ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀੜਤ ਪਰਿਵਾਰਾਂ ਨਾਲ ਬੈਠ ਕੇ ਗੱਲਬਾਤ ਕੀਤੀ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਨ ਦਾ ਵਾਅਦਾ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੀੜਤਾਂ ਪਰਿਵਾਰਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।



