ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਖੁੱਡੀ ਕਲਾਂ ’ਚ ਚੋਰਾਂ ਦਾ ਕਹਿਰ: ਇਕੋ ਰਾਤ 20-22 ਮੋਟਰਾਂ ਦੀਆਂ ਤਾਰਾਂ ਚੋਰੀ, ਕਿਸਾਨਾਂ ’ਚ ਰੋਸ

ਖੁੱਡੀ ਕਲਾਂ ’ਚ ਚੋਰਾਂ ਦਾ ਕਹਿਰ: ਇਕੋ ਰਾਤ 20-22 ਮੋਟਰਾਂ ਦੀਆਂ ਤਾਰਾਂ ਚੋਰੀ, ਕਿਸਾਨਾਂ ’ਚ ਰੋਸ

ਖੁੱਡੀ ਕਲਾਂ ’ਚ ਚੋਰਾਂ ਦਾ ਕਹਿਰ: ਇਕੋ ਰਾਤ 20-22 ਮੋਟਰਾਂ ਦੀਆਂ ਤਾਰਾਂ ਚੋਰੀ, ਕਿਸਾਨਾਂ ’ਚ ਰੋਸ

ਬਰਨਾਲਾ ਬਿਊਰੋ 14 ਮਾਰਚ

ਬੀਤੀ ਰਾਤ ਪਿੰਡ ਖੁੱਡੀ ਕਲਾਂ ’ਚ ਚੋਰਾਂ ਵਲੋਂ ਬੇਖੌਫ ਹੋ ਕੇ ਇਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚੋਰਾਂ ਨੇ ਇਕੋ ਰਾਤ ’ਚ ਖੇਤਾਂ ’ਚ ਲੱਗੀਆਂ ਲਗਭਗ 20 ਤੋਂ 22 ਮੋਟਰਾਂ ਦੀਆਂ ਤਾਰਾਂ ਚੋਰੀ ਕਰ ਲਈਆਂ। ਜਿਸ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਦੇ ਕਿਸਾਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਜਸ਼ੈਲੀ ’ਤੇ ਵੀ ਸਵਾਲ ਖੜੇ ਕੀਤੇ ਹਨ। ਇਸ ਸਬੰਧੀ ਪੀੜ੍ਹਤ ਕਿਸਾਨ ਗੁਰਨੈਬ ਸਿੰਘ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਆਪਣੇ ਖੇਤਾਂ ’ਚ ਮੋਟਰ ਚਲਾਉਣ ਲਈ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਮੋਟਰ ਦੀ ਤਾਰ ਚੋਰੀ ਹੋ ਚੁੱਕੀ ਹੈ। ਬਾਅਦ ’ਚ ਪਤਾ ਲੱਗਿਆ ਕਿ ਪਿੰਡ ਦੇ ਹੋਰ ਕਈ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਵੀ ਚੋਰਾਂ ਵਲੋਂ ਚੋਰੀ ਕਰ ਲਈਆਂ ਗਈਆਂ ਹਨ ਤੇ ਇਕੋ ਰਾਤ ’ਚ ਲਗਭਗ 20-22 ਮੋਟਰਾਂ ਦੀਆਂ ਤਾਰਾਂ ਉਤਾਰ ਲਈਆਂ ਗਈਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਕੋ ਰਾਤ ’ਚ ਇਨ੍ਹੀ ਵੱਡੀ ਗਿਣਤੀ ’ਚ ਮੋਟਰਾਂ ਦੀਆਂ ਤਾਰਾਂ ਚੋਰੀ ਹੋਣਾ ਇਹ ਦਰਸਾਉਂਦਾ ਹੈ ਕਿ ਇਸ ਦੇ ਪਿੱਛੇ ਕਿਸੇ ਵੱਡੇ ਗਿਰੋਹ ਦਾ ਹੱਥ ਹੋ ਸਕਦਾ ਹੈ ਕਿਉਂਕਿ ਇਕ ਜਾਂ ਦੋ ਵਿਅਕਤੀਆਂ ਵਲੋਂ ਇਨ੍ਹੀ ਵੱਡੀ ਚੋਰੀ ਕਰਨਾ ਸੰਭਵ ਨਹੀਂ। ਕਿਸਾਨਾਂ ਨੇ ਦੱਸਿਆ ਕਿ ਚੋਰ ਤਾਰਾਂ ’ਚੋਂ ਤਾਂਬਾ ਕੱਢ ਕੇ ਥੋੜ੍ਹੇ ਪੈਸਿਆਂ ’ਚ ਵੇਚ ਦਿੰਦੇ ਹਨ। ਪਰ ਮੋਟਰ ਮਾਲਕਾਂ ਨੂੰ ਹਜ਼ਾਰਾਂ ਰੁਪਏ ਦਾ ਨੁਕਸਾਨ ਝੱਲਣਾ ਪੈਂਦਾ ਹੈ। ਪ੍ਰਭਾਵਿਤ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਚੋਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ ਤੇ ਇਲਾਕੇ ’ਚ ਰਾਤ ਸਮੇਂ ਗਸ਼ਤ ਵਧਾਈ ਜਾਵੇ। ਇਸ ਮੌਕੇ ਪੀੜ੍ਹਤ ਕਿਸਾਨ ਜਗਦੇਵ ਸਿੰਘ, ਲਾਲ ਸਿੰਘ, ਬੂਟਾ ਸਿੰਘ, ਜਗਰੂਪ ਸਿੰਘ, ਜਗਜੀਤ ਸਿੰਘ, ਮਲਕੀਤ ਸਿੰਘ, ਲਖਵਿੰਦਰ ਸਿੰਘ, ਬਲਵੀਰ ਸਿੰਘ, ਗੁਰਜੰਟ ਸਿੰਘ, ਗੁਰਦੀਪ ਸਿੰਘ, ਲਵਪ੍ਰੀਤ ਸਿੰਘ, ਮਲਕੀਤ ਸਿੰਘ ਤੇ ਪੰਚ ਨਿਰਮਲ ਸਿੰਘ ਵੀ ਮੌਜੂਦ ਸਨ। ਇਸ ਸਬੰਧੀ ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਦੀ ਸ਼ਿਕਾਇਤ ਪੁਲਿਸ ਨੂੰ ਮਿਲ ਚੁੱਕੀ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਚੋਰਾਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 2 6
Users Today : 13
Users Yesterday : 25
Users Last 7 days : 309

ਰਾਸ਼ੀਫਲ

error: Content is protected !!