ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਬਰਨਾਲਾ ਜਰਨਲਿਸਟ ਐਸੋਸੀਏਸ਼ਨ ਨੇ ‘ਇੱਕ ਸ਼ਾਮ: ਸੱਭਿਆਚਾਰ ਦੇ ਨਾਮ’ ਸਮਾਰੋਹ ਕਰਵਾਇਆ

ਬਰਨਾਲਾ ਜਰਨਲਿਸਟ ਐਸੋਸੀਏਸ਼ਨ ਨੇ ‘ਇੱਕ ਸ਼ਾਮ: ਸੱਭਿਆਚਾਰ ਦੇ ਨਾਮ’ ਸਮਾਰੋਹ ਕਰਵਾਇਆ

— ਰਾਜਨੀਤਿਕ ਤੇ ਸਮਾਜਿਕ ਹਸ਼ਤੀਆਂ ਦੀ ਹਾਜ਼ਰੀ ’ਚ ਐਸੋਸੀਏਸ਼ਨ ਦੀ ਡਾਇਰੀ ਅਤੇ ਕਲੰਡਰ ਵੀ ਕੀਤਾ ਲੋਕ ਅਰਪਣ

ਬਰਨਾਲਾ।

ਬਰਨਾਲਾ ਜਰਨਲਿਸਟ ਐਸੋੋਸੀਏਸ਼ਨ (ਰਜਿ:) ਬਰਨਾਲਾ ਵੱਲੋਂ ਇੱਥੇ ‘ਇੱਕ ਸ਼ਾਮ: ਸੱਭਿਆਚਾਰ ਦੇ ਨਾਮ’ ਅਤੇ ਡਾਇਰੀ- ਕੈਲੰਡਰ ਰਿਲੀਜ਼ ਸਮਾਰੋਹ ਪ੍ਰਧਾਨ ਰਾਜਿੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਹਰਿੰਦਰ ਨਿੱਕਾ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਵਿਚ ਪ੍ਰਸਿੱਧ ਪੰਜਾਬੀ ਸੱਭਿਆਚਾਰਕ ਗਾਇਕ ‘ਮੰਡੇਰ ਬ੍ਰਦਰਜ਼’ ਵਲੋਂ ਆਪਣੇ ਪ੍ਰਸਿੱਧ ਗੀਤਾਂ ਅਤੇ ਲੋਕ ਗੀਤਾਂ ਰਾਹੀਂ ਖੂਬ ਰੰਗ ਬੰਨਿ੍ਹਆ ਗਿਆ।

                          ਸਮਾਗਮ ਦੌਰਾਨ ਐਸੋਸੀਏਸ਼ਨ ਦੀ ਡਾਇਰੀ ਅਤੇ ਕੈਲੰਡਰ ਵੀ ਲੋਕ ਅਰਪਣ ਕੀਤਾ ਗਿਆ। ਜਿਸ ਦੀ ਰਸਮ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਐਸ.ਡੀ.ਐਮ. ਤਪਾ ਆਯੂਸ਼ ਗੋਇਲ, ਐਸ.ਡੀ.ਐਮ. ਮਹਿਲ ਕਲਾਂ ਸ੍ਰੀਮਤੀ ਕ੍ਰਿਤਿਕਾ ਗੋਇਲ, ‘ਆਪ’ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਟਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ, ਆਈ.ਓ.ਐਲ. ਦੇ ਐਡਮਿਨ ਹੈੱਡ ਬਸੰਤ ਸਿੰਘ, ਐਸ.ਡੀ. ਸਭਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ, ਲੌਂਗਪੁਰੀ ਸਕੂਲ ਪੱਖੋ ਕਲਾਂ ਦੇ ਚੇਅਰਮੈਨ ਬਾਬਾ ਚਰਨਪੁਰੀ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਅਦਾ ਕੀਤੀ ਗਈ।

                  ਸਮਾਗਮ ਮੌਕੇ ਸੰਬੋਧਨ ਕਰਦਿਆਂ ਐਮ.ਪੀ. ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਜਰਨਲਿਸਟ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਜਿੱਥੇ ਨਿਰਪੱਖ ਢੰਗ ਨਾਲ ਪੱਤਰਕਾਰੀ ਕਰਦਿਆਂ ਸਮਾਜ ਵਿਚ ਵਾਪਰ ਰਹੀਆਂ ਮਾੜੀਆਂ ਕੁਰੀਤੀਆਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ ਉਥੇ ਇਸ ਸਮਾਗਮ ਵਿਚ ਨਿਵੇਕਲੀ ਪਹਿਲ ਕਰਦਿਆਂ ਲੋਕਾਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦਾ ਯਤਨ ਕੀਤਾ ਗਿਆ ਹੈ। ਜਿਸ ਲਈ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਵਧਾਈ ਦੇ ਪਾਤਰ ਹਨ।

                   

ਸਮਾਗਮ ਵਿਚ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਗੁਰਦੀਪ ਸਿੰਘ ਬਾਠ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮੱਖਣ ਸ਼ਰਮਾ, ਗੁਰਜੀਤ ਸਿੰਘ ਰਾਮਣਵਾਸੀਆ, ਸੰਜੀਵ ਸ਼ੋਰੀ, ਸੀਨੀਅਰ ਅਕਾਲੀ ਆਗੂ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ, ਜਤਿੰਦਰ ਜਿੰਮੀ, ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਭਾਜਪਾ ਆਗੂ ਨਰਿੰਦਰ ਗਰਗ ਨੀਟਾ, ਧਰਮ ਸਿੰਘ ਫੌਜੀ, ਜੀਵਨ ਬਾਂਸਲ ਧਨੌਲਾ, ਪ੍ਰੇਮ ਪ੍ਰੀਤਮ ਜਿੰਦਲ, ਕਾਂਗਰਸੀ ਆਗੂ ਮਹੇਸ਼ ਕੁਮਾਰ ਲੋਟਾ, ਗੁਰਮੇਲ ਸਿੰਘ ਮੌੜ, ਬਾਜ ਸਿੰਘ ਰਟੌਲ, ਕੈਪਟਨ ਭੁਪਿੰਦਰ ਸਿੰਘ ਝਲੂਰ, ‘ਆਪ’ ਆਗੂ ਧੀਰਜ ਕੁਮਾਰ ਦੱਧਾਹੂਰ, ਰਜਤ ਬਾਂਸਲ ਲੱਕੀ, ਰੋਹਿਤ ਕੁਮਾਰ ਓਸ਼ੋ, ਡੀ.ਐਸ.ਪੀ. ਸਤਵੀਰ ਸਿੰਘ ਬੈਂਸ, ਸਮਾਜ ਸੇਵੀ ਕੇਵਲ ਸਿੰਘ ਵੀਨਸ, ਸੁਖਵਿੰਦਰ ਸਿੰਘ ਭੰਡਾਰੀ, ਸ਼ਿਵ ਕੁਮਾਰ (ਗੋਇਲ ਪੇਂਟ), ਦੀਪਕ ਬਾਂਸਲ ਦੀਪੂ, ਐਡਵੋਕੇਟ ਧੀਰਜ ਕੁਮਾਰ, ਐਡਵੋਕੇਟ ਕੁਲਵੰਤ ਗੋਇਲ, ਮਨੂੰ ਜਿੰਦਲ, ਰੁਪਿੰਦਰ ਭਾਰਦਵਾਜ ਰਿਟਾ: ਐਸ.ਪੀ., ਪ੍ਰਿੰ: ਰਾਮ ਕੁਮਾਰ ਸੋਬਤੀ, ਸਾਹਿਤਕਾਰ ਦਰਸ਼ਨ ਸਿੰਘ ਗੁਰੂ, ਤੇਜਾ ਸਿੰਘ ਤਿਲਕ, ਡਾ. ਅਮਨਦੀਪ ਸਿੰਘ ਟੱਲੇਵਾਲੀਆ, ਭੋਲਾ ਸਿੰਘ ਸੰਘੇੜਾ, ਸੁਰਜੀਤ ਸਿੰਘ ਸੰਧੂ, ਸੁਖਦੇਵ ਬਰਨਾਲਾ, ਪਰਮਜੀਤ ਸ਼ੀਤਲ, ਡਾ. ਰਾਹੁਲ ਰੁਪਾਲ, ਇਨਕਮ ਟੈਕਸ ਅਫ਼ਸਰ ਮੋਗਾ ਅਮਰਜੀਤ ਖੀਪਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸੁਨੀਤਇੰਦਰ ਸਿੰਘ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ, ਜ਼ਿਲ੍ਹਾ ਯੂਨਾਨੀ ਅਫ਼ਸਰ ਡਾ. ਅਮਨ ਕੌਸ਼ਲ, ਜ਼ਿਲ੍ਹਾ ਖੋਜ ਅਫ਼ਸਰ ਬਿੰਦਰ ਸਿੰਘ ਖੁੱਡੀ ਕਲਾਂ, ਜ਼ਿਲ੍ਹਾ ਖਜ਼ਾਨਾ ਅਫ਼ਸਰ ਬਲਵੰਤ ਸਿੰਘ ਭੁੱਲਰ, ਸਹਾਇਕ ਲੋਕ ਸੰਪਰਕ ਅਫ਼ਸਰ ਮੈਡਮ ਜਗਵੀਰ ਕੌਰ, ਮੁਲਾਜ਼ਮ ਆਗੂ ਰਣਜੀਤ ਸਿੰਘ ਭੰਮ, ਰਾਕੇਸ਼ ਜੁਨੇਜਾ, ਮੈਡਮ ਅੰਸ਼ੂ ਗੁਪਤਾ, ਸਾਬਕਾ ਕੌਂਸਲਰ ਜਗਰਾਜ ਸਿੰਘ ਪੰਡੋਰੀ, ਸ੍ਰੀਮਤੀ ਦੀਪਿਕਾ ਸ਼ਰਮਾ, ਹਰਬਖਸ਼ੀਸ਼ ਸਿੰਘ ਗੋਨੀ, ਗੁਰਦਰਸ਼ਨ ਸਿੰਘ ਬਰਾੜ ਤੇ ਰਾਜੂ ਚੌਧਰੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਪੱਤਰਕਾਰ ਭਾਈਚਾਰਾ ਹਾਜ਼ਰ ਸੀ।

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 1 6
Users Today : 107
Users Yesterday : 59
Users Last 7 days : 327

ਰਾਸ਼ੀਫਲ

error: Content is protected !!