ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਵਿਦਿਆਰਥਣ ਦਾ ਰੋਲ ਨੰਬਰ ਰੋਕਣ ਵਾਲੇ ਸਕੂਲ ਦੇ ਪ੍ਰਿੰਸੀਪਲ ਤੇ ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ

ਵਿਦਿਆਰਥਣ ਦਾ ਰੋਲ ਨੰਬਰ ਰੋਕਣ ਵਾਲੇ ਸਕੂਲ ਦੇ ਪ੍ਰਿੰਸੀਪਲ ਤੇ ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ

ਬਰਨਾਲ਼ਾ ਬਿਊਰੋ

ਵਿਦਿਆਰਥਣ ਦੇ ਪਰਿਵਾਰ ਨੇ ਡੀਸੀ ਦਫਤਰ ਮੂਹਰੇ ਧਰਨਾ ਦੇ ਕੇ ਮੰਗਿਆ ਸੀ ਇਨਸਾਫ

ਵਿਵਾਦਾਂ ਵਿੱਚ ਘਿਰੇ ਪ੍ਰਿੰਸੀਪਲ ਨੂੰ ਬਰਨਾਲਾ ਤੋਂ ਫਾਜ਼ਿਲਕਾ ਬਦਲਿਆ
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੌਰਾਨ ਇੱਕ ਵਿਦਿਆਰਥਣ ਦਾ ਰੋਲ ਨੰਬਰ ਰੋਕੇ ਜਾਣ ਕਾਰਨ ਸੁਰਖੀਆਂ ਵਿੱਚ ਆਏ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਖ਼ਿਲਾਫ਼ ਸਿੱਖਿਆ ਵਿਭਾਗ ਵੱਲੋਂ ਵੱਡੀ ਪ੍ਰਸ਼ਾਸਨਿਕ ਕਾਰਵਾਈ ਕਰਦਿਆਂ ਉਨ੍ਹਾਂ ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀਮਤੀ ਸੋਨਾਲੀ ਗਿਰਿ ਦੇ ਦਸਤਖ਼ਤਾਂ ਹੇਠ 4 ਜੂਨ ਨੂੰ ਜਾਰੀ ਹੋਏ ਇਨ੍ਹਾਂ ਹੁਕਮਾਂ ਤਹਿਤ ਸੂਬੇ ਦੇ 17 ਪ੍ਰਿੰਸੀਪਲਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਹੁਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਭੇਜ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਵਿਭਾਗ ਵੱਲੋਂ ਬਕਾਇਦਾ ਰੋਲ ਨੰਬਰ ਜਾਰੀ ਕੀਤੇ ਜਾਣ ਦੇ ਬਾਵਜੂਦ ਪ੍ਰਿੰਸੀਪਲ ਸੰਜੇ ਸਿੰਗਲਾ ਨੇ ਘੱਟ ਹਾਜ਼ਰੀਆਂ ਦਾ ਆਧਾਰ ਬਣਾ ਕੇ ਅੱਠਵੀਂ ਜਮਾਤ ਦੀ ਇੱਕ ਵਿਦਿਆਰਥਣ ਦਾ ਰੋਲ ਨੰਬਰ ਰੋਕ ਲਿਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਮੀਡੀਆ ਵਿੱਚ ਆਉਣ ‘ਤੇ ਪੂਰੇ ਪੰਜਾਬ ਵਿੱਚ ਭਾਰੀ ਚਰਚਾ ਛਿੜ ਗਈ ਸੀ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉੱਚ ਅਧਿਕਾਰੀਆਂ ਦੇ ਹੁਕਮਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਮੰਨਿਆ ਜਾ ਰਿਹਾ ਹੈ ਕਿ ਇਸੇ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਪ੍ਰਿੰਸੀਪਲ ਦੀ ਬਦਲੀ ਪ੍ਰਬੰਧਕੀ ਆਧਾਰ ‘ਤੇ ਬਰਨਾਲਾ ਤੋਂ

ਤੀਜੇ-ਚੌਥੇ ਜ਼ਿਲ੍ਹੇ ਵਿੱਚ ਕਰ ਦਿੱਤੀ ਗਈ ਹੈ। ਵਿਦਿਆਰਥਣ ਦਾ ਰੋਲ ਨੰਬਰ ਰੋਕਣ ਦੀ ਇਸ ਘਟਨਾ ਤੋਂ ਇਲਾਵਾ ਸਕੂਲ ਵਿੱਚ ਆਈ 30-32 ਲੱਖ ਰੁਪਏ ਦੀ ਗ੍ਰਾਂਟ ਵਾਪਸ ਕੀਤੇ ਜਾਣ ਦੇ ਮਾਮਲੇ ਵਿੱਚ ਵੀ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਪਿੰਡ ਵਾਸਿਆਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਖ਼ਿਲਾਫ਼ ਉੱਚ ਅਧਿਕਾਰੀਆਂ ਨੂੰ ਸ਼ਿਕਾਇਤਾਂ ਵੀ ਭੇਜੀਆਂ ਸਨ। ਹੁਣ ਪ੍ਰਿੰਸੀਪਲ ਦੀ ਬਦਲੀ ਹੋਣ ‘ਤੇ ਪਿੰਡ ਠੀਕਰੀਵਾਲਾ ਦੇ ਸਰਪੰਚ ਕਿਰਨਜੀਤ ਸਿੰਘ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 2 5
Users Today : 12
Users Yesterday : 25
Users Last 7 days : 308

ਰਾਸ਼ੀਫਲ

error: Content is protected !!