ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਬਰਨਾਲਾ ਜ਼ਿਲ੍ਹੇ ’ਚ ਪੈਟਰੋਲ, ਡੀਜ਼ਲ ਤੇ ਐੱਲਪੀਜੀ ਦੀ ਸਪਲਾਈ ਨਿਰਵਿਘਨ: ਡੀਸੀ

ਬਰਨਾਲਾ ਜ਼ਿਲ੍ਹੇ ’ਚ ਪੈਟਰੋਲ, ਡੀਜ਼ਲ ਤੇ ਐੱਲਪੀਜੀ ਦੀ ਸਪਲਾਈ ਨਿਰਵਿਘਨ: ਡੀਸੀ

ਡੀਸੀ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ’ਚ ਆਇਆ ਹੈ ਕਿ ਖਾੜੀ ਖਿੱਤੇ ’ਚ ਜੰਗੀ ਤਣਾਅ ਦੇ ਮੱਦੇਨਜ਼ਰ ਅਫਵਾਹਾਂ ਫੈਲ ਰਹੀਆਂ ਹਨ। ਜਿਨ੍ਹਾਂ ਕਾਰਨ ਪੈਟਰੋਲ, ਡੀਜ਼ਲ ਤੇ ਐੱਲਪੀਜੀ ਦੀ ਕਮੀ ਬਾਰੇ ਗਲਤ ਜਾਣਕਾਰੀ ਲੋਕਾਂ ’ਚ ਫੈਲ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਪੈਟਰੋਲ, ਡੀਜ਼ਲ ਤੇ ਐਲਪੀਜੀ ਦੀ ਸਪਲਾਈ ਨਿਰਵਿਘਨ ਹੈ।
ਬਰਨਾਲਾ ਜ਼ਿਲ੍ਹੇ ’ਚ ਪੈਟਰੋਲ, ਡੀਜ਼ਲ ਤੇ ਐੱਲਪੀਜੀ ਦੀ ਸਪਲਾਈ ਨਿਰਵਿਘਨ: ਡੀਸੀ

ਬਰਨਾਲਾ ਬਿਊਰੋ 31 ਮਾਰਚ

                     ਡੀਸੀ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ’ਚ ਆਇਆ ਹੈ ਕਿ ਖਾੜੀ ਖਿੱਤੇ ’ਚ ਜੰਗੀ ਤਣਾਅ ਦੇ ਮੱਦੇਨਜ਼ਰ ਅਫਵਾਹਾਂ ਫੈਲ ਰਹੀਆਂ ਹਨ। ਜਿਨ੍ਹਾਂ ਕਾਰਨ ਪੈਟਰੋਲ, ਡੀਜ਼ਲ ਤੇ ਐੱਲਪੀਜੀ ਦੀ ਕਮੀ ਬਾਰੇ ਗਲਤ ਜਾਣਕਾਰੀ ਲੋਕਾਂ ’ਚ ਫੈਲ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਪੈਟਰੋਲ, ਡੀਜ਼ਲ ਤੇ ਐਲਪੀਜੀ ਦੀ ਸਪਲਾਈ ਨਿਰਵਿਘਨ ਹੈ। ਸਾਰੇ ਪੈਟਰੋਲ ਪੰਪਾਂ ‘ਤੇ ਢੁਕਵੀਂ ਮਾਤਰਾ ’ਚ ਇੰਧਨ ਉਪਲਬਧ ਹੈ ਤੇ ਕਿਸੇ ਵੀ ਕਿਸਮ ਦੀ ਕਮੀ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਤੇ ਨਾ ਹੀ ਬੇਲੋੜੀ ਮਾਤਰਾ ’ਚ ਸਟਾਕ ਇਕੱਠਾ ਕਰਨ। ਇਸ ਤਰ੍ਹਾਂ ਦੀ ਘਬਰਾਹਟ ਕਾਰਨ ਬਿਨਾਂ ਲੋੜ ਦੇ ਭੀੜ ਤੇ ਅਸੁਵਿਧਾ ਪੈਦਾ ਹੁੰਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਿਤੀ ‘ਤੇ ਲਗਾਤਾਰ ਨਜ਼ਰਸਾਨੀ ਕੀਤੀ ਰਹੀ ਹੈ। ਇਸ ਲਈ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਮ੍ਹਾਂਖੋਰੀ ਜਾਂ ਕਾਲਾਬਜ਼ਾਰੀ ਨਾ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਇਸ ਮੌਕੇ ਜ਼ਿਲ੍ਹਾ ਫੂਲ ਸਪਲਾਈ ਕੰਟਰੋਲਰ ਰੂਪਪ੍ਰੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਖਪਤਕਾਰਾਂ ਨੇ ਅਜੇ ਤਕ ਆਪਣੀ ਈਕੇਵਾਈਸੀ ਨਹੀਂ ਕਰਵਾਈ। ਉਹ ਤੁਰੰਤ ਈਕੇਵਾਈਸੀ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਐਲਪੀਜੀ ਬੁਕਿੰਗ ’ਚ ਕੋਈ ਦਿੱਕਤ ਪੇਸ਼ ਨਾ ਆਵੇ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ      ਬਰਨਾਲਾ ਦੇ ਢਿਲੋਂ ਨਗਰ ਦੇ ਰਿਹਾਇਸ਼ੀ ਇਲਾਕੇ ’ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼; ਸੰਚਾਲਕ ਔਰਤ ਸਣੇ 4 ਗ੍ਰਿਫ਼ਤਾਰ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 2 7
Users Today : 118
Users Yesterday : 59
Users Last 7 days : 338

ਰਾਸ਼ੀਫਲ

error: Content is protected !!