ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਸ੍ਰੀ ਆਨੰਦਪੁਰ ਸਾਹਿਬ-ਨੰਗਲ ਰੋਡ `ਤੇ ਲਾਇਆ ਜਾਮ; ਮੁੱਖ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਫਾਈਲਾਂ ਲਟਕਾਉਣ ਦੇ ਲਾਏ ਇਲਜ਼ਾਮ

ਸ੍ਰੀ ਆਨੰਦਪੁਰ ਸਾਹਿਬ-ਨੰਗਲ ਰੋਡ `ਤੇ ਲਾਇਆ ਜਾਮ; ਮੁੱਖ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਫਾਈਲਾਂ ਲਟਕਾਉਣ ਦੇ ਲਾਏ ਇਲਜ਼ਾਮ

ਸ੍ਰੀ ਆਨੰਦਪੁਰ ਸਾਹਿਬ-ਨੰਗਲ ਰੋਡ `ਤੇ ਲਾਇਆ ਜਾਮ; ਮੁੱਖ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਫਾਈਲਾਂ ਲਟਕਾਉਣ ਦੇ ਲਾਏ ਇਲਜ਼ਾਮ

ਬਰਨਾਲਾ ਬਿਊਰੋ 14 ਮਾਰਚ

ਸ੍ਰੀ ਆਨੰਦਪੁਰ ਸਾਹਿਬ, 14 ਮਾਰਚ 2026- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ‘ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਵਾਅਦਾ-ਖਿਲਾਫੀ ਦਾ ਦੇਸ ਲਾਉਂਦਿਆਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਕੂਚ ਕੀਤਾ।   ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਹਨ, ਪਰ ਉਨ੍ਹਾਂ ਦੀ ਬਹਾਲੀ ਦਾ ਮਸਲਾ ਹੱਲ ਨਹੀਂ ਕੀਤਾ ਜਾ ਰਿਹਾ।

15 ਜੂਨ 2025 ਨੂੰ ਫਿਲੌਰ ਅਕੈਡਮੀ ਵਿਖੇ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਮੰਤਰੀ ਅਤੇ ਸਕੱਤਰ ਨੂੰ ਕਮੇਟੀ ਬਣਾ ਕੇ ਬਹਾਲੀ ਪ੍ਰਕਿਰਿਆ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਕਮੇਟੀ ਬਣਨ ਅਤੇ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ, ਜਿਸ ਕਾਰਨ ਅਧਿਆਪਕਾਂ ਵਿੱਚ ਤਾਰੀ ਰੋਸ ਹੈ।

    ਰੋਸ ਮਾਰਚ ਅਤੇ ਚੱਕਾ ਜਾਮ  ਹੰਡਿਆਇਆ-ਬਰਨਾਲਾ ਰੋਡ ’ਤੇ ਦੋ ਕਾਰਾਂ ਦੀ ਟੱਕਰ, ਵੱਡਾ ਹਾਦਸਾ ਟਲਿਆ

ਪ੍ਰਦਰਸ਼ਨਕਾਰੀਆਂ ਨੇ ਪਹਿਲਾਂ ਸ਼ਹਿਰ ਵਿੱਚ ਰੇਸ ਮਾਰਚ ਕੱਢਿਆ ਅਤੇ ਫਿਰ ਸਿੱਖਿਆ ਮੰਤਰੀ ਦੇ ਜੱਦੀ ਪਿੰਡ ਗੰਭੀਰਪੁਰ ਦੇ ਨੇੜੇ ਟੀ-ਪੁਆਇੰਟ ‘ਤੇ ਪਹੁੰਚ ਕੇ ਸ੍ਰੀ ਆਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ‘ਤੇ ਜਾਮ ਲਗਾ ਦਿੱਤਾ। ਇਸ ਦੌਰਾਨ ਸਰਕਾਰ ਅਤੇ ਸਿੱਖਿਆ ਮੰਤਰੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।     ਯੂਨੀਅਨ ਨੇ ਮੰਗ ਕੀਤੀ ਕਿ EGS, AIE ਅਤੇ STR ਅਧਿਆਪਕਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ।ਸਿੱਖਿਆ ਪ੍ਰੋਵਾਈਡਰ ਅਤੇ IEV ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਚੱਲ ਰਹੇ ਬਜਟ ਸੈਸ਼ਨ ਦੌਰਾਨ ਉਨ੍ਹਾਂ ਦੀ ਬਹਾਲੀ ਦਾ ਐਲਾਨ ਨਾ ਕੀਤਾ ਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋੇ। ਖੁੱਲ੍ਹੀਆਂ ਅੱਖਾਂ ਬਰਨਾਲਾ ’ਚ ਪੈਟਰੋਲ/ਡੀਜ਼ਲ ਤੇ ਘਰੇਲੂ ਵਰਤੋਂ ਲਈ ਐਲਪੀਜੀ ਲੋੜੀਂਦੀ ਮਾਤਰਾ ’ਚ ਉਪਲੱਬਧ: ਏਡੀਸੀ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 2 6
Users Today : 13
Users Yesterday : 25
Users Last 7 days : 309

ਰਾਸ਼ੀਫਲ

error: Content is protected !!