ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਮਿਲਾਵਟਖੋਰੀ ਵਿਰੁੱਧ ਬਰਨਾਲਾ ਪ੍ਰਸ਼ਾਸਨ ਦਾ ਵੱਡਾ ਐਕਸ਼ਨ: 7 ਮਾਮਲਿਆਂ ’ਚ ਲਗਾਇਆ 2.25 ਲੱਖ ਰੁਪਏ ਜੁਰਮਾਨਾ

ਮਿਲਾਵਟਖੋਰੀ ਵਿਰੁੱਧ ਬਰਨਾਲਾ ਪ੍ਰਸ਼ਾਸਨ ਦਾ ਵੱਡਾ ਐਕਸ਼ਨ: 7 ਮਾਮਲਿਆਂ ’ਚ ਲਗਾਇਆ 2.25 ਲੱਖ ਰੁਪਏ ਜੁਰਮਾਨਾ

 ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਵੱਡੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਡੀਸੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਮਿਲਾਵਟਖੋਰੀ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਦੀ ਅਦਾਲਤ ਵਲੋਂ 7 ਵੱਖ-ਵੱਖ ਕੇਸਾਂ ’ਚ ਫ਼ਰਮਾਂ ਤੇ ਮਾਲਕਾਂ ਨੂੰ ਕੁਲ 2 ਲੱਖ 25 ਹਜ਼ਾਰ ਰੁਪਏ ਦਾ ਭਾਰੀ ਜੁਰਮਾਨਾ ਕੀਤਾ ਗਿਆ ਹੈ।
ਮਿਲਾਵਟਖੋਰੀ ਵਿਰੁੱਧ ਬਰਨਾਲਾ ਪ੍ਰਸ਼ਾਸਨ ਦਾ ਵੱਡਾ ਐਕਸ਼ਨ: 7 ਮਾਮਲਿਆਂ ’ਚ ਲਗਾਇਆ 2.25 ਲੱਖ ਰੁਪਏ ਜੁਰਮਾਨਾ

ਏਡੀਸੀ ਦੇ ਸਖ਼ਤ ਤੇਵਰ; ਜਨਵਰੀ ਤੋਂ ਮਾਰਚ ਦੌਰਾਨ ਲਏ 29 ਨਮੂਨਿਆਂ ’ਚੋਂ 11 ਨਿਕਲੇ ਫੇਲ੍ਹ

ਬਰਨਾਲਾ ਬਿਊਰੋ 14 ਅਪ੍ਰੈਲ

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਵੱਡੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਡੀਸੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਮਿਲਾਵਟਖੋਰੀ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਦੀ ਅਦਾਲਤ ਵਲੋਂ 7 ਵੱਖ-ਵੱਖ ਕੇਸਾਂ ’ਚ ਫ਼ਰਮਾਂ ਤੇ ਮਾਲਕਾਂ ਨੂੰ ਕੁਲ 2 ਲੱਖ 25 ਹਜ਼ਾਰ ਰੁਪਏ ਦਾ ਭਾਰੀ ਜੁਰਮਾਨਾ ਕੀਤਾ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਸੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਸ਼ੁਧ ਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਮੁਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਦੁੱਧ, ਪਨੀਰ, ਖੋਆ ਤੇ ਖਾਣ ਵਾਲੇ ਤੇਲ ਵਰਗੀਆਂ ਰੋਜ਼ਾਨਾ ਵਰਤੋਂ ਦੀਆਂ ਵਸਤਾਂ ’ਚ ਮਿਲਾਵਟਖੋਰੀ ਨੂੰ ਰੋਕਣ ਲਈ ਸਿਹਤ ਵਿਭਾਗ ਨੂੰ ਨਿਰੰਤਰ ਚੈਕਿੰਗ ਕਰਨ ਤੇ ਨਮੂਨੇ ਭਰਨ ਦੇ ਸਖ਼ਤ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਪਦੰਡਾਂ `ਤੇ ਖ਼ਰਾ ਨਾ ਉਤਰਨ ਵਾਲੀਆਂ ਫ਼ਰਮਾਂ ਵਿਰੁੱਧ ਕਾਨੂੰਨੀ ਸ਼ਿਕੰਜਾ ਹੋਰ ਕੱਸਿਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਨੇ ਦੱਸਿਆ ਕਿ 9 ਅਪ੍ਰੈਲ ਨੂੰ ਹੋਈ ਅਦਾਲਤੀ ਸੁਣਵਾਈ ਦੌਰਾਨ 7 ਕੇਸਾਂ ਦਾ ਨਿਪਟਾਰਾ ਕਰਦਿਆਂ ਜੁਰਮਾਨੇ ਦੇ ਹੁਕਮ ਸੁਣਾਏ ਗਏ। ਜੁਰਮਾਨੇ ਦੀ ਮਾਰ ਹੇਠ ਆਉਣ ਵਾਲੀਆਂ ਵਸਤਾਂ ’ਚ ਬਰਨਾਲਾ ਦੀ ਇਕ ਫ਼ਰਮ ਦਾ ਮਿਲਕ ਕੇਕ, ਧਨੌਲਾ ਦਾ ਖੋਆ ਤੇ ਪਨੀਰ, ਘੁੰਨਸ ਦੀਆਂ ਦੋ ਫ਼ਰਮਾਂ ਦੇ ਸਰ੍ਹੋਂ ਦੇ ਤੇਲ, ਹੰਡਿਆਇਆ ਦਾ ਕੁਕਿੰਗ ਆਇਲ ਤੇ ਤਪਾ ਮੰਡੀ ਦੇ ਸਰ੍ਹੋਂ ਦੇ ਤੇਲ ਦੇ ਨਮੂਨੇ ਸ਼ਾਮਲ ਹਨ। ਇਹ ਸਾਰੇ ਨਮੂਨੇ ਖਰੜ ਲੈਬ ’ਚ ਜਾਂਚ ਦੌਰਾਨ ਸਬ-ਸਟੈਂਡਰਡ (ਘਟੀਆ ਦਰਜੇ ਦੇ) ਪਾਏ ਗਏ ਸਨ।

ਨਮੂਨਿਆਂ ਦੇ ਨਤੀਜੇ ਚਿੰਤਾਜਨਕ: 29 ’ਚੋਂ 11 ਨਮੂਨੇ ਹੋਏ ਫੇਲ੍ਹ

ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਸਾਲ 2026 ਦੇ ਪਹਿਲੇ ਤਿੰਨ ਮਹੀਨਿਆਂ ਜਨਵਰੀ ਤੋਂ ਮਾਰਚ ਦੌਰਾਨ ਜ਼ਿਲ੍ਹੇ ’ਚੋਂ ਕੁਲ 29 ਨਮੂਨੇ ਲਏ ਗਏ ਸਨ। ਇਨ੍ਹਾਂ ’ਚੋਂ 18 ਨਮੂਨੇ ਹੀ ਪਾਸ ਹੋ ਸਕੇ ਹਨ। ਜਦਕਿ 11 ਨਮੂਨੇ ਫੇਲ੍ਹ ਹੋਣਾ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਫੇਲ੍ਹ ਹੋਏ ਨਮੂਨਿਆਂ ’ਚ ਜ਼ਿਆਦਾਤਰ ਦੁੱਧ ਤੋਂ ਬਣੀਆਂ ਚੀਜ਼ਾਂ ਤੇ ਖਾਣ ਵਾਲੇ ਤੇਲ ਸ਼ਾਮਲ ਹਨ।

ਏਡੀਸੀ ਦੀ ਚੇਤਾਵਨੀ: ਸਖ਼ਤੀ ਰਹੇਗੀ ਜਾਰੀ, ਲਾਇਸੰਸ ਹੋਣਗੇ ਰੱਦ

ਏਡੀਸੀ ਜਨਰਲ ਵਿਵੇਕ ਕੁਮਾਰ ਮੋਦੀ ਨੇ ਮਿਲਾਵਟਖੋਰਾਂ ਨੂੰ ਸਖ਼ਤ ਲਹਿਜੇ ’ਚ ਚੇਤਾਵਨੀ ਦਿੰਦਿਆਂ ਕਿਹਾ ਕਿ ਮੁਨਾਫ਼ਾਖੋਰੀ ਦੇ ਲਾਲਚ ’ਚ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡਣ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਜੇਕਰ ਕੋਈ ਦੁਬਾਰਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਦਾ ਲਾਇਸੈਂਸ ਰੱਦ ਕਰਨ ਸਮੇਤ ਹੋਰ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਪ੍ਰਣੇ ਗਰਗ, ਨੂਰਦੀਪ ਕੌਰ ਅਤੇ ਰੂਬੀ ਨੇ ਆਪਣੀ ਮਿਹਨਤ ਅਤੇ ਕਾਬਲੀਅਤ ਦੇ ਨਾਲ ਜ਼ਿਲ੍ਹਾ ਸਿੱਖਿਆ ਵਿਭਾਗ ਦਾ ਨਾਂ ਕੀਤਾ ਰੌਸ਼ਨ
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 4
Users Today : 5
Users Yesterday : 120
Users Last 7 days : 311

ਰਾਸ਼ੀਫਲ

error: Content is protected !!