ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਐੱਸਐੱਸਡੀ ਕਾਲਜ ਬਰਨਾਲਾ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ; ਵਿਦਿਆਰਥੀਆਂ ਨੇ ਸਿੱਖੇ ਸਿਹਤ ਸੰਭਾਲ ਦੇ ਗੁਰ

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ; ਵਿਦਿਆਰਥੀਆਂ ਨੇ ਸਿੱਖੇ ਸਿਹਤ ਸੰਭਾਲ ਦੇ ਗੁਰ

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਤੇ ਮੈਡੀਕਲ ਤਕਨੀਕਾਂ ਦੀ ਵਿਹਾਰਕ ਜਾਣਕਾਰੀ ਦੇਣ ਦੇ ਮਕਸਦ ਨਾਲ ਫਿਜ਼ੀਕਲ ਸਾਇੰਸ ਵਿਭਾਗ ਵਲੋਂ ਇਕ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਕੈਂਪ ਕਾਲਜ ਦੇ ਪ੍ਰਿੰਸੀਪਲ ਡਾ. ਰਾਕੇਸ਼ ਕੁਮਾਰ ਜਿੰਦਲ ਦੀ ਰਹਿਨੁਮਾਈ ਹੇਠ ਲਗਾਇਆ ਗਿਆ।

ਪ੍ਰਿੰਸੀਪਲ ਡਾ. ਰਾਕੇਸ਼ ਕੁਮਾਰ ਜਿੰਦਲ ਦੀ ਅਗਵਾਈ ਹੇਠ ਫਿਜ਼ੀਕਲ ਸਾਇੰਸ ਵਿਭਾਗ ਵਲੋਂ ਸਫ਼ਲ ਉਪਰਾਲਾ

ਬਰਨਾਲਾ ਬਿਊਰੋ 10 ਅਪ੍ਰੈਲ

                       ਐੱਸਐੱਸਡੀ ਕਾਲਜ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਤੇ ਮੈਡੀਕਲ ਤਕਨੀਕਾਂ ਦੀ ਵਿਹਾਰਕ ਜਾਣਕਾਰੀ ਦੇਣ ਦੇ ਮਕਸਦ ਨਾਲ ਫਿਜ਼ੀਕਲ ਸਾਇੰਸ ਵਿਭਾਗ ਵਲੋਂ ਇਕ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਕੈਂਪ ਕਾਲਜ ਦੇ ਪ੍ਰਿੰਸੀਪਲ ਡਾ. ਰਾਕੇਸ਼ ਕੁਮਾਰ ਜਿੰਦਲ ਦੀ ਰਹਿਨੁਮਾਈ ਹੇਠ ਲਗਾਇਆ ਗਿਆ। ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਦਿਖਾਇਆ। ਫਿਜ਼ੀਕਲ ਸਾਇੰਸ ਵਿਭਾਗ ਦੀ ਮੁਖੀ ਡਾ. ਨਵਦੀਪ ਕੌਰ ਨੇ ਕੈਂਪ ਦੀ ਰੂਪ-ਰੇਖਾ ਉਲੀਕਣ ’ਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਮੁਖ ਮਕਸਦ ਸਿਰਫ਼ ਸਿਹਤ ਜਾਂਚ ਤਕ ਸੀਮਤ ਨਹੀਂ ਸੀ। ਸਗੋਂ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ’ਚ ਵਰਤੇ ਜਾਣ ਵਾਲੇ ਮੈਡੀਕਲ ਉਪਕਰਣਾਂ ਬਾਰੇ ਪ੍ਰਯੋਗਾਤਮਕ ਸਿੱਖਿਆ ਦੇਣਾ ਸੀ ਤਾਂ ਜੋ ਉਹ ਕਿਸੇ ਵੀ ਐਮਰਜੈਂਸੀ ਸਥਿਤੀ ’ਚ ਮੁਢਲੀ ਸਹਾਇਤਾ ਪ੍ਰਦਾਨ ਕਰਨ ਦੇ ਯੋਗ ਹੋ ਸਕਣ। ਕੈਂਪ ਦੌਰਾਨ ਸਹਾਇਕ ਪ੍ਰੋਫੈਸਰ ਸ਼ਿਫਾਲੀ ਜਿੰਦਲ ਤੇ ਸਹਾਇਕ ਪ੍ਰੋਫੈਸਰ ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਆਧੁਨਿਕ ਮੈਡੀਕਲ ਸਾਜ਼ੋ-ਸਾਮਾਨ ਬਾਰੇ ਬਾਰੀਕੀ ਨਾਲ ਜਾਣਕਾਰੀ ਦਿੱਤੀ।

 

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ; ਵਿਦਿਆਰਥੀਆਂ ਨੇ ਸਿੱਖੇ ਸਿਹਤ ਸੰਭਾਲ ਦੇ ਗੁਰ
ਐੱਸਐੱਸਡੀ ਕਾਲਜ ਬਰਨਾਲਾ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ; ਵਿਦਿਆਰਥੀਆਂ ਨੇ ਸਿੱਖੇ ਸਿਹਤ ਸੰਭਾਲ ਦੇ ਗੁਰ

ਵਿਦਿਆਰਥੀਆਂ ਨੂੰ ਸਥੈਥੋਸਕੋਪ ਨਾਲ ਦਿਲ ਦੀ ਧੜਕਣ ਤੇ ਸਾਹ ਦੀ ਗਤੀ ਸੁਣਨ ਦਾ ਤਰੀਕਾ। ਡਿਜੀਟਲ ਤੇ ਮੈਨੂਅਲ ਥਰਮਾਮੀਟਰ ਨਾਲ ਸਰੀਰ ਦੇ ਤਾਪਮਾਨ ਦੀ ਸਹੀ ਜਾਂਚ। ਬਲੱਡ ਪ੍ਰੈਸ਼ਰ ਮਸ਼ੀਨ ਨਾਲ ਬੀਪੀ ਮਾਪਣ ਤੇ ਇਸ ਦੇ ਸਾਧਾਰਨ ਪੱਧਰ ਦੀ ਵਰਤੋਂ ਦਾ ਅਭਿਆਸ ਕਰਵਾਇਆ ਗਿਆ। ਮਾਹਿਰਾਂ ਨੇ ਵਿਦਿਆਰਥੀਆਂ ਨੂੰ ਹੈਂਡਜ਼-ਆਨ ਟ੍ਰੇਨਿੰਗ ਦਿੰਦਿਆਂ ਖ਼ੁਦ ਚੈੱਕਅਪ ਕਰਨ ਦਾ ਅਭਿਆਸ ਵੀ ਕਰਵਾਇਆ। ਜਿਸ ਨਾਲ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ’ਚ ਵਾਧਾ ਹੋਇਆ। ਪ੍ਰਿੰਸੀਪਲ ਡਾ. ਰਾਕੇਸ਼ ਕੁਮਾਰ ਜਿੰਦਲ ਨੇ ਕਿਹਾ ਕਿ ਅਜਿਹੇ ਕੈਂਪ ਕਿਤਾਬੀ ਗਿਆਨ ਨੂੰ ਅਮਲੀ ਜਾਮਾ ਪਹਿਨਾਉਣ ’ਚ ਸਹਾਇਕ ਹੁੰਦੇ ਹਨ। ਸਾਡਾ ਮਕਸਦ ਵਿਦਿਆਰਥੀਆਂ ਨੂੰ ਅਕਾਦਮਿਕ ਦੇ ਨਾਲ-ਨਾਲ ਜੀਵਨ-ਰੱਖਿਅਕ ਹੁਨਰਾਂ ’ਚ ਵੀ ਨਿਪੁੰਨ ਬਣਾਉਣਾ ਹੈ। ਕੈਂਪ ਦੇ ਸਮਾਪਤੀ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ, ਨਿਯਮਿਤ ਕਸਰਤ ਤੇ ਮਾਨਸਿਕ ਸਿਹਤ ਪ੍ਰਤੀ ਸੁਚੇਤ ਰਹਿਣ ਦੇ ਮਹੱਤਵਪੂਰਨ ਸੁਝਾਅ ਦਿੱਤੇ ਗਏ। ਕਾਲਜ ਪ੍ਰਬੰਧਕਾਂ ਨੇ ਵਿਸ਼ਵਾਸ ਦਿਵਾਇਆ ਕਿ ਭਵਿੱਖ ’ਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਸਿੱਖਿਆਦਾਇਕ ਤੇ ਲੋਕ-ਭਲਾਈ ਦੇ ਪ੍ਰੋਗਰਾਮ ਲਗਾਤਾਰ ਜਾਰੀ ਰੱਖੇ ਜਾਣਗੇ।

ਮੈਡੀਕਲ ਵਿਗਿਆਨ ਦੀਆਂ ਬੁਨਿਆਦੀ ਤਕਨੀਕਾਂ ਨੂੰ ਨੇੜਿਓਂ ਸਮਝਣ ਦਾ ਮੌਕਾ

ਕਾਲਜ ਦੇ ਸਮੁੱਚੇ ਅਧਿਆਪਕ ਵਰਗ ਨੇ ਫਿਜ਼ੀਕਲ ਸਾਇੰਸ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਇਹ ਕੈਂਪ ਉਨ੍ਹਾਂ ਲਈ ਬਹੁਤ ਲਾਭਕਾਰੀ ਸਿੱਧ ਹੋਇਆ ਹੈ। ਉਨ੍ਹਾਂ ਨੂੰ ਨਾ ਸਿਰਫ਼ ਆਪਣੀ ਸਿਹਤ ਬਾਰੇ ਜਾਣਕਾਰੀ ਮਿਲੀ। ਸਗੋਂ ਮੈਡੀਕਲ ਵਿਗਿਆਨ ਦੀਆਂ ਬੁਨਿਆਦੀ ਤਕਨੀਕਾਂ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲਿਆ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਦੇ ਬੱਚਿਆਂ ਨੇ ਕੀਤੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 8 5
Users Today : 76
Users Yesterday : 59
Users Last 7 days : 296

ਰਾਸ਼ੀਫਲ

error: Content is protected !!