ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਬਰਨਾਲਾ ਪੁਲਿਸ ਦੀ ਵੱਡੀ ਸਫਲਤਾ: ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰ ਕਾਬੂ, 7 ਚੋਰੀ ਦੇ ਮੋਟਰਸਾਈਕਲ ਬਰਾਮਦ

ਬਰਨਾਲਾ ਪੁਲਿਸ ਦੀ ਵੱਡੀ ਸਫਲਤਾ: ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰ ਕਾਬੂ, 7 ਚੋਰੀ ਦੇ ਮੋਟਰਸਾਈਕਲ ਬਰਾਮਦ

  ਡੀਜੀਪੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ। ਜਦੋਂ ਸੀਆਈਏ ਸਟਾਫ ਦੀ ਟੀਮ ਨੇ ਮੋਟਰਸਾਈਕਲ ਚੋਰੀ ਕਰਨ ਤੇ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਅੰਤਰ-ਜ਼ਿਲ੍ਹਾ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਗਿਰੋਹ ਦੇ ਤਿੰਨ ਮੁਖ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਵੱਖ-ਵੱਖ ਮਾਰਕਾ ਦੇ 7 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ।
ਬਰਨਾਲਾ ਪੁਲਿਸ ਦੀ ਵੱਡੀ ਸਫਲਤਾ: ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰ ਕਾਬੂ, 7 ਚੋਰੀ ਦੇ ਮੋਟਰਸਾਈਕਲ ਬਰਾਮਦ

ਬਰਨਾਲਾ  ਬਿਊਰੋ 4 ਅਪ੍ਰੈਲ

        ਡੀਜੀਪੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ। ਜਦੋਂ ਸੀਆਈਏ ਸਟਾਫ ਦੀ ਟੀਮ ਨੇ ਮੋਟਰਸਾਈਕਲ ਚੋਰੀ ਕਰਨ ਤੇ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਅੰਤਰ-ਜ਼ਿਲ੍ਹਾ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਗਿਰੋਹ ਦੇ ਤਿੰਨ ਮੁਖ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਵੱਖ-ਵੱਖ ਮਾਰਕਾ ਦੇ 7 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਰਾਜਿੰਦਰਪਾਲ ਸਿੰਘ ਉਪ ਕਪਤਾਨ ਪੁਲਿਸ ਨੇ ਦੱਸਿਆ ਕਿ ਲੰਘੀ ਮਾਰਚ ਨੂੰ ਸੀਆਈਏ ਬਰਨਾਲਾ ਦੇ ਸਹਾਇਕ ਥਾਣੇਦਾਰ ਲਵਪ੍ਰੀਤ ਸਿੰਘ ਨੂੰ ਖਾਸ ਮੁਖਬਰ ਤੋਂ ਇਤਲਾਹ ਮਿਲੀ ਸੀ ਕਿ ਕੁਝ ਨੌਜਵਾਨਾਂ ਨੇ ਮਿਲ ਕੇ ਇਕ ਗਿਰੋਹ ਬਣਾਇਆ ਹੋਇਆ ਹੈ। ਇਹ ਗਿਰੋਹ ਬਰਨਾਲਾ ਦੇ ਗਰਚਾ ਰੋਡ ਤੇ ਆਈਟੀਆਈ ਚੌਕ ਦੇ ਆਸਪਾਸ ਚੋਰੀ ਦੇ ਮੋਟਰਸਾਈਕਲਾਂ ਸਣੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ਚ ਘੁੰਮ ਰਿਹਾ ਹੈ। ਪੁਲਿਸ ਵਲੋਂ ਕੀਤੀ ਗਈ ਤੁਰੰਤ ਨਾਕਾਬੰਦੀ ਦੌਰਾਨ ਤਿੰਨ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਦੀ ਪਛਾਣ ਵਿਸ਼ਾਲ ਕੁਮਾਰ ਉਰਫ ਵਿਸ਼ਾਲ ਪੁੱਤਰ ਗੌਤਮ ਮਾਝੀ ਵਾਸੀ ਸੰਤ ਨਗਰ ਬਰਨਾਲਾ, ਲਵਦੀਪ ਸਿੰਘ ਉਰਫ ਲਵੀ ਪੁੱਤਰ ਰਾਜਵਿੰਦਰ ਸਿੰਘ ਵਾਸੀ ਸੰਤ ਨਗਰ ਬਰਨਾਲਾ ਤੇ ਸੁਖਦੀਪ ਕੁਮਾਰ ਉਰਫ ਸੋਨੂੰ ਪੁੱਤਰ ਨਰਿੰਦਰ ਕੁਮਾਰ ਵਾਸੀ ਖੁੱਡੀ ਕਲਾਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁਛਗਿਛ ਕੀਤੀ ਜਾ ਰਹੀ ਹੈ ਤੇ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਪਰਚਾ ਦਰਜ, ਧਾਰਾ ’ਚ ਕੀਤਾ ਵਾਧਾ

   ਡੀਐੱਸਪੀ  ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨਾਂ ਕੋਲੋ ਬਿਨਾਂ ਨੰਬਰੀ 3 ਮੋਟਰਸਾਈਕਲ (ਹੀਰੋ ਡੀਲਕਸ ਤੇ ਸਪਲੈਡਰ) ਬਰਾਮਦ ਹੋਏ ਹਨ।  ਪੁਲਿਸ ਵਲੋਂ ਸਖ਼ਤੀ ਨਾਲ ਕੀਤੀ ਗਈ ਤਫਤੀਸ਼ ਤੇ ਪੁਛਗਿਛ ਦੌਰਾਨ ਇਨ੍ਹਾਂ ਦੀ ਨਿਸ਼ਾਨਦੇਹੀ ‘ਤੇ 4 ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ। ਇਸ ਤਰ੍ਹਾਂ ਹੁਣ ਤਕ ਕੁੱਲ 7 ਮੋਟਰਸਾਈਕਲ ਪੁਲਿਸ ਨੇ ਬਰਾਮਦ ਕੀਤੇ ਹਨ। ਥਾਣਾ ਸਿਟੀ ਬਰਨਾਲਾ ਵਿਖੇ ਮੁਕੱਦਮਾ ਨੰਬਰ 139 ਅ/ਧ 304, 303(2) ਬੀਐੱਨਐੱਸ  ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਤੇ ਬਾਅਦ ’ਚ ਧਾਰਾ 317(2) ਦਾ ਵਾਧਾ ਕੀਤਾ ਗਿਆ ਹੈ।

ਚੋਰੀ ਕਰਨ ਦੇ ਅਨੋਖੇ ਤਰੀਕੇ ਦਾ ਹੋਇਆ ਪਰਦਾਫਾਸ਼

ਪੁਛਗਿਛ ਦੌਰਾਨ ਮੁਲਜ਼ਮਾਂ ਨੇ ਕਈ ਹੈਰਾਨੀਜਨਕ ਖੁਲਾਸੇ ਕੀਤੇ ਹਨ। ਉਹ ਭੀੜ-ਭੜੱਕੇ ਵਾਲੇ ਸ਼ਹਿਰਾਂ ਜਿਵੇਂ ਬਠਿੰਡਾ, ਸੰਗਰੂਰ, ਪਟਿਆਲਾ ਤੇ ਲੁਧਿਆਣਾ ’ਚ ਬੱਸਾਂ ਰਾਹੀਂ ਜਾਂਦੇ ਸਨ। ਉੱਥੇ ਮੇਲਿਆਂ ਜਾਂ ਜਨਤਕ ਥਾਵਾਂ ‘ਤੇ ਬਿਨਾਂ ਨਿਗਰਾਨੀ ਦੇ ਖੜ੍ਹੇ ਮੋਟਰਸਾਈਕਲਾਂ ਨੂੰ ਮਾਸਟਰ ਚਾਬੀ ਜਾਂ ਹੋਰ ਤਰੀਕਿਆਂ ਨਾਲ ਚੋਰੀ ਕਰ ਲੈਂਦੇ ਸਨ। ਚੋਰੀ ਕੀਤੇ ਇਨ੍ਹਾਂ ਵਾਹਨਾਂ ਨੂੰ ਉਹ ਅੱਗੇ ਆਪਣੇ ਜਾਣ-ਪਛਾਣ ਵਾਲੇ ਲੋਕਾਂ ਨੂੰ ਝੂਠ ਬੋਲ ਕੇ ਵੇਚ ਦਿੰਦੇ ਸਨ ਜਾਂ ਗਹਿਣੇ  ਰੱਖ ਦਿੰਦੇ ਸਨ। ਉਹ ਖਰੀਦਦਾਰਾਂ ਤੋਂ ਕੁਝ ਪੈਸੇ ‘ਸਾਈ‘ ਵਜੋਂ ਲੈ ਲੈਂਦੇ ਸਨ ਤੇ ਬਾਕੀ ਰਕਮ ਕਾਗਜ਼ਾਤ ਜਾਂ ਐਫੀਡੇਵਿਟ ਦੇਣ ਸਮੇਂ ਲੈਣ ਦਾ ਝਾਂਸਾ ਦਿੰਦੇ ਸਨ। 

  ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ    ਨੈਸ਼ਨਲ ਲੀਗ ’ਚੋ ਅਰਸ਼ਪ੍ਰੀਤ ਸ਼ਰਮਾ ਨੇ ਜਿੱਤਿਆ ਸੋਨੇ ਦਾ ਤਗਮਾ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 2 4
Users Today : 115
Users Yesterday : 59
Users Last 7 days : 335

ਰਾਸ਼ੀਫਲ

error: Content is protected !!