ਸਹਿਕਾਰੀ ਬੈਂਕਾਂ ਵੱਲੋਂ ਕਰਜ਼ਾ ਦੇਣ ਤੋਂ ਨਾਂਹ: ਕਿਸਾਨਾਂ ਵਿੱਚ ਭਾਰੀ ਰੋਸ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸੰਘਰਸ਼ ਦੀ ਚਿਤਾਵਨੀ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (ਬੁੱਟਰ) ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਪਵਿੱਤਰ ਸਿੰਘ ਲਾਲੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਹਿਕਾਰੀ ਬੈਂਕ ਦੇ ਵੱਲੋਂ ਕਰਜ਼ਾ ਦੇਣ ਤੋਂ ਸਾਫ਼ ਇਨਕਾਰ ਕਰਨ ਤੇ ਕਿਸਾਨਾਂ ਦੇ ਵਿੱਚ ਬੇਚੈਨੀ ਪੈਦਾ ਹੋਈ ਹੈ ਉਨ੍ਹਾਂ ਦੀ ਮਾਲੀ ਹਾਲਤ ਵਿਗੜ ਰਹੀ ਹੈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬੁੱਟਰ ਨੇ ਇਸ ਸਖ਼ਤ ਨੋਟਿਸ ਲੈਂਦਿਆਂ ਸਹਿਕਾਰਤਾ ਬੈਂਕਾਂ ਦੇ ਇਸ ਰਵੱਈਏ ਦੀ ਘੌਰ ਨਿੰਦਾ ਕਰਦੀ ਹੈ।



