ਬਰਨਾਲਾ ਬਿਊਰੋ 31 ਮਾਰਚ
ਹਲਕਾ ਮਹਿਲ ਕਲਾਂ ਦੇ ਪਿੰਡ ਵਜੀਦਕੇ ਖੁਰਦ ਅਤੇ ਵਜੀਦਕੇ ਕਲਾਂ ਦੇ ਨਿਵਾਸੀਆਂ ਵੱਲੋਂ ਦੇਸ਼ ਦੀ ਆਜ਼ਾਦੀ ਦੇ ਪਰਵਾਨੇ ਅਤੇ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਰਹਿਮਤ ਅਲੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਇੱਕ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਪੰਚਾਇਤ ਮੰਤਰੀ ਸ੍ਰੀ ਤਰਨਪ੍ਰੀਤ ਸਿੰਘ ਸੌਂਦ ਅਤੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਪੰਡੋਰੀ ਸਮੇਤ ਵਿਧਾਇਕ ਸ੍ਰੀ ਲਾਭ ਸਿੰਘ ਉੱਗੋਕੇ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਸ਼ਹੀਦ ਰਹਿਮਤ ਅਲੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਇਸ ਮੌਕੇ ਬੁਲਾਰਿਆਂ ਨੇ ਸ਼ਹੀਦ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਗ਼ਦਰ ਲਹਿਰ ਦੇ ਇਨ੍ਹਾਂ ਸੂਰਬੀਰਾਂ ਨੇ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ ਜਿਨ੍ਹਾਂ ਦੇ ਪਾਏ ਪੂਰਨਿਆਂ ‘ਤੇ ਚੱਲਣਾ ਹੀ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਅਤੇ ਪਿੰਡ ਵਜੀਦਕੇ ਦੀਆਂ ਦੋਵਾਂ ਪੰਚਾਇਤਾਂ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਸਾਂਝੇ ਤੌਰ ‘ਤੇ ਕਰਵਾਇਆ ਗਿਆ ਇਹ ਉਪਰਾਲਾ ਸ਼ਹੀਦਾਂ ਪ੍ਰਤੀ ਅਥਾਹ ਸਤਿਕਾਰ ਦਾ ਪ੍ਰਤੀਕ ਹੈ ਜਿੱਥੇ ਵੱਡੀ ਗਿਣਤੀ ਵਿੱਚ ਪਹੁੰਚੇ ਇਲਾਕਾ ਨਿਵਾਸੀਆਂ ਨੇ ਸ਼ਹੀਦ ਦੀ ਵਿਰਾਸਤ ਨੂੰ ਸੰਭਾਲਣ ਦਾ ਅਹਿਦ ਲਿਆ ਅਤੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਆਈਆਂ ਹੋਈਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਤਰੋ। ਖੁੱਲ੍ਹੀਆਂ ਅੱਖਾਂ ਪਿੰਡ ਠੁੱਲੀਵਾਲ ਵਿਖੇ ਵਾਪਰੀ ਇਸ ਘਟਨਾ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।









Users Today : 118
Users Yesterday : 59
Users Last 7 days : 338