ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਜ਼ਿਲ੍ਹਾ ਬਰਨਾਲਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਚੁੱਕੀਆਂ ਹਨ ਕੁਲਦੀਪ ਸਿੰਘ ਢਿੱਲੋਂ ਨੇ ਸਰਕਾਰ ’ਤੇ ਟਰਾਂਸਪੋਰਟ ਵਿਭਾਗ ਨੂੰ ਲਿਆ ਨਿਸ਼ਾਨੇ ਤੇ

ਜ਼ਿਲ੍ਹਾ ਬਰਨਾਲਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਚੁੱਕੀਆਂ ਹਨ ਕੁਲਦੀਪ ਸਿੰਘ ਢਿੱਲੋਂ ਨੇ ਸਰਕਾਰ ’ਤੇ ਟਰਾਂਸਪੋਰਟ ਵਿਭਾਗ ਨੂੰ ਲਿਆ ਨਿਸ਼ਾਨੇ ਤੇ

ਜ਼ਿਲ੍ਹਾ ਬਰਨਾਲਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਜਿਸ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਵਾਹਨਾਂ ਦੀਆਂ ਨੰਬਰ ਪਲੇਟਾਂ ਲਗਾਉਣ ਲਈ ਹੁਣ ਸ਼ਹਿਰ ਤੋਂ ਬਾਹਰ ਜਾਣਾ ਪਵੇਗਾ। ਜਿਸ ਨਾਲ ਜਿੱਥੇ ਉਨ੍ਹਾਂ ਦਾ ਵਾਧੂ ਸਮਾਂ ਲੱਗੇਗਾ, ਉੱਥੇ ਹੀ ਆਰਥਿਕ ਨੁਕਸਾਨ ਵੀ ਝੱਲਣਾ ਪੈਣਾ ਹੈ। ਮਾਮਲੇ ’ਚ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੇ ਸਰਕਾਰ ’ਤੇ ਟਰਾਂਸਪੋਰਟ ਵਿਭਾਗ ਨੂੰ ਨਿਸ਼ਾਨੇ ’ਤੇ ਲੈ ਲਿਆ ਹੈ।
ਜ਼ਿਲ੍ਹਾ ਬਰਨਾਲਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਚੁੱਕੀਆਂ ਹਨ ਕੁਲਦੀਪ ਸਿੰਘ ਢਿੱਲੋਂ ਨੇ ਸਰਕਾਰ ’ਤੇ ਟਰਾਂਸਪੋਰਟ ਵਿਭਾਗ ਨੂੰ ਲਿਆ ਨਿਸ਼ਾਨੇ ਤੇ

ਬਰਨਾਲਾ, 3 ਅਪਰੈਲ।

ਜ਼ਿਲ੍ਹਾ ਬਰਨਾਲਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਜਿਸ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਵਾਹਨਾਂ ਦੀਆਂ ਨੰਬਰ ਪਲੇਟਾਂ ਲਗਾਉਣ ਲਈ ਹੁਣ ਸ਼ਹਿਰ ਤੋਂ ਬਾਹਰ ਜਾਣਾ ਪਵੇਗਾ। ਜਿਸ ਨਾਲ ਜਿੱਥੇ ਉਨ੍ਹਾਂ ਦਾ ਵਾਧੂ ਸਮਾਂ ਲੱਗੇਗਾ, ਉੱਥੇ ਹੀ ਆਰਥਿਕ ਨੁਕਸਾਨ ਵੀ ਝੱਲਣਾ ਪੈਣਾ ਹੈ। ਮਾਮਲੇ ’ਚ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੇ ਸਰਕਾਰ ’ਤੇ ਟਰਾਂਸਪੋਰਟ ਵਿਭਾਗ ਨੂੰ ਨਿਸ਼ਾਨੇ ’ਤੇ ਲੈ ਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਜ਼ਿਲ੍ਹੇ ਨਾਲ ਸਬੰਧਿਤ ਵੱਖ- ਵੱਖ ਵਹੀਕਲਾਂ ਦੇ ਮਾਲਕਾਂ ਦਾ ਆਪਣੇ ਸ਼ਹਿਰ ਵਿੱਚ ਹੀ ਸਰ ਜਾਂਦਾ ਸੀ। ਜਿੱਥੇ ਉਨ੍ਹਾਂ ਦੇ ਹੋਰ ਕੰਮਾਂ ਦਾ ਨਿਬੇੜਾ ਨਾਲੋ- ਨਾਲ ਹੋ ਜਾਣ ਕਾਰਨ ਸਮਾਂ ਵੀ ਬੱਚਦਾ ਸੀ, ਉੱਥੇ ਹੀ ਵਾਧੂ ਪੈਸੇ ਵੀ ਨਹੀਂ ਖਰਚਣੇ ਪੈਂਦੇ ਸਨ ਪਰ ਹੁਣ ਸ਼ਹਿਰ ਤੋਂ ਦੂਰ ਗੁਆਂਢੀ ਜ਼ਿਲ੍ਹੇ ਸੰਗਰੂਰ ਸ਼ਹਿਰ ’ਚ ਸਪੈਸ਼ਲ ਸਮਾਂ ਕੱਢ ਕੇ ਜਾਣਾ ਪੈਣਾ ਹੈ ਜੋ ਬਰਨਾਲਾ ਤੋਂ 40. 8 ਕਿਲੋਮੀਟਰ ਦੂਰ ਸਥਿੱਤ ਹੈ। ਬੁੱਧਵਾਰ ਤੱਕ ਵਾਹਨਾਂ ’ਤੇ ਨੰਬਰ ਪਲੇਟਾਂ ਲਗਾਉਣ ਦਾ ਕੰਮ ਪੁਰਾਣੇ ਐੱਸਐੱਸਪੀ ਦਫ਼ਤਰ ਦੀ ਬਿਲਡਿੰਗ ਵਿੱਚ ਕੀਤਾ ਜਾ ਰਿਹਾ ਸੀ, ਜਿਸ ਨੂੰ ਪ੍ਰਸ਼ਾਸਨ ਦੁਆਰਾ ਕੁੱਝ ਸਮਾਂ ਪਹਿਲਾਂ ਅਣ- ਸੁਰੱਖਿਅਤ ਐਲਾਨ ਰੱਖਿਆ ਹੈ। ਇਹ ਵੀ ਦੱਸ ਦੇਈਏ ਕਿ ਬਰਨਾਲਾ ਜੋ ਕਿ ਪਹਿਲਾਂ ਸੰਗਰੂਰ ਜ਼ਿਲ੍ਹੇ ਦਾ ਹਿੱਸਾ ਸੀ, ਨੂੰ 2006 ਵਿੱਚ ਸਰਕਾਰ ਵੱਲੋਂ ਨਵੇਂ ਜ਼ਿਲ੍ਹੇ ਵਜੋਂ ਮਾਨਤਾ ਦਿੱਤੀ ਗਈ ਸੀ। ਜ਼ਿਲ੍ਹਾ ਬਰਨਾਲਾ ਭਾਵੇਂ ਲੋਕ ਸਭਾ ਸੰਗਰੂਰ ਦਾ ਹਿੱਸਾ ਹੈ ਪਰ ਇੱਥੇ ਬਰਨਾਲਾ, ਮਹਿਲ ਕਲਾਂ ਤੇ ਭਦੌੜ ਤਿੰਨ ਵਿਧਾਨ ਸਭਾ ਹਲਕੇ ਹਨ। ਜਿੰਨਾਂ ਦੇ ਵਸਨੀਕਾਂ ਨੂੰ ਆਪਣੇ ਵਾਹਨਾਂ ਦੀਆਂ ਨੰਬਰ ਪਲੇਟਾਂ ਲਗਾਉਣ ਦੀ ਸਹੂਲਤ ਸ਼ਹਿਰ ਬਰਨਾਲਾ ’ਚ ਹੀ ਮਿਲ ਰਹੀ ਸੀ। ਬਰਨਾਲਾ ਸ਼ਹਿਰ ਤੋਂ ਨੰਬਰ ਪਲੇਟਾਂ ਲਗਾਉਣ ਦਾ ਕੰਮ ਬੰਦ ਹੋਣ ’ਤੇ ਸ਼ਹਿਰ ਦੀ ਸਿਆਸਤ ਵੀ ਗਰਮਾ ਗਈ ਹੈ।

ਹਲਕਾ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਅੱਗੇ ਵਧਣ ਦੀ ਬਜਾਇ ਪਿੱਛੇ ਨੂੰ ਮੁੜ ਰਹੀ ਹੈ। ਜਿਸ ਦਾ ਸਬੂਤ ਵਾਹਨਾਂ ਦੀਆਂ ਨੰਬਰ ਪਲੇਟਾਂ ਦਾ ਕੰਮ ਬਰਨਾਲਾ ਤੋਂ ਸੰਗਰੂਰ ਤਬਦੀਲ ਕਰਨ ਤੋਂ ਸਪੱਸ਼ਟ ਮਿਲਦਾ ਹੈ। ਜਿਸ ਨਾਲ ਜ਼ਿਲ੍ਹਾ ਵਾਸੀਆਂ ਨੂੰ ਹੁਣ ਖੱਜ਼ਲ- ਖੁਆਰੀ ਤੇ ਵੱਧ ਆਰਥਿਕ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਨੰਬਰ ਪਲੇਟਾਂ ਦਾ ਕੰਮ ਬਰਨਾਲਾ ’ਚ ਵੀ ਜਾਰੀ ਰੱਖਿਆ ਜਾਣਾ ਚਾਹੀਦਾ ਹੈ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪੰਜਾਬ ਦੇ 12 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 2 7
Users Today : 118
Users Yesterday : 59
Users Last 7 days : 338

ਰਾਸ਼ੀਫਲ

error: Content is protected !!