ਬਰਨਾਲਾ ਬਿਊਰੋ 06 ਅਪ੍ਰੈਲ

ਨਾਂ ਲਈ ਇੱਕ ਨਵੀਂ ਸਵੇਰ ਵਾਂਗ ਹੈ।” ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਇਲਾਕੇ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਢਿੱਲਵਾਂ ਵਿਖੇ ਇੱਕ ਨਵੇਂ ਮੋਘੇ ਦੇ ਉਦਘਾਟਨ ਮੌਕੇ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਨਵੇਂ ਮੋਘੇ ਦੇ ਲੱਗਣ ਨਾਲ ਪਿੰਡ ਦੀ ਲਗਭਗ 950 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ, ਜਿਸ ਨਾਲ ਖੇਤੀਬਾੜੀ ਦੇ ਪੱਧਰ ਵਿੱਚ ਵੱਡਾ ਸੁਧਾਰ ਆਉਣ ਦੀ ਉਮੀਦ ਹੈ ਅਤੇ
ਕਿਸਾਨਾਂ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ ।

ਉਦਘਾਟਨੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਉੱਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਨਹਿਰੀ ਪਾਣੀ ਤੋਂ ਵਾਂਝੇ ਸਨ, ਪਰ ਹੁਣ ਹਰ ਖੇਤ ਤੱਕ ਪਾਣੀ ਪਹੁੰਚਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਦੱਸਿਆ ਕਿ ਇਸ ਨਵੇਂ ਮੋਘੇ ਨਾਲ ਕਿਸਾਨਾਂ ਨੂੰ ਮਹਿੰਗੇ ਡੀਜ਼ਲ ਅਤੇ ਘਟਦੇ ਜਾ ਰਹੇ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਉਹਨਾਂ ਇਸ ਨੇਕ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਇਕ ਦਾ ਵਿਸ਼ੇਸ਼ ਧੰਨਵਾਦ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ
ਅੰਮ੍ਰਿਤ ਗੁਰਪ੍ਰੀਤ ਢਿਲਵਾਂ ਚੇਅਰਮੈਨ ਮਾਰਕੇਟ ਕਮੇਟੀ ਭਦੌੜ, ਵਿਧਾਇਕ ਨਿੱਜੀ ਸਹਾਇਕ ਅਮਨ ਦਰਾਕਾ,
ਹੈਰੀ ਧੂਰਕੋਟ, ਤਜਿੰਦਰ ਢਿੱਲਵਾਂ, ਬਲਾਕ ਸੰਮਤੀ ਮੈਂਬਰ

ਬਿੰਦਰ ਸਿੰਘ ਖਾਲਸਾ, ਸਰਪੰਚ , ਲਾਡੀ ਢਿਲਵਾਂ, ਸਰਪੰਚ , ਸੁੱਖਦੀਪ ਸਿੰਘ, ਸਰਪੰਚ
ਕਰਨੀ ਢਿੱਲਵਾਂ ਇਸ ਤੋਂ ਇਲਾਵਾ ਪਿੰਡ ਢਿੱਲਵਾਂ ਦੀ ‘ਆਮ ਆਦਮੀ ਪਾਰਟੀ‘ ਦੀ ਸਮੁੱਚੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਿਰ ਸਨ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਡੇਰਾ ਬਾਬਾ ਹਸਤ ਲਾਲ ਜੀ ਵਿਖੇ ਸਲਾਨਾ ਜੋੜ ਮੇਲਾ ਅਤੇ ਅਖੰਡ ਪਾਠ ਸਾਹਿਬ ਸ਼ਰਧਾ ਪੂਰਵਕ ਸੰਪੰਨ









Users Today : 107
Users Yesterday : 59
Users Last 7 days : 327