ਪਵਿੱਤਰ ਗੁਰਦੁਆਰਾ ਆਕੀਗੜ੍ਹ ਸਾਹਿਬ ਪਿੰਡ ਮੂੰਮ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਸਰੂਪ ਪ੍ਰਭਾਵਿਤ
ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਮੂੰਮ ਸਥਿਤ ਗੁਰਦੁਆਰਾ ਆਕੀਗੜ੍ਹ ਸਾਹਿਬ ਦੇ ਸੱਚਖੰਡ ਵਿੱਚ ਅੱਜ ਸਵੇਰੇ ਕਰੀਬ ਸਾਢੇ ਚਾਰ ਵਜੇ ਪੱਖੇ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਮੰਦਭਾਗੀ ਘਟਨਾ ਵਾਪਰੀ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇੱਕ ਪਾਵਨ ਸਰੂਪ ਨੂੰ ਅਗਨ ਭੇਟ ਹੋਣ ਕਾਰਨ ਨੁਕਸਾਨ ਪਹੁੰਚਿਆ ਹੈ।



