ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਬਰਨਾਲਾ ’ਚ 12 ਸਾਲਾ ਬੱਚੇ ਦੀ ਲਾਸ਼ ਬਰਾਮਦ; ਪਰਿਵਾਰ ਨੇ ਜਬਰ-ਜ਼ਨਾਹ ਤੋਂ ਬਾਅਦ ਕਤਲ ਦਾ ਲਗਾਇਆ ਦੋਸ਼

ਬਰਨਾਲਾ ’ਚ 12 ਸਾਲਾ ਬੱਚੇ ਦੀ ਲਾਸ਼ ਬਰਾਮਦ; ਪਰਿਵਾਰ ਨੇ ਜਬਰ-ਜ਼ਨਾਹ ਤੋਂ ਬਾਅਦ ਕਤਲ ਦਾ ਲਗਾਇਆ ਦੋਸ਼

 ਬਰਨਾਲਾ ਸ਼ਹਿਰ ਦੇ ਕਾਲਾ ਮਹਿਰ ਸਟੇਡੀਅਮ ਦੇ ਕੋਲ ਇਕ ਮੋਟਰ ਵਾਲੇ ਕਮਰੇ ’ਚੋਂ 12 ਸਾਲਾ ਬੱਚੇ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ।
ਬਰਨਾਲਾ ’ਚ 12 ਸਾਲਾ ਬੱਚੇ ਦੀ ਲਾਸ਼ ਬਰਾਮਦ; ਪਰਿਵਾਰ ਨੇ ਜਬਰ-ਜ਼ਨਾਹ ਤੋਂ ਬਾਅਦ ਕਤਲ ਦਾ ਲਗਾਇਆ ਦੋਸ਼

ਬਰਨਾਲਾ ਬਿਊਰੋ  16 ਮਾਰਚ

ਬਰਨਾਲਾ ਸ਼ਹਿਰ ਦੇ ਕਾਲਾ ਮਹਿਰ ਸਟੇਡੀਅਮ ਦੇ ਕੋਲ ਇਕ ਮੋਟਰ ਵਾਲੇ ਕਮਰੇ ’ਚੋਂ 12 ਸਾਲਾ ਬੱਚੇ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਪਰਿਵਾਰਕ ਮੈਂਬਰਾਂ ਨੇ ਬੱਚੇ ਨਾਲ ਜਬਰ-ਜ਼ਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕੀਤੇ ਜਾਣ ਦੇ ਗੰਭੀਰ ਦੋਸ਼ ਲਗਾਏ ਹਨ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਕ ਨਾਬਾਲਗ ਨੂੰ ਹਿਰਾਸਤ ’ਚ ਲੈ ਕੇ ਬਾਲ ਸੁਰੱਖਿਆ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ 13 ਮਾਰਚ ਨੂੰ ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਲਾ ਮਹਿਰ ਸਟੇਡੀਅਮ ਦੇ ਕੋਲ ਬਣੀ ਮੋਟਰ ਦੇ ਕਮਰੇ ’ਚ ਇਕ ਬੱਚੇ ਦੀ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ `ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੜਤਾਲ ਸ਼ੁਰੂ ਕੀਤੀ। ਮ੍ਰਿਤਕ ਦੀ ਪਛਾਣ ਮਨਜੋਤ ਸਿੰਘ (12 ਸਾਲ) ਵਾਸੀ ਸੰਧੂ ਪੱਤੀ ਬਰਨਾਲਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਮਾੜਾ ਦੇ ਬਿਆਨਾਂ ਦੇ ਆਧਾਰ `ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਪੁੱਤ ਨਾਲ 16 ਸਾਲਾ ਦਿਲਪ੍ਰੀਤ ਸਿੰਘ ਵਾਸੀ ਬਰਨਾਲਾ ਨੇ ਜਬਰ-ਜ਼ਨਾਹ ਕੀਤਾ ਤੇ ਬਾਅਦ ’ਚ ਉਸ ਦਾ ਕਤਲ ਕਰਕੇ ਲਾਸ਼ ਨੂੰ ਮੋਟਰ ਕੋਲ ਸੁੱਟ ਦਿੱਤਾ।

ਬਠਿੰਡਾ ਵਿਖੇ ਹੋਇਆ ਲਾਸ਼ ਦਾ ਪੋਸਟਮਾਰਟਮ 

ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਨਿਰੀਖਣ ਕੀਤਾ ਤੇ ਲਾਸ਼ ਨੂੰ ਪੋਸਟਮਾਰਟਮ ਲਈ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ ਬਠਿੰਡਾ ਭੇਜ ਦਿੱਤਾ। ਪੋਸਟਮਾਰਟਮ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਬੱਚੇ ਦੀ ਮੌਤ ਕਿਨ੍ਹਾਂ ਹਾਲਾਤਾਂ ’ਚ ਹੋਈ ਹੈ। ਉਪ ਪੁਲਿਸ ਕਪਤਾਨ ਸਤਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ `ਤੇ ਮਾਮਲਾ ਦਰਜ ਕਰ ਲਿਆ ਹੈ ਤੇ ਇਕ ਨਾਬਾਲਗ ਨੂੰ ਹਿਰਾਸਤ ’ਚ ਲਿਆ ਗਿਆ ਹੈ।

ਰਿਪੋਰਟ ਦੇ ਆਧਾਰ `ਤੇ ਹੋਵੇਗੀ ਅਗਲੀ ਕਾਰਵਾਈ

ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਜਬਰ-ਜ਼ਨਾਹ ਤੇ ਕਤਲ ਦੇ ਸਬੰਧ ’ਚ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋ ਸਕੇਗੀ। ਇਸ ਘਟਨਾ ਤੋਂ ਬਾਅਦ ਇਲਾਕੇ ’ਚ ਸੋਗ ਤੇ ਭਾਰੀ ਰੋਸ ਦਾ ਮਾਹੌਲ ਹੈ। ਸਥਾਨਕ ਲੋਕਾਂ ਨੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਤੇ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ     ਪਿੰਡ ਕਾਲੇਕੇ ਨੇੜੇ ਟਰੈਕਟਰ-ਟਰਾਲੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਗੰਭੀਰ ਜਖਮੀ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 2 5
Users Today : 12
Users Yesterday : 25
Users Last 7 days : 308

ਰਾਸ਼ੀਫਲ

error: Content is protected !!