ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਅਹਿਮ ਮੀਟਿੰਗ: ਪੁਲਿਸ ਧੱਕੇਸ਼ਾਹੀ ਦੀ ਕੀਤੀ ਸਖ਼ਤ ਨਿਖੇਧੀ
ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਇਕਾਈ ਤਪਾ ਦੀ ਮਾਸਿਕ ਮੀਟਿੰਗ ਇਕਾਈ ਪ੍ਰਧਾਨ ਚਾਨਣ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਪੱਧਰ ‘ਤੇ ਆਯੋਜਿਤ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰ ਸਾਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਪ੍ਰੇਮ ਨਾਥ, ਰੂਪ ਚੰਦ ਪਾਵਰਕੌਮ, ਜੋਗਿੰਦਰ ਨਾਥ, ਪਵਨ ਕੁਮਾਰ ਅਤੇ ਰਾਮੇਸ਼ਵਰ ਦਾਸ ਆਦਿ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਹਾਲ ਹੀ ਵਿੱਚ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸ ਲਾਈਨਮੈਨਾਂ ‘ਤੇ ਹੋਏ ਪੁਲਿਸ ਲਾਠੀ



