ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਸਵ. ਸ: ਗੁਰਚਰਨ ਸਿੰਘ ਸੰਧੂ ਦੀ ਅੰਤਿਮ ਅਰਦਾਸ ਮੌਕੇ ‘ਹਰਿਆਵਲ ਲਹਿਰ’ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵੰਡੇ ਗਏ ਫਲਦਾਰ ਬੂਟੇ

ਸਵ. ਸ: ਗੁਰਚਰਨ ਸਿੰਘ ਸੰਧੂ ਦੀ ਅੰਤਿਮ ਅਰਦਾਸ ਮੌਕੇ 'ਹਰਿਆਵਲ ਲਹਿਰ' ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵੰਡੇ ਗਏ ਫਲਦਾਰ ਬੂਟੇ

 ਇਲਾਕੇ ਦੀ ਸਤਿਕਾਰਯੋਗ ਸ਼ਖਸੀਅਤ ਸ: ਗੁਰਚਰਨ ਸਿੰਘ ਸੰਧੂ, ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ ਪਿੰਡ ਅਲਕੜਾ ਦੇ ਗੁਰਦੁਆਰਾ ਸੰਤ ਬਾਬਾ ਸਰਦੂਲ ਸਿੰਘ ਜੀ ਵਿਖੇ ਸੰਪੰਨ ਹੋਈ

ਭਦੌੜ ਦੇ ਸਰਕਾਰੀ ਹਸਪਤਾਲ ‘ਚ ਸਿਹਤ ਸੇਵਾਵਾਂ ਦਾ ਜਨਾਜ਼ਾ ਨਿਕਲਿਆ; ਡਾਕਟਰਾਂ ਦੀ ਘਾਟ ਕਾਰਨ ਇੱਕ ਲੱਖ ਦੀ ਆਬਾਦੀ ਰੱਬ ਆਸਰੇ

ਭਦੌੜ ਦੇ ਸਰਕਾਰੀ ਹਸਪਤਾਲ 'ਚ ਸਿਹਤ ਸੇਵਾਵਾਂ ਦਾ ਜਨਾਜ਼ਾ ਨਿਕਲਿਆ; ਡਾਕਟਰਾਂ ਦੀ ਘਾਟ ਕਾਰਨ ਇੱਕ ਲੱਖ ਦੀ ਆਬਾਦੀ ਰੱਬ ਆਸਰੇ

 ​ਕਸਬਾ ਭਦੌੜ ਦੇ ਸਰਕਾਰੀ ਹਸਪਤਾਲ ਵਿੱਚ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਲੀਹੋਂ ਲੱਥ ਚੁੱਕੀਆਂ ਹਨ ਜਿਸ ਕਾਰਨ ਤਕਰੀਬਨ ਇੱਕ ਲੱਖ ਦੀ ਆਬਾਦੀ ਵਾਲਾ ਇਹ ਖੇਤਰ ਹੁਣ ਰੱਬ ਆਸਰੇ ਰਹਿਣ ਲਈ ਮਜਬੂਰ ਹੈ ਕਿਉਂਕਿ ਹਸਪਤਾਲ ਵਿੱਚ ਡਾਕਟਰਾਂ ਦੀਆਂ 6 ਅਸਾਮੀਆਂ ਖਾਲੀ ਹੋਣ ਕਾਰਨ ਮਰੀਜ਼ਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਾਂਗਰਸੀ ਆਗੂਆਂ ‘ਤੇ ਐਂਫ .ਆਈ.ਆਰ ਵਿਧਾਇਕ ਢਿੱਲੋਂ ਵੱਲੋਂ ਤਿੱਖੇ ਸੰਘਰਸ਼ ਦੀ ਚਿਤਾਵਨੀ

  ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਚੋਟੀ ਦੇ ਕਾਂਗਰਸੀ ਆਗੂਆਂ ਖ਼ਿਲਾਫ਼ ਦਰਜ ਕੀਤੀ ਐਂਫ .ਆਈ.ਆਰ ਨੇ ਬਰਨਾਲਾ ਜ਼ਿਲ੍ਹੇ ਦਾ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸੱਤਾਧਾਰੀ ਆਗੂਆਂ ਦੇ ਇਸ਼ਾਰਿਆਂ ‘ਤੇ ਕੀਤੀ ਪੁਲਿਸ ਦੀ ਇੱਕ ਧੱਕੇਸ਼ਾਹੀ ਦੇ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਉਂਦੇ ਹੋਏ ਚੇਤਾਵਨੀ ਦਿੱਤੀ ਹੈ

ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਹੋਏ ਇੱਕ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ।

ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਹੋਏ ਇੱਕ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ।

     ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ

ਬਿਜਲੀ ਮੁਲਾਜ਼ਮਾਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ; ਮਹਿਲ ਕਲਾਂ ਗਰਿੱਡ ਅੱਗੇ ਬਿਜਲੀ ਮੰਤਰੀ ਦਾ ਪੁਤਲਾ ਫੂਕਿਆ

ਕੈਪਸ਼ਨ:220 ਕੇਵੀ ਗਰਿੱਡ ਮਹਿਲ ਕਲਾਂ ਵਿਖੇ ਗੇਟ ਰੈਲੀ ਕਰਦੇ ਬਿਜਲੀ ਮੁਲਾਜ਼ਮ।

   ਅੱਜ 220 ਕੇਵੀ ਗਰਿੱਡ ਮਹਿਲ ਕਲਾਂ ਵਿਖੇ ਸਮੂਹ ਬਿਜਲੀ ਮੁਲਾਜ਼ਮਾਂ ਵੱਲੋਂ ਜੁਆਇੰਟ ਫੋਰਮ ਪੰਜਾਬ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ ‘ਤੇ ਗੇਟ ਰੈਲੀ ਕਰਨ ਉਪਰੰਤ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਅਰਥੀ ਸਾੜੀ ਗਈ।ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਬਰਨਾਲਾ ਦੇ ਸਹਾਇਕ ਸਕੱਤਰ ਪ੍ਰਗਟ ਸਿੰਘ ਮੋਹਿਲ ਅਤੇ ਐਮ.ਐਸ.ਯੂ. ਦੇ ਨੌਜਵਾਨ ਆਗੂ ਅਮਰਿੰਦਰ ਸਿੰਘ ਬਲਿੰਗ ਨੇ ਦੱਸਿਆ ਕਿ ਕੱਲ੍ਹ ਚੰਡੀਗੜ੍ਹ ਵਿਖੇ

ਪ੍ਰਾਈਵੇਟ ਬੱਸਾਂ ਨਾਲ ਮਿਲੀਭੁਗਤ: ਪੀਆਰਟੀਸੀ ਕੰਡਕਟਰ ਦੀ ਮਨਮਾਨੀ: ਸਵਾਰੀਆਂ ਨੂੰ ਬੱਸ ’ਚ ਚੜ੍ਹਨ ਤੋਂ ਰੋਕਿਆ; ਵਿਭਾਗ ਨੂੰ ਚੂਨਾ ਲਗਾਉਣ ਦੇ ਲੱਗੇ ਦੋਸ਼

  ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗ ਜਾਵੇ ਤਾਂ ਰੱਬ ਹੀ ਰਾਖਾ ਹੈ ਵਾਲੀ ਕਹਾਵਤ ਉਸ ਸਮੇਂ ਸੱਚ ਸਾਬਿਤ ਹੋਈ। ਜਦੋਂ ਪੀਆਰਟੀਸੀ ਦੇ ਇਕ ਕੰਡਕਟਰ ਵਲੋਂ ਸਵਾਰੀਆਂ ਨਾਲ ਬੇਰੁਖ਼ੀ ਦਿਖਾਉਂਦਿਆਂ ਉਨ੍ਹਾਂ ਨੂੰ ਬੱਸ ’ਚ ਚੜ੍ਹਨ ਤੋਂ ਰੋਕ ਦਿੱਤਾ ਗਿਆ। ਨੇੜਲੇ ਪਿੰਡ ਰਾਮਗੜ੍ਹ ਦੇ ਬੱਸ ਅੱਡੇ ’ਤੇ ਵਾਪਰੀ ਇਸ ਘਟਨਾ ਕਾਰਨ ਜਿਥੇ ਸਵਾਰੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪਿੰਡ ਨੈਣੇਵਾਲ ਦੇ ਡੇਰਾ ਬਾਬਾ ਰਾਮ ਸਿੰਘ ਦੇ ਸੇਵਾਦਾਰਾਂ ’ਤੇ ਜਾਨਲੇਵਾ ਹਮਲਾ, ਤਪਾ ਹਸਪਤਾਲ ਦਾਖਲ

ਪਿੰਡ ਨੈਣੇਵਾਲ ਦੇ ਡੇਰਾ ਬਾਬਾ ਰਾਮ ਸਿੰਘ ਦੇ ਸੇਵਾਦਾਰਾਂ ’ਤੇ ਜਾਨਲੇਵਾ ਹਮਲਾ, ਤਪਾ ਹਸਪਤਾਲ ਦਾਖਲ

 ਬਰਨਾਲਾ ਜ਼ਿਲ੍ਹੇ ਦੇ ਪਿੰਡ ਨੈਣੇਵਾਲ ਵਿਖੇ ਸਥਿਤ ਇਤਿਹਾਸਕ ਡੇਰਾ ਬਾਬਾ ਰਾਮ ਸਿੰਘ ’ਚ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ। ਜਦੋਂ ਮਹਾਤਮਾ ਜੀ ਨੂੰ ਮਿਲਣ ਆਏ ਸੇਵਾਦਾਰਾਂ ’ਤੇ ਕੁਝ ਸਥਾਨਕ ਲੋਕਾਂ ਵਲੋਂ ਘਾਤ ਲਗਾ ਕੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ’ਚ ਦੋ ਸੇਵਾਦਾਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਹਨ।

ਜ਼ਮੀਨੀ ਵਿਵਾਦ ਨੇ ਖ਼ੂਨ ਦੇ ਰਿਸ਼ਤੇ ਕੀਤੇ ਤਾਰ-ਤਾਰ; ਛੋਟੇ ਭਰਾ ਨੇ ਟਰੈਕਟਰ ਚੜ੍ਹਾ ਕੇ ਕੀਤਾ ਵੱਡੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ

ਮਹਿਜ਼ ਕੁਝ ਹਜ਼ਾਰ ਰੁਪਏ ਤੇ ਟਾਹਲੀ ਦੇ ਦਰੱਖਤ ਪਿੱਛੇ ਉੱਜੜਿਆ ਹੱਸਦਾ-ਵੱਸਦਾ ਪਰਿਵਾਰ; ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ `ਤੇ ਦਰਜ ਕੀਤਾ ਕਤਲ ਦਾ ਪਰਚਾ

ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਅਧੀਨ ਪੈਂਦੇ ਪਿੰਡ ਬਡਬਰ ’ਚ ਜ਼ਮੀਨ ਦੇ ਮਾਮੂਲੀ ਝਗੜੇ ਤੇ ਪੈਸਿਆਂ ਦੇ ਲੈਣ-ਦੇਣ ਨੇ ਅਜਿਹਾ ਖ਼ੂਨੀ ਰੂਪ ਧਾਰ ਲਿਆ ਕਿ ਇਕ ਸਕੇ ਛੋਟੇ ਭਰਾ ਨੇ ਰਿਸ਼ਤਿਆਂ ਦੀ ਮਰਿਆਦਾ ਨੂੰ ਛਿੱਕੇ ਟੰਗਦਿਆਂ ਆਪਣੇ ਹੀ ਵੱਡੇ ਭਰਾ `ਤੇ ਟਰੈਕਟਰ ਚੜ੍ਹਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਦੀ ਧੀ ਜਿਨਾਲ ਮਿੱਤਲ, ਮਾਪਿਆਂ ਅਤੇ ਅਧਿਆਪਕਾਂ ਨੂੰ ਉਸਦੀ ਪ੍ਰਾਪਤੀ ਲਈ ਦਿੱਤੀ ਮੁਬਾਰਕਬਾਦ।

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਦੀ ਧੀ ਜਿਨਾਲ ਮਿੱਤਲ, ਮਾਪਿਆਂ ਅਤੇ ਅਧਿਆਪਕਾਂ ਨੂੰ ਉਸਦੀ ਪ੍ਰਾਪਤੀ ਲਈ ਦਿੱਤੀ ਮੁਬਾਰਕਬਾਦ।

ਬਰਨਾਲਾ ਦੀ ਧੀ ਜਿਨਾਲ ਮਿੱਤਲ (ਉਮਰ 14 ਸਾਲ) ਨੇ ਇੰਟਰਨੈਸ਼ਨਲ ਬੁੱਕ ਆਫ ਰਿਕਾਰਡਸ ਵਿੱਚ ਨਾਮ ਦਰਜ ਕਰਵਾਇਆ ਹੈ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਜਿਨਾਲ ਮਿੱਤਲ, ਮਾਪਿਆਂ ਅਤੇ ਅਧਿਆਪਕਾਂ ਨੂੰ ਉਸਦੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ।

error: Content is protected !!