ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਬਰਨਾਲਾ ‘ਚ ਗੁੰਡਾਗਰਦੀ ਦਾ ਨੰਗਾ ਨਾਚ: ਨਕਾਬਪੋਸ਼ਾਂ ਨੇ ਡੀਸੀ ਦਫ਼ਤਰ ਦੇ ਮੁਲਾਜ਼ਮ ਦੇ ਘਰ ਕੀਤੀ ਭੰਨ-ਤੋੜ ਤੇ ਲੱਖਾਂ ਦੀ ਚੋਰੀ

ਬਰਨਾਲਾ ‘ਚ ਗੁੰਡਾਗਰਦੀ ਦਾ ਨੰਗਾ ਨਾਚ: ਨਕਾਬਪੋਸ਼ਾਂ ਨੇ ਡੀਸੀ ਦਫ਼ਤਰ ਦੇ ਮੁਲਾਜ਼ਮ ਦੇ ਘਰ ਕੀਤੀ ਭੰਨ-ਤੋੜ ਤੇ ਲੱਖਾਂ ਦੀ ਚੋਰੀ

 ਬਰਨਾਲਾ ਦੇ ਕਚਿਹਰੀ ਚੌਂਕ ਨੇੜੇ ਬਾਬਾ ਦੀਪ ਸਿੰਘ ਨਗਰ ’ਚ ਇਕ ਬਹੁਤ ਹੀ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ। ਇਥੇ ਕਰੀਬ 10-12  ਹਥਿਆਰਬੰਦ ਨਕਾਬਪੋਸ਼ ਵਿਅਕਤੀਆਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਨਾ ਸਿਰਫ਼ ਲੱਖਾਂ ਦੀ ਚੋਰੀ ਕੀਤੀ। ਸਗੋਂ ਘਰ ਦੇ ਅੰਦਰ ਪਏ ਕੀਮਤੀ ਸਾਮਾਨ ਦੀ ਭੰਨਤੋੜ ਕਰਕੇ ਵੱਡਾ ਨੁਕਸਾਨ ਕੀਤਾ ਗਿਆ ਹੈ। ਇਸ ਘਟਨਾ ਨੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਬਰਨਾਲਾ 'ਚ ਗੁੰਡਾਗਰਦੀ ਦਾ ਨੰਗਾ ਨਾਚ: ਨਕਾਬਪੋਸ਼ਾਂ ਨੇ ਡੀਸੀ ਦਫ਼ਤਰ ਦੇ ਮੁਲਾਜ਼ਮ ਦੇ ਘਰ ਕੀਤੀ ਭੰਨ-ਤੋੜ ਤੇ ਲੱਖਾਂ ਦੀ ਚੋਰੀ

ਬਰਨਾਲਾ ਬਿਊਰੋ  17 ਮਾਰਚ

ਬਰਨਾਲਾ ਦੇ ਕਚਿਹਰੀ ਚੌਂਕ ਨੇੜੇ ਬਾਬਾ ਦੀਪ ਸਿੰਘ ਨਗਰ ’ਚ ਇਕ ਬਹੁਤ ਹੀ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ। ਇਥੇ ਕਰੀਬ 10-12  ਹਥਿਆਰਬੰਦ ਨਕਾਬਪੋਸ਼ ਵਿਅਕਤੀਆਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਨਾ ਸਿਰਫ਼ ਲੱਖਾਂ ਦੀ ਚੋਰੀ ਕੀਤੀ। ਸਗੋਂ ਘਰ ਦੇ ਅੰਦਰ ਪਏ ਕੀਮਤੀ ਸਾਮਾਨ ਦੀ ਭੰਨਤੋੜ ਕਰਕੇ ਵੱਡਾ ਨੁਕਸਾਨ ਕੀਤਾ ਗਿਆ ਹੈ। ਇਸ ਘਟਨਾ ਨੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਡੀਸੀ ਦਫ਼ਤਰ ਬਰਨਾਲਾ ਵਿਖੇ ਤਾਇਨਾਤ ਪੀੜਤ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਦੇਰ ਰਾਤ ਹਮਲਾਵਰਾਂ ਨੇ ਉਨ੍ਹਾਂ ਦੇ ਘਰ ’ਚ ਭੰਨਤੋੜ ਕੀਤੀ। ਚੋਰਾਂ ਨੇ ਘਰ ’ਚ ਪਏ ਫਰਿੱਜ, ਏਸੀ, ਐਲਈਡੀ, ਵਾਟਰ ਕੂਲਰ, ਪੱਖੇ ਤੇ ਇਥੋਂ ਤਕ ਕਿ ਕੰਧਾਂ ‘ਤੇ ਲੱਗੇ ਸ਼ੀਸ਼ੇ ਵੀ ਤੋੜ ਦਿੱਤੇ। ਇਸ ਹਮਲੇ ਦੌਰਾਨ ਚੋਰ ਘਰ ’ਚੋਂ 2 ਤੋਲੇ ਸੋਨਾ ਤੇ 15 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਪੀੜ੍ਹਤ ਨੇ ਦੱਸਿਆ ਕਿ ਉਨ੍ਹਾਂ ਦਾ ਲਗਭਗ 6 ਲੱਖ 50 ਹਜ਼ਾਰ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ। ਪੁਲਿਸ ਅਧਿਕਾਰੀ ਸਤਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਰਿਪੋਰਟ ਦਰਜ ਕਰ ਲਈ ਹੈ। ਉਨ੍ਹਾਂ ਕਿਹਾ ਅਸੀਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੇ ਹਾਂ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਇਹ ਸਿਰਫ਼ ਚੋਰੀ ਦਾ ਮਾਮਲਾ ਹੈ ਜਾਂ ਇਸ ਪਿੱਛੇ ਕੋਈ ਨਿੱਜੀ ਦੁਸ਼ਮਣੀ ਹੈ। ਪੁਲਿਸ ਵਲੋਂ ਇਲਾਕੇ ਦੀਆਂ ਹੋਰ ਸੀਸੀਟੀਵੀ ਫੁਟੇਜਾਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਮੁਲਜ਼ਮਾਂ ਦਾ ਪਤਾ ਲਗਾਇਆ ਜਾ ਸਕੇ।

ਸੀਸੀਟੀਵੀ ਫੁਟੇਜ ਤੇ ਪੁਰਾਣੀ ਰੰਜਿਸ਼ ਦਾ ਸ਼ੱਕ

ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ’ਚ ਹਮਲਾਵਰ ਕੈਮਰਿਆਂ ਦੀ ਨਜ਼ਰ ਤੋਂ ਬਚਣ ਦੀ ਕੋਸ਼ਿਸ਼ ਕਰਦੇ ਦਿਖਾਈ ਦੇ ਰਹੇ ਹਨ। ਹਾਲਾਂਕਿ ਘਰ ਦੇ ਅੰਦਰ ਸਾਮਾਨ ਤੋੜਨ ਦੀਆਂ ਆਵਾਜ਼ਾਂ ਸਾਫ਼ ਸੁਣਾਈ ਦੇ ਰਹੀਆਂ ਹਨ। ਪਰਿਵਾਰ ਨੇ ਖ਼ਦਸ਼ਾ ਜਤਾਇਆ ਹੈ ਕਿ ਇਹ ਮਹਿਜ਼ ਚੋਰੀ ਨਹੀਂ। ਸਗੋਂ ਪੁਰਾਣੀ ਰੰਜਿਸ਼ ਦਾ ਨਤੀਜਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵੀ ਉਨ੍ਹਾਂ ਦੇ ਘਰ ਅਜਿਹੀ ਹੀ ਵਾਰਦਾਤ ਹੋਈ ਸੀ। ਪੀੜਤ ਪਰਿਵਾਰ ਨੇ ਕੁਝ ਸ਼ੱਕੀ ਵਿਅਕਤੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਹੈ ਤੇ ਇਨਸਾਫ਼ ਦੀ ਗੁਹਾਰ ਲਗਾਈ ਹੈ।

ਇਲਾਕੇ ’ਚ ਦਹਿਸ਼ਤ ਤੇ ਸੁਰੱਖਿਆ ‘ਤੇ ਉੱਠੇ ਸਵਾਲ

ਇਸ ਵਾਰਦਾਤ ਤੋਂ ਬਾਅਦ ਬਾਬਾ ਦੀਪ ਸਿੰਘ ਨਗਰ ਤੇ ਆਲੇ-ਦੁਆਲੇ ਦੇ ਰਿਹਾਇਸ਼ੀ ਇਲਾਕਿਆਂ ’ਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਅਦਾਲਤੀ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਰਗੇ ਪ੍ਰਸ਼ਾਸਨਿਕ ਖੇਤਰਾਂ ਦੇ ਬਿਲਕੁਲ ਨੇੜੇ 10-12 ਹਥਿਆਰਬੰਦ ਨਕਾਬਪੋਸ਼ ਵਿਅਕਤੀ ਇੰਨੀ ਵੱਡੀ ਘਟਨਾ ਨੂੰ ਅੰਜਾਮ ਦੇ ਕੇ ਆਸਾਨੀ ਨਾਲ ਫਰਾਰ ਹੋ ਸਕਦੇ ਹਨ ਤਾਂ ਆਮ ਨਾਗਰਿਕ ਦੀ ਸੁਰੱਖਿਆ ਰੱਬ ਆਸਰੇ ਹੀ ਹੈ। ਲੋਕਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਨ੍ਹਾਂ ਨੂੰ ਪੁਲਿਸ ਗਸ਼ਤ ਜਾਂ ਸੀਸੀਟੀਵੀ ਕੈਮਰਿਆਂ ਦਾ ਕੋਈ ਖ਼ੌਫ਼ ਨਹੀਂ ਰਿਹਾ। ਜੋ ਕਿ ਕਾਨੂੰਨ ਵਿਵਸਥਾ ‘ਤੇ ਇਕ ਵੱਡਾ ਸਵਾਲੀਆ ਚਿੰਨ੍ਹ ਲਗਾਉਂਦਾ ਹੈ।

ਪੀੜਤ ਪਰਿਵਾਰ ਦੀ ਮਾਨਸਿਕ ਪੀੜਾ ਤੇ ਇਨਸਾਫ਼ ਦੀ ਮੰਗ

ਪੀੜਤ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਸਮੇਂ ਸਦਮੇ ’ਚ ਹਨ। ਉਨ੍ਹਾਂ ਦੱਸਿਆ ਕਿ ਸਾਮਾਨ ਦੀ ਭੰਨਤੋੜ ਤੋਂ ਇੰਝ ਲੱਗਦਾ ਸੀ। ਜਿਵੇਂ ਹਮਲਾਵਰ ਸਿਰਫ਼ ਚੋਰੀ ਕਰਨ ਨਹੀਂ। ਸਗੋਂ ਘਰ ਨੂੰ ਪੂਰੀ ਤਰ੍ਹਾਂ ਬਰਬਾਦ ਕਰਨ ਦੇ ਇਰਾਦੇ ਨਾਲ ਆਏ ਸਨ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਤੁਰੰਤ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਇਹ ਗਿਰੋਹ ਦੁਬਾਰਾ ਹਮਲਾ ਕਰ ਸਕਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਨਾ ਕੀਤਾ ਤਾਂ ਉਹ ਇਨਸਾਫ਼ ਲਈ ਉੱਚ ਅਧਿਕਾਰੀਆਂ ਤੱਕ ਪਹੁੰਚ ਕਰਨਗੇ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ        ਤਾਜੋਕੇ ਦੀ ਧਰਤੀ ਤੋਂ ਸੁਖਬੀਰ ਬਾਦਲ ਦਾ ਹੱਲਾਬੋਲ: ਪੰਜਾਬ ਬਚਾਉਣ ਲਈ ਨਸ਼ੇ ਤੇ ਗੈਂਗਸਟਰ ਕਲਚਰ ਦਾ ਖ਼ਾਤਮਾ ਸਭ ਤੋਂ ਪਹਲਿੀ ਲੋੜ  

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 8
Users Today : 9
Users Yesterday : 120
Users Last 7 days : 315

ਰਾਸ਼ੀਫਲ

error: Content is protected !!