ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਠੀਕਰੀਵਾਲਾ ਨਰਸਿੰਗ ਕਾਲਜ ਦੀ ਉਸਾਰੀ ਦਾ ਮੁੱਦਾ ਗਰਮਾਇਆ, ਸਿਆਸੀ ਧਿਰਾਂ ਵਿਚਾਲੇ ਸ਼ਬਦੀ ਜੰਗ ਤੇਜ਼

ਇਤਿਹਾਸਕ ਨਗਰ ਪਿੰਡ ਠੀਕਰੀਵਾਲਾ ਵਿਖੇ ਬਨਣ ਵਾਲੇ ਨਰਸਿੰਗ ਕਾਲਜ ਨੂੰ ਲੈ ਕੇ ਤਰ੍ਹਾਂ ਤਰ੍ਹਾਂ ਦੀਆਂ ਚਰਚਾਵਾਂ ਦਾ ਬਜਾਰ ਗਰਮ ਹੈ। ਕਿਓਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਦੇ ਬਾਵਜੂਦ ਪਰਨਾਲਾ ਉ੍ਥੇ ਦਾ ਉੱਥੇ ਹੈ। ਆਮ ਆਦਮੀ ਪਾਰਟੀ ਵੱਲੋਂ ਸਥਾਨਕ ਕਸਬਾ ਮਹਿਲ ਕਲਾਂ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ ਦੇ ਸੁਕਰਾਨਾ ਸਮਾਗਮਾਂ ਸਮੇਂ ਵਿਧਾਨ ਸਭਾ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਹਾਜਰੀ ‘ਚ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਇੱਕ ਬਿਆਨ ਨੇ ਮਾਮਲਾ ਫਿਰ ਚਰਚਾ ਵਿੱਚ ਲੈ ਆਦਾਂ ਹੈ।

ਪਰਾਲੀ ਦੀ ਅੱਗ ਨੇ ਸਾੜੇ ਸੜਕ ਕਿਨਾਰੇ ਲੱਗੇ ਦਰੱਖਤ, ਕਿਸਾਨ ਆਗੂਆਂ ਨੇ ਕੁਦਰਤ ਦੀ ਰੱਖਿਆ ਲਈ ਫ਼ਿਕਰ ਜਤਾਇਆ

               ਭਾਰਤੀ ਕਿਸਾਨ ਯੂਨੀਅਨ ਡਕੌਦਾ ਧਨੇਰ ਦੇ ਜ਼ਿਲਾ ਮੀਤ ਪ੍ਰਧਾਨ ਜੁਗਰਾਜ ਸਿੰਘ ਹਰਦਾਸਪੁਰਾ ਅਤੇ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਨੇ ਮਹਿਲ ਕਲਾਂ ਤੋਂ ਖਿਆਲੀ ਨੂੰ ਜਾਣ ਵਾਲੀ ਸੜਕ ਕਿਨਾਰੇ ਪਰਾਲੀ ਦੀ ਅੱਗ ਨਾਲ ਸੜੇ ਦਰੱਖਤਾਂ ਨੂੰ ਲੈ ਕੇ ਗਹਿਰੀ ਚਿੰਤਾ ਜਤਾਈ ਹੈ। ਆਗੂਆਂ ਨੇ ਦੱਸਿਆ ਕਿ ਸੜਕ ਕਿਨਾਰੇ ਖੜੇ ਹਰੇ-ਭਰੇ ਦਰੱਖਤਾਂ ਨੂੰ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋਇਆ ਹੈ, ਜੋ

ਸਭਰੰਗ ਕਲਾ ਮੰਚ ਵੱਲੋਂ ਮਜ਼ਦੂਰ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਸੱਭਿਆਚਾਰਕ ਸਮਾਗਮ ਦਾ ਆਯੋਜਨ

ਕੈਪਸ਼ਨ: ਸਭਰੰਗ ਕਲਾ ਮੰਚ ਵੱਲੋਂ ਕਰਵਾਏ ਗਏ ਸੱਭਿਆਚਾਰਕ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਅਤੇ ਹੋਰ ਸਨਮਾਨਯੋਗ ਸ਼ਖਸੀਅਤਾਂ।

 ਪੰਜਾਬ ਦੇ ਅਮੀਰ ਵਿਰਾਸਤੀ ਸੱਭਿਆਚਾਰ ਅਤੇ ਰਵਾਇਤੀ ਕਲਾਵਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਭਰੰਗ ਕਲਾ ਮੰਚ ਪੰਜਾਬ ਵੱਲੋਂ ਮਜ਼ਦੂਰ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇੱਕ ਬੇਹੱਦ ਪ੍ਰਭਾਵਸ਼ਾਲੀ ਅਤੇ ਵਿਸ਼ਾਲ ਸਮਾਗਮ ਉਲੀਕਿਆ ਗਿਆ। ਸਥਾਨਕ ਸ਼ਾਸਤਰੀ ਨਗਰ ਦੇ ਆਰ ਐੱਸ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਸੈਂਕੜੇ ਪ੍ਰਤੀਯੋਗੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।

ਸਿਵਲ ਹਸਪਤਾਲ ਵਿਖੇ ਸਿਹਤ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਸਿਵਲ ਹਸਪਤਾਲ ਵਿਖੇ ਸਿਹਤ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਸਿਵਲ ਹਸਪਤਾਲ ਬਰਨਾਲਾ ਵਿਖੇ ਮੰਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਕੱਚੇ ਕਾਮਿਆਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀ

ਸਾਂਝੀਆਂ ਥਾਵਾਂ ‘ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਭਦੌੜ ਵਾਸੀ ਇਕਜੁੱਟ, ਜਥੇਬੰਦੀਆਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

ਜ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਭਦੌੜ ਵਿਖੇ ਮਹੱਲਾ ਨੈਣੇਵਾਲਾ ਅਤੇ ਸਮੂਹ ਨਗਰ ਨਿਵਾਸੀਆਂ ਦੀ ਇਕ ਅਹਿਮ ਸਾਂਝੀ ਇਕੱਤਰਤਾ ਹੋਈ ਜਿਸ ਵਿੱਚ ਭਦੌੜ ਵਿੱਚ ਸਰਗਰਮ ਸਾਰੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

error: Content is protected !!