27 ਘੰਟਿਆਂ ਬਾਅਦ ਪਾਣੀ ਵਾਲੀ ਟੈਂਕੀ ਤੋਂ ਉਤਰੇ ਸਰਪੰਚ ਜਗਜੀਵਨ ਸਿੰਘ – ਪ੍ਰਸ਼ਾਸਨ ਨਾਲ ਸਹਿਮਤੀ ਤੋਂ ਬਾਅਦ ਸੰਘਰਸ਼ ਨੂੰ ਵੱਡੀ ਜਿੱਤ ਕਰਾਰ
ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕਲਾਲਮਾਜਰਾ ਵਿੱਚ ਪੰਚਾਇਤੀ ਅਧਿਕਾਰਾਂ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਉਸ ਵੇਲੇ ਸਮਾਪਤ ਹੋਇਆ ਜਦੋਂ ਸਰਪੰਚ ਜਗਜੀਵਨ ਸਿੰਘ ਨੂੰ 27 ਘੰਟਿਆਂ ਬਾਅਦ ਵਾਟਰ ਵਰਕਸ ਦੀ ਟੈਂਕੀ ਤੋਂ ਸੁਰੱਖਿਅਤ ਥੱਲੇ ਉਤਾਰ ਲਿਆ ਗਿਆ। ਪ੍ਰਸ਼ਾਸਨ ਨਾਲ ਗੱਲਬਾਤ ਤੋਂ ਬਾਅਦ ਬਣੀ ਸਹਿਮਤੀ ਨੂੰ ਪਿੰਡ ਵਾਸੀਆਂ, ਪੰਚਾਇਤ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਹੱਥ ਖੜੇ ਕਰਕੇ ਮਨਜ਼ੂਰੀ ਦਿੱਤੀ ਗਈ



