-
-
ਐੱਨ.ਜੀ.ਟੀ. ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਬਰਨਾਲਾ ਵਿਖੇ ਅਚਨਚੇਤ ਚੈਕਿੰਗ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ ਨੇ ਅੱਜ ਬਰਨਾਲਾ ਦੇ ਵੱਖ-ਵੱਖ ਹਿੱਸਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ। ਇਸ ਜਾਂਚ ਦਾ ਮੁੱਖ ਉਦੇਸ਼ ਇਲਾਕੇ ਵਿੱਚ ਵਾਤਾਵਰਣ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਪ੍ਰਦੂਸ਼ਣ ਫੈਲਾਉਣ ਵਾਲੇ ਕਾਰਕਾਂ ਦੀ ਸਮੀਖਿਆ ਕਰਨਾ ਸੀ। ਵਿਸ਼ੇਸ਼ ਜਾਂਚ ਟੀਮ ਵਲੋਂ ਜੇਪੀ ਮੀਨਾ ਅਧਿਕਾਰੀ ਕੇਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦਿੱਲੀ, ਸਨੀ ਗੋਇਲ ਅਧਿਕਾਰੀ ਵਾਤਾਵਰਣ ਜੰਗਲ ਤੇ ਜਲਵਾਯੂ ਪਰਿਵਰਤਨ ਮੰਤਰਾਲਾ ਚੰਡੀਗੜ, ਕੌਸ਼ਿਲ ਕਸੌਰ ਡਵੀਜਨ ਅਫ਼ਸਰ ਸੰਗਰੂਰ ਵਣ ਵਿਭਾਗ ਪੰਜਾਬ ਦੀ ਅਗਵਾਈ ’ਚ ਘਟਨਾਂ ਸਥਾਨਾਂ ’ਤੇ ਹਰੇ ਭਰੇ ਰੁੱਖ ਗੈਰ ਕਾਨੂੰਨੀ ਪੁੱਟਣ ਸਬੰਧੀ ਚੈਕਿੰਗ ਕਰਕੇ ਬਰੀਕੀ ਨਾਲ ਜਾਂਚ ਕੀਤੀ ਗਈ।



