ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ, 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦੇਸ਼ ਭਰ ਦੇ ਬੱਚਿਆਂ ਦੀਆਂ ਬੇਮਿਸਾਲ ਪ੍ਰਾਪਤੀਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੋ ਹਜ਼ਾਰ ਛੱਬੀ ਵਾਸਤੇ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈ।

ਅੰਬਾਲਾ ਡਿਵੀਜ਼ਨ ਦੇ ਡੀਆਰਐਮ ਵਿਨੋਦ ਭਾਟੀਆ ਵੱਲੋਂ ਤਪਾ ਰੇਲਵੇ ਸਟੇਸ਼ਨ ਦਾ ਅਚਨਚੇਤ ਨਿਰੀਖਣ, ਯਾਤਰੀਆਂ ਦੀਆਂ ਮੁਸ਼ਕਲਾਂ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ

ਤਪਾ ਰੇਲਵੇ ਸਟੇਸ਼ਨ 'ਤੇ ਪ੍ਰਬੰਧਾਂ ਦਾ ਨਿਰੀਖਣ ਕਰਦੇ ਹੋਏ ਅੰਬਾਲਾ ਡਿਵੀਜ਼ਨ ਦੇ ਡੀਆਰਐਮ ਵਿਨੋਦ ਭਾਟੀਆ ਅਤੇ ਨਾਲ ਰੇਲਵੇ ਦੇ ਹੋਰ ਉੱਚ ਅਧਿਕਾਰੀ।

 ਅੰਬਾਲਾ ਰੇਲਵੇ ਡਿਵੀਜ਼ਨ ਦੇ ਡੀਆਰਐਮ ਵਿਨੋਦ ਭਾਟੀਆ ਵੱਲੋਂ ਬੁੱਧਵਾਰ ਨੂੰ ਤਪਾ ਰੇਲਵੇ ਸਟੇਸ਼ਨ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਉਚੇਚੇ ਦੌਰੇ ਦੌਰਾਨ ਉਨ੍ਹਾਂ ਨੇ ਰੇਲਵੇ ਸਟੇਸ਼ਨ ਦੇ ਸਮੁੱਚੇ ਪਰਿਸਰ ਦਾ ਦੌਰਾ ਕਰਦਿਆਂ ਉੱਥੇ ਮੁਸਾਫ਼ਰਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਵੱਖ-ਵੱਖ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।

ਕੇਵਲ ਸਿੰਘ ਢਿੱਲੋਂ ਲਈ ਪੰਜਾਬ ਭਾਜਪਾ ਦੀ ਪ੍ਰਧਾਨਗੀ ਕੰਡਿਆਂ ਦੀ ਸੇਜ, ਬਰਨਾਲਾ ਵਿੱਚ ਧੜੇਬੰਦੀ ਦੂਰ ਕਰਨਾ ਅਤੇ ਵਿਧਾਨ ਸਭਾ ਚੋਣਾਂ ਜਿੱਤਣਾ ਹੋਵੇਗੀ ਸਭ ਤੋਂ ਵੱਡੀ ਚੁਣੌਤੀ

 ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ, ਪਰ ਵਿਧਾਨ ਸਭਾ ਚੋਣਾਂ ਵਿੱਚ ਛੇ ਮਹੀਨਿਆਂ ਤੋਂ ਵੀ ਘੱਟ ਸਮਾਂ ਬਾਕੀ ਹੋਣ ਕਾਰਨ ਉਨ੍ਹਾਂ ਦਾ ਇਹ ਕਾਰਜਕਾਲ ਬੇਹੱਦ ਚੁਣੌਤੀਪੂਰਨ ਰਹੇਗਾ। ਭਾਜਪਾ ਹਾਈਕਮਾਂਡ ਨੇ ਪੁਰਾਣੇ ਟਕਸਾਲੀ ਆਗੂਆਂ ਨੂੰ ਦਰਕਿਨਾਰ ਕਰਕੇ ਕਾਂਗਰਸ ਤੋਂ ਆਏ ਢਿੱਲੋਂ ‘ਤੇ ਭਰੋਸਾ ਜਤਾਇਆ ਹੈ,

ਵਪਾਰੀਆਂ ਦੀ ਸੁਰੱਖਿਆ ਅਤੇ ਸਮੱਸਿਆਵਾਂ ਦੇ ਹੱਲ ਲਈ ਡੀਐਸਪੀ ਵੱਲੋਂ ਵਿਸ਼ੇਸ਼ ਮੀਟਿੰਗ

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠ ਤਪਾ ਦੇ ਡੀਐਸਪੀ ਜਸਕਰਨ ਸਿੰਘ ਬਰਾੜ ਵੱਲੋਂ ਸਥਾਨਕ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਵਿਧਾਨ ਸਭਾ ਟ੍ਰੇਡਰ ਕਮਿਸ਼ਨ ਹਲਕਾ ਭਦੌੜ ਦੇ ਚੇਅਰਮੈਨ ਮਨੀਸ਼ ਕੁਮਾਰ ਗਰਗ ਕੌਂਸਲਰ, ਮੈਂਬਰ ਰਵੀ ਮੌੜ ਅਤੇ ਸਰਪੰਚ ਹਰਚਰਨ ਸਿੰਘ ਜੰਡਸਰ ਦੀ ਦੇਖਰੇਖ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਡੀਐਸਪੀ ਜਸਕਰਨ ਸਿੰਘ

ਨਗਰ ਨਿਗਮ ਵੱਲੋਂ ਲੋਕ ਭਲਾਈ ਮੇਲਾ, ਰੇਹੜੀ-ਫੜ੍ਹੀ ਵਾਲਿਆਂ ਨੂੰ ਸਰਕਾਰੀ ਯੋਜਨਾਵਾਂ ਨਾਲ ਜੋੜਨ ਦਾ ਉਪਰਾਲਾ

ਸਥਾਨਕ ਸਰਕਾਰਾਂ ਵਿਭਾਗ ਦੇ ਨਿਰਦੇਸ਼ਕ ਅਤੇ ਨਗਰ ਨਿਗਮ ਬਰਨਾਲਾ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਦਫ਼ਤਰ ਵਿਖੇ ਇੱਕ ਵਿਸ਼ੇਸ਼ ਲੋਕ ਭਲਾਈ ਮੇਲਾ ਲਗਾਇਆ ਗਿਆ।

error: Content is protected !!