ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਮਹਿਲ ਕਲਾਂ ਅਨਾਜ ਮੰਡੀ ਵਿੱਚ ਮਜ਼ਦੂਰ ਦਿਵਸ ਧੂਮਧਾਮ ਨਾਲ ਮਨਾਇਆ, ਅੱਠ ਘੰਟੇ ਕੰਮ ਦੇ ਕਾਨੂੰਨ ਦੀ ਰੱਖਿਆ ਤੇ ਦਿਹਾੜੀ 700 ਕਰਨ ਦੀ ਮੰਗ

ਮਹਿਲ ਕਲਾਂ ਅਨਾਜ ਮੰਡੀ ਵਿੱਚ ਮਜ਼ਦੂਰ ਦਿਵਸ ਧੂਮਧਾਮ ਨਾਲ ਮਨਾਇਆ, ਅੱਠ ਘੰਟੇ ਕੰਮ ਦੇ ਕਾਨੂੰਨ ਦੀ ਰੱਖਿਆ ਤੇ ਦਿਹਾੜੀ 700 ਕਰਨ ਦੀ ਮੰਗ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਅੱਜ ਮਹਿਲ ਕਲਾਂ ਦੀ ਅਨਾਜ ਮੰਡੀ ਅਤੇ ਐਫ.ਸੀ.ਆਈ. ਦੇ ਗੁਦਾਮਾਂ ਵਿਖੇ ਪੱਲੇਦਾਰ ਯੂਨੀਅਨ ਅਤੇ ਐਫ.ਸੀ.ਆਈ. ਯੂਨੀਅਨ ਵੱਲੋਂ ਮਜ਼ਦੂਰਾਂ ਦੀ ਵੱਡੀ ਹਾਜ਼ਰੀ ਵਿੱਚ ਸਮਾਗਮ ਕਰਵਾਇਆ ਗਿਆ।

ਬਰਨਾਲਾ ਬਿਊਰੋ  2 ਮਈ

            ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਅੱਜ ਮਹਿਲ ਕਲਾਂ ਦੀ ਅਨਾਜ ਮੰਡੀ ਅਤੇ ਐਫ.ਸੀ.ਆਈ. ਦੇ ਗੁਦਾਮਾਂ ਵਿਖੇ ਪੱਲੇਦਾਰ ਯੂਨੀਅਨ ਅਤੇ ਐਫ.ਸੀ.ਆਈ. ਯੂਨੀਅਨ ਵੱਲੋਂ ਮਜ਼ਦੂਰਾਂ ਦੀ ਵੱਡੀ ਹਾਜ਼ਰੀ ਵਿੱਚ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਪੱਲੇਦਾਰ ਯੂਨੀਅਨ ਦੇ ਪ੍ਰਧਾਨ ਰਾਜ ਸਿੰਘ ਭਾਂਬੜ ਅਤੇ ਐਫ.ਸੀ.ਆਈ. ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਕੀਤੀ।ਕਾਰਜਕ੍ਰਮ ਦੀ ਸ਼ੁਰੂਆਤ ਅਮਰੀਕਾ ਦੇ ਸ਼ਿਕਾਗੋ ਦੇ ਸ਼ਹੀਦ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ, ਜਿਨ੍ਹਾਂ ਨੇ ਮਜ਼ਦੂਰ ਹੱਕਾਂ ਲਈ ਆਪਣੀਆਂ ਕੁਰਬਾਨੀਆਂ ਦੇ ਕੇ ਅੱਠ ਘੰਟੇ ਕੰਮ ਦੇ ਕਾਨੂੰਨ ਦੀ ਨੀਂਹ ਰੱਖੀ। ਇਸ ਉਪਰੰਤ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਮਜ਼ਦੂਰ ਏਕਤਾ ਦੇ ਨਾਅਰੇ ਗੂੰਜੇ।ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਰਾਜ ਸਿੰਘ ਭਾਂਬੜ, ਮੀਤ ਪ੍ਰਧਾਨ ਜਰਨੈਲ ਸਿੰਘ ਬਰਨਾਲਾ, ਐਫ.ਸੀ.ਆਈ. ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਅਤੇ ਸੈਕਟਰੀ ਗੁਰਮੇਲ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਲਈ ਹੋਈ ਇਤਿਹਾਸਕ ਲੜਾਈ ਨੇ ਦੁਨੀਆ ਭਰ ਵਿੱਚ ਮਜ਼ਦੂਰ ਵਰਗ ਨੂੰ ਮਾਣ-ਸਨਮਾਨ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਮਜ਼ਦੂਰ ਵਿਰੋਧੀ ਕਾਨੂੰਨਾਂ ਨਾਲ ਮਜ਼ਦੂਰਾਂ ਦੇ ਹੱਕਾਂ ਉੱਤੇ ਕਟੌਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕੈਪਸ਼ਨ:ਅਨਾਜ ਮੰਡੀ ਮਹਿਲ ਕਲਾਂ ਵਿੱਚ ਐਫ.ਸੀ.ਆਈ. ਗੁਦਾਮਾਂ ਕੋਲ ਮਜ਼ਦੂਰ ਦਿਵਸ ਮੌਕੇ ਇਕੱਠੇ ਹੋਏ ਮਜ਼ਦੂਰ।
ਕੈਪਸ਼ਨ:ਅਨਾਜ ਮੰਡੀ ਮਹਿਲ ਕਲਾਂ ਵਿੱਚ ਐਫ.ਸੀ.ਆਈ. ਗੁਦਾਮਾਂ ਕੋਲ ਮਜ਼ਦੂਰ ਦਿਵਸ ਮੌਕੇ ਇਕੱਠੇ ਹੋਏ ਮਜ਼ਦੂਰ।

ਉਨ੍ਹਾਂ ਕਿਹਾ ਕਿ ਅੱਠ ਘੰਟੇ ਕੰਮ ਦੇ ਕਾਨੂੰਨ ਨਾਲ ਕਿਸੇ ਵੀ ਕਿਸਮ ਦੀ ਚੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਜ਼ਦੂਰਾਂ ਦੀ ਦਿਹਾੜੀ 400 ਰੁਪਏ ਤੋਂ ਵਧਾ ਕੇ ਘੱਟੋ-ਘੱਟ 700 ਰੁਪਏ ਕਰਨ ਦੀ ਲੋੜ ਹੈ। ਇਸ ਮੌਕੇ ਸਰਪੰਚ ਸਰਬਜੀਤ ਸਿੰਘ ਸੰਭੂ, ਅਰੁਣ ਕੁਮਾਰ ਬਾਸਲ ਅਤੇ ਸਤੀਸ਼ ਕੁਮਾਰ ਮਹਿਰਕਲਾਂ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਅੱਗੇ ਮਜ਼ਬੂਤੀ ਨਾਲ ਰੱਖਿਆ ਜਾਵੇਗਾ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਵਿੱਚ ਉਹ ਪੂਰੀ ਤਰ੍ਹਾਂ ਨਾਲ ਖੜੇ ਹਨ।ਮਜ਼ਦੂਰ ਆਗੂ ਕਾਮਰੇਡ ਬਲੌਰ ਸਿੰਘ, ਬੂਟਾ ਸਿੰਘ, ਗੁਰਦੀਪ ਸਿੰਘ, ਕਾਲਾ ਸਿੰਘ, ਗੁਰਮੀਤ ਸਿੰਘ ਸਮੇਤ ਹੋਰ ਆਗੂਆਂ ਨੇ ਮਜ਼ਦੂਰ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਸਮਾਗਮ ਦੇ ਅੰਤ ਵਿੱਚ ਮਜ਼ਦੂਰਾਂ ਵਿਚ ਲੱਡੂ ਅਤੇ ਬਦਾਣਾ ਵੰਡ ਕੇ ਖੁਸ਼ੀ ਮਨਾਈ ਗਈ।

ਹੋਰ ਤਾਜਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਮਹਿਲ ਕਲਾਂ ਵਿੱਚ ਗੂੰਜੀ ਮਜ਼ਦੂਰ ਏਕਤਾ – ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 5 9 3
Users Today : 89
Users Yesterday : 76
Users Last 7 days : 505

ਰਾਸ਼ੀਫਲ

error: Content is protected !!