ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਢਿੱਲਵਾਂ ਵਿਖੇ ਵਿਸ਼ੇਸ਼ ਕੈਂਪ ਆਯੋਜਿਤ: ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਰੇ ਫਾਰਮ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਢਿੱਲਵਾਂ ਵਿਖੇ ਵਿਸ਼ੇਸ਼ ਕੈਂਪ ਆਯੋਜਿਤ: ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਰੇ ਫਾਰਮ

  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਆਰਥਿਕ ਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ਅਹਿਮ ਸਕੀਮ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਪੂਰੇ ਰਾਜ ਵਿੱਚ ਭਾਰੀ

ਬਰਨਾਲਾ ਬਿਊਰੋ ।

                ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਆਰਥਿਕ ਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ਅਹਿਮ ਸਕੀਮ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਪੂਰੇ ਰਾਜ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੀ ਦੇਖ-ਰੇਖ ਹੇਠ ਪਿੰਡ ਢਿੱਲਵਾਂ ਵਿਖੇ ਇੱਕ ਵਿਸ਼ੇਸ਼ ਕੈਂਪ ਲਗਾ ਕੇ ਯੋਗ ਮਹਿਲਾ ਲਾਭਪਾਤਰੀਆਂ ਦੇ 1000 ਅਤੇ 1500 ਰੁਪਏ ਵਾਲੀ ਯੋਜਨਾ ਸਬੰਧੀ ਫਾਰਮ ਭਰੇ ਜਾ ਰਹੇ ਹਨ।

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਢਿੱਲਵਾਂ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਫਾਰਮ ਭਰਵਾਉਂਦੀਆਂ ਹੋਈਆਂ ਮਹਿਲਾਵਾਂ ਅਤੇ ਮੌਜੂਦ ਪ੍ਰਬੰਧਕ।
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਢਿੱਲਵਾਂ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਫਾਰਮ ਭਰਵਾਉਂਦੀਆਂ ਹੋਈਆਂ ਮਹਿਲਾਵਾਂ ਅਤੇ ਮੌਜੂਦ ਪ੍ਰਬੰਧਕ।

ਕੈਂਪ ਵਿੱਚ ਮਹਿਲਾਵਾਂ ਦੀ ਸਹੂਲਤ ਲਈ ਮੌਕੇ ‘ਤੇ ਹੀ ਫਾਰਮ ਭਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਅਰਜ਼ੀਆਂ ਨੂੰ ਤੁਰੰਤ ਆਨਲਾਈਨ ਪੋਰਟਲ ‘ਤੇ ਚੜ੍ਹਾਇਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਯੋਗ ਮਾਂ-ਭੈਣ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਘੋਸ਼ਣਾ ਅਨੁਸਾਰ ਇਸ ਯੋਜਨਾ ਤਹਿਤ 1 ਜੁਲਾਈ 2026 ਤੋਂ ਮਹਿਲਾਵਾਂ ਦੇ ਖਾਤਿਆਂ ਵਿੱਚ ਰਾਸ਼ੀ ਸਿੱਧੀ ਜਾਣੀ ਸ਼ੁਰੂ ਹੋ ਜਾਵੇਗੀ। ਆਮ ਆਦਮੀ ਪਾਰਟੀ ਦੇ ਆਗੂ ਅਤੇ ਸਰਪੰਚ ਹਰਵਿੰਦਰ ਸਿੰਘ ਬਿੰਦਲ ਢਿੱਲਵਾਂ ਤੇ ਸਾਬਕਾ ਪ੍ਰਧਾਨ ਗੁਰਜੰਟ ਸਿੰਘ ਸਹੋਤਾ ਦੀ ਅਗਵਾਈ ਹੇਠ ਆਯੋਜਿਤ ਇਸ ਕੈਂਪ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ, ਆਂਗਣਵਾੜੀ ਵਰਕਰਾਂ ਅਤੇ ਮਹਿਲਾ ਸਤਿਕਾਰ ਸਖੀਆਂ ਦੀ ਮਦਦ ਨਾਲ ਫਾਰਮ ਭਰਨ ਦੀ ਪ੍ਰਕਿਰਿਆ ਨੂੰ ਬੇਹੱਦ ਆਸਾਨ ਬਣਾਇਆ ਗਿਆ। ਇਸ ਮੌਕੇ ਰੋਹਿਤ ਜਿੰਦਲ ਨੇ ਦੱਸਿਆ ਕਿ ਮਹਿਲਾਵਾਂ ਦੇ ਪਛਾਣ ਪੱਤਰ, ਵੋਟਰ ਕਾਰਡ ਅਤੇ ਬੈਂਕ ਖਾਤੇ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕਰਕੇ ਡਾਟਾ ਤੁਰੰਤ ਫੀਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਤਾਵਾਂ-ਭੈਣਾਂ ਨੂੰ ਕਿਸੇ ਤਰ੍ਹਾਂ ਦੀ ਘਬਰਾਹਟ ਜਾਂ ਕਾਹਲੀ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਸਰਕਾਰ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਰਜਿਸਟ੍ਰੇਸ਼ਨ ਲਈ ਕੋਈ ਅੰਤਿਮ ਮਿਤੀ ਨਿਰਧਾਰਤ ਨਹੀਂ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕਿਸੇ ਮਹਿਲਾ ਦਾ ਫਾਰਮ ਪ੍ਰਸ਼ਾਸਨਿਕ ਕਾਰਨਾਂ ਕਰਕੇ ਜੁਲਾਈ ਤੋਂ ਬਾਅਦ ਵੀ ਪ੍ਰਵਾਨ ਹੁੰਦਾ ਹੈ ਤਾਂ ਉਸ ਨੂੰ 1 ਜੁਲਾਈ ਤੋਂ ਬਣਦਾ ਸਾਰਾ ਬਕਾਇਆ ਇਕੱਠਾ ਜਾਰੀ ਕਰ ਦਿੱਤਾ ਜਾਵੇਗਾ। ਕੈਂਪ ਦੌਰਾਨ ਮਾਤਾਵਾਂ-ਭੈਣਾਂ ਦੀ ਸਹੂਲਤ ਲਈ ਛਾਂ, ਬੈਠਣ ਲਈ ਕੁਰਸੀਆਂ ਅਤੇ ਠੰਢੇ ਪਾਣੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਕੈਂਪ ਵਿੱਚ ਪਹੁੰਚੀਆਂ ਮਹਿਲਾਵਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮਹੀਨਾਵਾਰ ਸਹਾਇਤਾ ਰਾਸ਼ੀ ਨਾਲ ਉਨ੍ਹਾਂ ਨੂੰ ਆਪਣੀਆਂ ਨਿੱਜੀ ਜ਼ਰੂਰਤਾਂ, ਬੱਚਿਆਂ ਦੀ ਪੜ੍ਹਾਈ ਅਤੇ ਦਵਾਈਆਂ ਆਦਿ ਦੇ ਖਰਚੇ ਪੂਰੇ ਕਰਨ ਵਿੱਚ ਵੱਡੀ ਮਦਦ ਮਿਲੇਗੀ।

ਹੋਰ ਤਾਜ਼ਾ ਖਬਰਾਂ ਲਈ ਕਲਿੱ ਕਰੋ। ਖੁੱਲ੍ਹੀਆਂ ਅੱਖਾਂ

ਜੂਨ ਮਹੀਨਾ ਮਲੇਰੀਆ ਰੋਕਥਾਮ ਮਹੀਨੇ ਵਜੋਂ ਮਨਾਇਆ: ਬਿਮਾਰੀ ਨੂੰ ਹਰਾਉਣ ਲਈ ਜ਼ਿਲ੍ਹਾ ਨਿਵਾਸੀਆਂ ਦਾ ਸਹਿਯੋਗ ਬੇਹੱਦ ਜ਼ਰੂਰੀ

 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 7 6
Users Today : 67
Users Yesterday : 59
Users Last 7 days : 287

ਰਾਸ਼ੀਫਲ

error: Content is protected !!