ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਅਤੇ ਮਿੱਟੀ ਪਰਖ ਸਬੰਧੀ ਬੀਹਲਾ ਵਿਖੇ ਜਾਗਰੂਕਤਾ ਕੈਂਪ

ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਅਤੇ ਮਿੱਟੀ ਪਰਖ ਸਬੰਧੀ ਬੀਹਲਾ ਵਿਖੇ ਜਾਗਰੂਕਤਾ ਕੈਂਪ

 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵੱਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਧੀਨ ਆਉਂਦੇ ਪਿੰਡ ਬੀਹਲਾ ਦੀ ਸਹਿਕਾਰੀ ਸਭਾ ਵਿਖੇ ਕਿਸਾਨਾਂ ਦੀ ਭਲਾਈ ਲਈ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਉੱਨਤ ਕਿਸਮਾਂ ਅਪਣਾਉਣ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਬਾਰੇ ਜਾਗਰੂਕ ਕਰਨਾ ਸੀ। ਇ

ਬੇਅੰਤ ਬਰਨਾਲਾ,

                     ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵੱਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਧੀਨ ਆਉਂਦੇ ਪਿੰਡ ਬੀਹਲਾ ਦੀ ਸਹਿਕਾਰੀ ਸਭਾ ਵਿਖੇ ਕਿਸਾਨਾਂ ਦੀ ਭਲਾਈ ਲਈ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਉੱਨਤ ਕਿਸਮਾਂ ਅਪਣਾਉਣ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਬਾਰੇ ਜਾਗਰੂਕ ਕਰਨਾ ਸੀ। ਇਸ ਉਪਰਾਲੇ ਨੂੰ ਸਹਿਕਾਰੀ ਸਭਾ ਦੇ ਸਕੱਤਰ ਗਗਨਦੀਪ ਸਿੰਘ, ਪ੍ਰਧਾਨ ਰੁਪਿੰਦਰ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ ਅਤੇ ਸਮੂਹ ਕਮੇਟੀ ਮੈਂਬਰਾਂ ਦੇ ਵੱਡਮੁੱਲੇ ਸਹਿਯੋਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ। ਕੈਂਪ ਦੌਰਾਨ ਮੁੱਖ ਬੁਲਾਰੇ ਵਜੋਂ ਪਹੁੰਚੇ ਜ਼ਿਲ੍ਹਾ ਪਸਾਰ ਵਿਗਿਆਨੀ ਡਾ. ਅਮਨਦੀਪ ਕੌਰ ਨੇ ਮਿੱਟੀ ਦੀ ਪਰਖ ਦੀ ਅਹਿਮੀਅਤ ਬਾਰੇ ਦੱਸਦਿਆਂ ਕਿਸਾਨਾਂ ਨੂੰ ਖੇਤ ਵਿੱਚੋਂ ਸਹੀ ਤਰੀਕੇ ਨਾਲ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਆਖਿਆ ਕਿ ਜੇਕਰ ਕਿਸਾਨ ਮਿੱਟੀ ਦੀ ਜਾਂਚ ਰਿਪੋਰਟ ਦੇ ਅਧਾਰ ’ਤੇ ਲੋੜ ਅਨੁਸਾਰ ਹੀ ਰਸਾਇਣਕ ਖਾਦਾਂ ਦੀ ਵਰਤੋਂ ਕਰਨਗੇ ਤਾਂ ਇਸ ਨਾਲ ਜਿੱਥੇ ਖੇਤੀ ’ਤੇ ਹੋਣ ਵਾਲਾ ਫ਼ਾਲਤੂ ਖਰਚਾ ਘਟੇਗਾ, ਉੱਥੇ ਹੀ ਜ਼ਮੀਨ ਦੀ ਸਿਹਤ ਅਤੇ ਉਪਜਾਊ ਸ਼ਕਤੀ ਵੀ ਲੰਮੇ ਸਮੇਂ ਤੱਕ ਬਰਕਰਾਰ ਰਹੇਗੀ।

           ਪਿੰਡ ਬੀਹਲਾ ਵਿਖੇ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲਗਾਏ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਖੇਤੀ ਮਾਹਿਰ।
ਪਿੰਡ ਬੀਹਲਾ ਵਿਖੇ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲਗਾਏ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਖੇਤੀ ਮਾਹਿਰ।

ਵਿਗਿਆਨੀ ਨੇ ਕਿਸਾਨਾਂ ਨੂੰ ਪਾਣੀ ਦੀ ਬੱਚਤ ਕਰਨ ਅਤੇ ਅਗਲੀ ਫ਼ਸਲ ਦੀ ਸਮੇਂ ਸਿਰ ਬਿਜਾਈ ਯਕੀਨੀ ਬਣਾਉਣ ਲਈ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ.ਆਰ.-133, ਪੀ.ਆਰ.-132, ਪੀ.ਆਰ.-131, ਪੀ.ਆਰ.-128, ਪੀ.ਆਰ.-126 ਅਤੇ ਬਾਸਮਤੀ-1509 ਦੀ ਕਾਸ਼ਤ ਕਰਨ ਲਈ ਵਿਸ਼ੇਸ਼ ਤੌਰ ’ਤੇ ਪ੍ਰੇਰਿਤ ਕੀਤਾ। ਇਸ ਮੌਕੇ ਝੋਨੇ ਦੀ ਨਵੀਂ ਉੱਨਤ ਕਿਸਮ ਪੀ.ਆਰ.-133 ਦੀਆਂ ਵਿਸ਼ੇਸ਼ਤਾਵਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ ਅਤੇ ਕਿਸਾਨਾਂ ਨੂੰ ਝੋਨੇ ਤੇ ਬਾਸਮਤੀ ਦੀ ਫ਼ਸਲ ਵਿੱਚ ਬੀਜ ਦੀ ਸੋਧ ਕਰਨ, ਬਿਮਾਰੀਆਂ ਤੋਂ ਬਚਾਅ ਅਤੇ ਤੰਦਰੁਸਤ ਪਨੀਰੀ ਤਿਆਰ ਕਰਨ ਦੇ ਵਿਗਿਆਨਕ ਤਰੀਕੇ ਦੱਸੇ ਗਏ। ਇਸ ਦੇ ਨਾਲ ਹੀ ਝੋਨੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਉਣ ਵਾਲੇ ਮਧਰੇਪਣ ਦੇ ਰੋਗ ਦੀ ਪਛਾਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਦੇ ਨੁਕਤੇ ਵੀ ਸਾਂਝੇ ਕੀਤੇ ਗਏ। ਕੈਂਪ ਦੇ ਅਖੀਰ ਵਿੱਚ ਕਿਸਾਨਾਂ ਨੂੰ ਝੋਨੇ ਦਾ ਉੱਤਮ ਬੀਜ ਮੁਹੱਈਆ ਕਰਵਾਇਆ ਗਿਆ ਅਤੇ ਖੇਤੀ ਮਾਹਿਰਾਂ ਨੇ ਮੌਸਮੀ ਤਬਦੀਲੀਆਂ ਦੇ ਮੱਦੇਨਜ਼ਰ ਵਿਗਿਆਨਕ ਖੇਤੀ ਅਪਣਾਉਣ ਦੀ ਅਪੀਲ ਕੀਤੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   ਬਰਨਾਲਾ ਵਿਖੇ ਬੱਚਿਆਂ ਨੂੰ ਪੋਕਸੋ ਐਕਟ ਅਤੇ ਬਾਲ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 9 1
Users Today : 82
Users Yesterday : 59
Users Last 7 days : 302

ਰਾਸ਼ੀਫਲ

error: Content is protected !!