ਸੀ ਐਚ ਸੀ ਮਹਿਲ ਕਲਾਂ ਵਿਖੇ ਗਰਭਵਤੀ ਔਰਤਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ
ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਅਤੇ ਸਿਹਤ ਬਲਾਕ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਸੀ ਐਚ ਸੀ ਮਹਿਲ ਕਲਾਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਮੁਫਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਾ. ਅੰਜੂ ਵਰਮਾ ਵੱਲੋਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ।



