Today : 23
Users Yesterday : 37
Users Last 7 days : 297

ਰਾਸ਼ੀਫਲ

error: Content is protected !!