ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਜੈਮਲ ਸਿੰਘ ਵਾਲਾ ਵਿਖੇ 40 ਲੱਖ ਦੀ ਲਾਗਤ ਨਾਲ ਬਣਨ ਵਾਲੇ ਵੈੱਲਨੈਸ ਸੈਂਟਰ ਦਾ ਕੰਮ ਸ਼ੁਰੂ ਕਰਵਾਇਆ

ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਜੈਮਲ ਸਿੰਘ ਵਾਲਾ ਵਿਖੇ 40 ਲੱਖ ਦੀ ਲਾਗਤ ਨਾਲ ਬਣਨ ਵਾਲੇ ਵੈੱਲਨੈਸ ਸੈਂਟਰ ਦਾ ਕੰਮ ਸ਼ੁਰੂ ਕਰਵਾਇਆ

  ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਅੱਜ ਵਿਕਾਸ ਕਾਰਜਾਂ ਦੀ ਲੜੀ ਨੂੰ ਤੇਜ਼ ਕਰਦਿਆਂ ਪਿੰਡ ਜੈਮਲ ਸਿੰਘ ਵਾਲਾ ਵਿਖੇ 40 ਲੱਖ ਰੁਪਏ ਦੀ ਭਾਰੀ ਲਾਗਤ ਨਾਲ ਤਿਆਰ ਹੋਣ ਵਾਲੇ ਅਧੁਨਿਕ 'ਵੈੱਲਨੈਸ ਸੈਂਟਰ' ਦਾ ਨੀਂਹ ਪੱਥਰ ਰੱਖ ਕੇ ਇਸ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ
ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਜੈਮਲ ਸਿੰਘ ਵਾਲਾ ਵਿਖੇ 40 ਲੱਖ ਦੀ ਲਾਗਤ ਨਾਲ ਬਣਨ ਵਾਲੇ ਵੈੱਲਨੈਸ ਸੈਂਟਰ ਦਾ ਕੰਮ ਸ਼ੁਰੂ ਕਰਵਾਇਆ

 ਬਰਨਾਲਾ ਬਿਊਰੋ 24 ਮਾਰਚ

           ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਅੱਜ ਵਿਕਾਸ ਕਾਰਜਾਂ ਦੀ ਲੜੀ ਨੂੰ ਤੇਜ਼ ਕਰਦਿਆਂ ਪਿੰਡ ਜੈਮਲ ਸਿੰਘ ਵਾਲਾ ਵਿਖੇ 40 ਲੱਖ ਰੁਪਏ ਦੀ ਭਾਰੀ ਲਾਗਤ ਨਾਲ ਤਿਆਰ ਹੋਣ ਵਾਲੇ ਅਧੁਨਿਕ ‘ਵੈੱਲਨੈਸ ਸੈਂਟਰ‘ ਦਾ ਨੀਂਹ ਪੱਥਰ ਰੱਖ ਕੇ ਇਸ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਇਕੱਠੇ ਹੋਏ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਉੱਗੋਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਹਰ ਪਿੰਡ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਹੈ ਅਤੇ ਇਸੇ ਤਹਿਤ ਅੱਜ ਇਸ ਸੈਂਟਰ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵੈੱਲਨੈਸ ਸੈਂਟਰ ਆਉਣ ਵਾਲੇ ਸਮੇਂ ਵਿੱਚ ਪਿੰਡ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ ਅਤੇ ਇਸ ਦੇ ਬਣਨ ਨਾਲ ਲੋਕਾਂ ਨੂੰ ਆਪਣੇ ਹੀ ਇਲਾਕੇ ਵਿੱਚ ਬਿਹਤਰ ਇਲਾਜ ਦੀ ਸੁਵਿਧਾ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਨਿਸ਼ਾਨਾ ਹੈ ਕਿ ਪਿੰਡਾਂ ਦੇ ਲੋਕਾਂ ਨੂੰ ਮਾਮੂਲੀ ਬਿਮਾਰੀਆਂ ਦੇ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਨਾ ਜਾਣਾ ਪਵੇ ਅਤੇ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਸਿਹਤ ਸੇਵਾਵਾਂ ਮਿਲ ਸਕਣ। ਹਲਕਾ ਵਿਧਾਇਕ ਨੇ ਭਰੋਸਾ ਦਿੱਤਾ ਕਿ ਇਸ ਸੈਂਟਰ ਦਾ ਨਿਰਮਾਣ ਕਾਰਜ ਜਲਦੀ ਮੁਕੰਮਲ ਕਰਵਾ ਕੇ ਇਸ ਨੂੰ ਜਨਤਾ ਦੇ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਮੌਕੇ ਹਾਜ਼ਰ ਪਿੰਡ ਦੀ ਪੰਚਾਇਤ ਅਤੇ ਪਤਵੰਤੇ ਸੱਜਣਾਂ ਨੇ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।

             ਪਿੰਡ ਜੈਮਲ ਸਿੰਘ ਵਾਲਾ ਵਿਖੇ 40 ਲੱਖ ਦੀ ਲਾਗਤ ਨਾਲ ਬਣਨ ਵਾਲੇ ਵੈੱਲਨੈਸ ਸੈਂਟਰ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਹੋਰ।

ਹੋਰ ਤਾਜ਼ਾ ਖਬਰਾ ਲਈ ਕਲਿੱਕ ਕਰੋ।             ਪਿੰਡ ਧਨੇਰ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ: ਮਜ਼ਦੂਰ ਪਰਿਵਾਰ ਦੇ 10 ਸਾਲਾ ਮਾਸੂਮ ਦੀ ਮੌਤ, ਮਾਂ-ਪੁੱਤ ਲੜ ਰਹੇ ਜਿੰਦਗੀ ਮੌਤ ਦੀ ਲੜਾਈ   

ਪੰਜਾਬ ’ਚ ਆੜਤੀਆਂ ਦੀ ਹੜਤਾਲ ਕਿਉਂ ਨਹੀਂ ਹੋ ਪਾਉਂਦੀ ਪੂਰੀ ਤਰ੍ਹਾਂ ਸਫਲ? ਮੱਖੂ ਰੈਲੀ ਤੋਂ ਬਾਅਦ ਚਰਚਾ ਤੇਜ਼
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 2
Users Today : 3
Users Yesterday : 120
Users Last 7 days : 343

ਰਾਸ਼ੀਫਲ

error: Content is protected !!