ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਇਤਿਹਾਸਕ ਪਿੰਡ ਠੀਕਰੀਵਾਲਾ ਦੀ ਅਨਾਜ ਮੰਡੀ ਬਦਹਾਲ: ਪ੍ਰਸ਼ਾਸਨਿਕ ਦਾਅਵਿਆਂ ਦੀ ਨਿਕਲੀ ਫ਼ੂਕ, ਕਿਸਾਨਾਂ `ਚ ਭਾਰੀ ਰੋਸ

ਇਤਿਹਾਸਕ ਪਿੰਡ ਠੀਕਰੀਵਾਲਾ ਦੀ ਅਨਾਜ ਮੰਡੀ ਬਦਹਾਲ: ਪ੍ਰਸ਼ਾਸਨਿਕ ਦਾਅਵਿਆਂ ਦੀ ਨਿਕਲੀ ਫ਼ੂਕ, ਕਿਸਾਨਾਂ `ਚ ਭਾਰੀ ਰੋਸ

ਕਣਕ ਦੀ ਵਾਢੀ ਦਾ ਸੀਜ਼ਨ ਪੂਰੇ ਜ਼ੋਰਾਂ `ਤੇ ਹੈ। ਪਰ ਸਰਕਾਰ ਤੇ ਅਧਿਕਾਰੀ ਵਰਗ ਵਲੋਂ ਮੰਡੀਆਂ ’ਚ ਪੁਖ਼ਤਾ ਪ੍ਰਬੰਧਾਂ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਨਜ਼ਰ ਆ ਰਹੇ ਹਨ। ਇਤਿਹਾਸਕ ਪਿੰਡ ਠੀਕਰੀਵਾਲਾ ਦੀ ਅਨਾਜ ਮੰਡੀ ਦੀ ਮੌਜੂਦਾ ਹਾਲਤ ਨੇ ਸਰਕਾਰੀ ਤੰਤਰ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਇਤਿਹਾਸਕ ਪਿੰਡ ਠੀਕਰੀਵਾਲਾ ਦੀ ਅਨਾਜ ਮੰਡੀ ਬਦਹਾਲ: ਪ੍ਰਸ਼ਾਸਨਿਕ ਦਾਅਵਿਆਂ ਦੀ ਨਿਕਲੀ ਫ਼ੂਕ, ਕਿਸਾਨਾਂ `ਚ ਭਾਰੀ ਰੋਸ

ਸਰਕਾਰ ਤੇ ਅਧਿਕਾਰੀ ਵਰਗ ਵਲੋਂ ਮੰਡੀਆਂ ’ਚ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ

ਬਰਨਾਲਾ ਬਿਊਰੋ 16 ਅਪ੍ਰੈਲ

                    ਕਣਕ ਦੀ ਵਾਢੀ ਦਾ ਸੀਜ਼ਨ ਪੂਰੇ ਜ਼ੋਰਾਂ `ਤੇ ਹੈ। ਪਰ ਸਰਕਾਰ ਤੇ ਅਧਿਕਾਰੀ ਵਰਗ ਵਲੋਂ ਮੰਡੀਆਂ ’ਚ ਪੁਖ਼ਤਾ ਪ੍ਰਬੰਧਾਂ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਨਜ਼ਰ ਆ ਰਹੇ ਹਨ। ਇਤਿਹਾਸਕ ਪਿੰਡ ਠੀਕਰੀਵਾਲਾ ਦੀ ਅਨਾਜ ਮੰਡੀ ਦੀ ਮੌਜੂਦਾ ਹਾਲਤ ਨੇ ਸਰਕਾਰੀ ਤੰਤਰ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਮੰਡੀ ’ਚ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਪੱਕਾ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਦੇ ਖ਼ਰਾਬ ਹੋਣ ਦਾ ਡਰ ਸਤਾ ਰਿਹਾ ਹੈ। ਨਾਈਵਾਲਾ ਰੋਡ ’ਤੇ ਸਥਿਤ ਇਸ ਪੱਕੀ ਮੰਡੀ ਦੇ ਬਿਲਕੁਲ ਵਿਚਕਾਰ ਗੰਦਾ ਪਾਣੀ ਭਰਿਆ ਹੋਇਆ ਹੈ। ਦਰਅਸਲ ਮੰਡੀ ਦੇ ਨੇੜਿਓਂ ਲੰਘਦਾ ਨਾਲਾ ਓਵਰਫਲੋ ਹੋਣ ਕਾਰਨ ਸਾਰਾ ਗੰਦਾ ਪਾਣੀ ਮੰਡੀ ਦੇ ਫੜ੍ਹ ’ਚ ਜਮ੍ਹਾਂ ਹੋ ਰਿਹਾ ਹੈ। ਪਾਣੀ ਦੀ ਨਿਕਾਸੀ ਲਈ ਕੋਈ ਰਸਤਾ ਨਾ ਹੋਣ ਕਾਰਨ ਇਹ ਮੰਡੀ ਹੁਣ ਇਕ ਗੰਦੇ ਛੱਪੜ ਦਾ ਰੂਪ ਧਾਰਨ ਕਰ ਚੁੱਕੀ ਹੈ। ਇਹ ਸਥਿਤੀ ਨਾ ਸਿਰਫ਼ ਕਿਸਾਨਾਂ ਦੀ ਜਿਣਸ ਨੂੰ ਬਰਬਾਦ ਕਰ ਰਹੀ ਹੈ। ਸਗੋਂ ਮੰਡੀ ’ਚ ਆਉਣ ਵਾਲੇ ਮਜ਼ਦੂਰਾਂ ਤੇ ਕਿਸਾਨਾਂ ਲਈ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਪੈਦਾ ਕਰ ਰਹੀ ਹੈ। ਕਿਸਾਨ ਆਗੂਆਂ ਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੰਡੀ ’ਚੋਂ ਗੰਦੇ ਪਾਣੀ ਦੀ ਨਿਕਾਸੀ ਦਾ ਤੁਰੰਤ ਹੱਲ ਕੀਤਾ ਜਾਵੇ ਤੇ ਫੜ੍ਹ ਦੀ ਸਫ਼ਾਈ ਕਰਵਾਈ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਕਿਸਾਨ ਸੰਘਰਸ਼ ਦਾ ਰਾਹ ਚੁਣਨ ਲਈ ਮਜਬੂਰ ਹੋਣਗੇ। ਜਿਸ ਦੀ ਜ਼ਿੰਮੇਵਾਰੀ ਸਥਾਨਕ ਪ੍ਰਸ਼ਾਸਨ ਤੇ ਮੰਡੀ ਬੋਰਡ ਦੀ ਹੋਵੇਗੀ। ਇਸ ਸਬੰਧੀ ਮਾਰਕੀਟ ਕਮੇਟੀ ਬਰਨਾਲਾ ਦੇ ਸਕੱਤਰ ਜਸਮਨਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਚਾਇਤੀ ਨਾਲਾ ਓਵਰਫਲੋ ਹੋਣ ਨਾਲ ਇਹ ਸਮੱਸਿਆ ਆ ਰਹੀ ਹੈ। ਉਨ੍ਹਾਂ ਦੀ ਸਰਪੰਚ ਨਾਲ ਗੱਲ ਹੋ ਗਈ ਹੈ ਤੇ ਭਲਕੇ ਉਹ ਆਪਣੂ ਲੇਬਰ ਲਗਾ ਕੇ ਨਾਲਾ ਸਾਫ ਕਰਵਾ ਰਹੇ ਹਨ ਤਾਂ ਕਿ ਅਨਾਜ ਮੰਡੀ ’ਚ ਕੋਈ ਮੁਸ਼ਕਿਲ ਨਾ ਆਵੇ।

ਜਗ੍ਹਾ ਦੀ ਘਾਟ ਤੇ ਕਿਸਾਨਾਂ ਦੀ ਦੂਹਰੀ ਮਾਰ

ਠੀਕਰੀਵਾਲਾ ਵਰਗੇ ਵੱਡੇ ਤੇ ਇਤਿਹਾਸਕ ਪਿੰਡ ਲਈ ਮੰਡੀ ਦਾ ਫੜ੍ਹ ਪਹਿਲਾਂ ਹੀ ਬਹੁਤ ਛੋਟਾ ਹੈ। ਹੁਣ ਗੰਦੇ ਪਾਣੀ ਨੇ ਰਹੀ-ਸਹੀ ਜਗ੍ਹਾ ਵੀ ਮੱਲ ਲਈ ਹੈ। ਮਜਬੂਰਨ ਪਿੰਡ ਵਾਸੀਆਂ ਨੂੰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਯਾਦਗਾਰੀ ਸਭਾ ਵਾਲੀ ਜਗ੍ਹਾ ਨੂੰ ਆਰਜ਼ੀ ਮੰਡੀ ਵਜੋਂ ਵਰਤਣਾ ਪੈ ਰਿਹਾ ਹੈ। ਕਈ ਕਿਸਾਨ ਅਜਿਹੇ ਹਨ। ਜੋ ਆਪਣੀ ਫ਼ਸਲ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਵਾਧੂ ਖ਼ਰਚਾ ਕਰਕੇ ਟਰਾਲੀਆਂ ਰਾਹੀਂ ਬਰਨਾਲਾ ਦੀ ਮੁਖ ਮੰਡੀ ’ਚ ਲਿਜਾਣ ਲਈ ਮਜਬੂਰ ਹਨ।

ਕਿਸਾਨਾਂ ਦਾ ਸਰਕਾਰ ਵਿਰੁੱਧ ਗੁੱਸਾ

ਪਿੰਡ ਦੇ ਕਿਸਾਨ ਗੁਰਪ੍ਰੀਤ ਸਿੰਘ ਤੇ ਹੋਰਨਾਂ ਨੇ ਆਪਣਾ ਦਰਦ ਬਿਆਨ ਕਰਦਿਆਂ ਕਿਹਾ ਕਿ ਕਿਸਾਨ ਪਹਿਲਾਂ ਹੀ ਬੇਮੌਸਮੀ ਬਾਰਸ਼ ਤੇ ਕੁਦਰਤ ਦੀ ਮਾਰ ਝੱਲ ਰਿਹਾ ਹੈ। ਪਰ ਹੁਣ ਸਰਕਾਰੀ ਤੰਤਰ ਦੀ ਨਾਲਾਇਕੀ ਉਸ ਦੇ ਜ਼ਖ਼ਮਾਂ `ਤੇ ਲੂਣ ਛਿੜਕ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਅਖ਼ਬਾਰੀ ਬਿਆਨਾਂ ਤਕ ਸੀਮਿਤ ਹੈ। ਜਦਕਿ ਜ਼ਮੀਨੀ ਪੱਧਰ `ਤੇ ਕੋਈ ਵੀ ਸਹੂਲਤ ਨਜ਼ਰ ਨਹੀਂ ਆ ਰਹੀ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪਦਮਸ਼੍ਰੀ ਜਤਿੰਦਰ ਸ਼ੰਟੀ ਨੇ ਕੀਤੀ ਮਿਸਾਲ ਕਾਇਮ: ਜਤਿੰਦਰ ਦੇਵਗਨ
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 0
Users Today : 1
Users Yesterday : 120
Users Last 7 days : 341

ਰਾਸ਼ੀਫਲ

error: Content is protected !!