ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਮਿਡ ਡੇ ਮੀਲ ਵਰਕਰਾਂ ਵੱਲੋਂ ਮੰਗਾਂ ਦੀ ਪੂਰਤੀ ਲਈ 1 ਜੁਲਾਈ ਤੋਂ ਪੰਜਾਬ ਭਰ ਵਿੱਚ ਹੜਤਾਲ ਦੀ ਚਿਤਾਵਨੀ

ਮਿਡ ਡੇ ਮੀਲ ਵਰਕਰਾਂ ਵੱਲੋਂ ਮੰਗਾਂ ਦੀ ਪੂਰਤੀ ਲਈ 1 ਜੁਲਾਈ ਤੋਂ ਪੰਜਾਬ ਭਰ ਵਿੱਚ ਹੜਤਾਲ ਦੀ ਚਿਤਾਵਨੀ

  ਮਿਡ ਡੇ ਮੀਲ ਵਰਕਰ ਯੂਨੀਅਨ ਜ਼ਿਲ੍ਹਾ ਬਰਨਾਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਰਾਏਸਰ ਦੀ ਅਗਵਾਈ ਹੇਠ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਭੇਜਿਆ ਗਿਆ ਹੈ
ਮਿਡ ਡੇ ਮੀਲ ਵਰਕਰਾਂ ਵੱਲੋਂ ਮੰਗਾਂ ਦੀ ਪੂਰਤੀ ਲਈ 1 ਜੁਲਾਈ ਤੋਂ ਪੰਜਾਬ ਭਰ ਵਿੱਚ ਹੜਤਾਲ ਦੀ ਚਿਤਾਵਨੀ

ਬਰਨਾਲਾ ਬਿਊਰੋ

        ਮਿਡ ਡੇ ਮੀਲ ਵਰਕਰ ਯੂਨੀਅਨ ਜ਼ਿਲ੍ਹਾ ਬਰਨਾਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਰਾਏਸਰ ਦੀ ਅਗਵਾਈ ਹੇਠ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਭੇਜਿਆ ਗਿਆ ਹੈ। ਇਸ ਮੌਕੇ ਇਕੱਠੀਆਂ ਹੋਈਆਂ ਵਰਕਰਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਮਿਡ ਡੇ ਮੀਲ ਵਰਕਰਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਵਫ਼ਾ ਨਹੀਂ ਹੋਏ, ਜਿਸ ਕਾਰਨ ਸਮੂਹ ਵਰਕਰਾਂ ਵਿੱਚ ਸਰਕਾਰ ਪ੍ਰਤੀ ਭਾਰੀ ਨਾਰਾਜ਼ਗੀ ਅਤੇ ਰੋਸ ਪਾਇਆ ਜਾ ਰਿਹਾ ਹੈ। ਜਥੇਬੰਦੀ ਦੀਆਂ ਪ੍ਰਮੁੱਖ ਆਗੂਆਂ ਨੇ ਮੰਗ ਕੀਤੀ ਕਿ ਮਿਡ ਡੇ ਮੀਲ ਵਰਕਰਾਂ ਨੂੰ ਤੁਰੰਤ ਘੱਟੋ-ਘੱਟ ਉਜਰਤ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇ, ਸਾਲ ਵਿੱਚ ਦੋ ਵਰਦੀਆਂ ਦਿੱਤੀਆਂ ਜਾਣ, ਮੁਫ਼ਤ ਬੀਮਾ ਸਹੂਲਤ ਮੁਹੱਈਆ ਕਰਵਾਈ ਜਾਵੇ ਅਤੇ ਚੋਣਾਂ ਦੌਰਾਨ ਖਾਣਾ ਤਿਆਰ ਕਰਨ ਲਈ ਲਗਾਈਆਂ ਜਾਂਦੀਆਂ ਡਿਊਟੀਆਂ ਦਾ ਬਣਦਾ ਮਿਹਨਤਾਨਾ ਜਲਦ ਅਦਾ ਕੀਤਾ ਜਾਵੇ। ਉਨ੍ਹਾਂ ਸਕੂਲ ਪ੍ਰਬੰਧਕਾਂ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਕੂਲਾਂ ਵਿੱਚ ਵਰਕਰਾਂ ਨਾਲ ਹੋ ਰਹੇ ਦੁਰਵਿਵਹਾਰ, ਬੇਵਜ੍ਹਾ ਤੰਗ-ਪਰੇਸ਼ਾਨ ਕਰਨ ਅਤੇ ਆਉਣ-ਜਾਣ ਸਮੇਂ ਬੈਗਾਂ ਦੀ ਤਲਾਸ਼ੀ ਲੈਣ ਵਰਗੀਆਂ ਅਪਮਾਨਜਨਕ ਕਾਰਵਾਈਆਂ ਨੂੰ ਤੁਰੰਤ ਬੰਦ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ 30 ਜੂਨ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਅਤੇ ਸਾਰਥਕ ਹੱਲ ਨਹੀਂ ਕੱਢਿਆ ਤਾਂ 1 ਜੁਲਾਈ ਤੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਮਿਡ ਡੇ ਮੀਲ ਵਰਕਰ ਮੁਕੰਮਲ ਹੜਤਾਲ ‘ਤੇ ਚਲੀਆਂ ਜਾਣਗੀਆਂ, ਜਿਸ ਦੌਰਾਨ ਸਕੂਲਾਂ ਵਿੱਚ ਬੱਚਿਆਂ ਲਈ ਖਾਣਾ ਨਹੀਂ ਤਿਆਰ ਕੀਤਾ ਜਾਵੇਗਾ ਅਤੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਤਿੱਖਾ ਘਿਰਾਓ ਵੀ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਵਿੱਚ ਗੁਰਮੀਤ ਕੌਰ, ਅਜਮੇਰ ਕੌਰ, ਜਸਵੀਰ ਕੌਰ, ਕਰਮਜੀਤ ਕੌਰ ਕਲਾਲਾ, ਰਾਜਵਿੰਦਰ ਕੌਰ ਕਲਾਲਾ, ਵੀਰਪਾਲ ਕੌਰ, ਸਰਬਜੀਤ ਕੌਰ, ਹਰਜਿੰਦਰ ਕੌਰ ਅਤੇ ਕਰਮਜੀਤ ਕੌਰ ਰਾਏਸਰ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ, ਜਦਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਚੀਮਾ, ਰਛਪਾਲ ਸਿੰਘ ਔਲਖ, ਅਜਿੰਦਰਪਾਲ ਸਿੰਘ ਅਤੇ ਬਲਜੀਤ ਸਿੰਘ ਮਹਿਤਾ ਨੇ ਵੀ ਵਰਕਰਾਂ ਦੇ ਇਸ ਸੰਘਰਸ਼ ਨੂੰ ਆਪਣਾ ਪੂਰਨ ਸਮਰਥਨ ਦਿੱਤਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬਹੁਤ ਵੱਡਾ ਫੈਸਲਾ, ਉਨੱਤੀ ਜੂਨ ਨੂੰ ਪੰਜਾਬ ਦੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਕੀਤਾ ਤਲਬ, ਗੈਰ-ਸਿੱਖ ਮੰਤਰੀਆਂ ਤੋਂ ਮੰਗਿਆ ਲਿਖਤੀ ਜਵਾਬ

 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 2
Users Today : 22
Users Yesterday : 37
Users Last 7 days : 296

ਰਾਸ਼ੀਫਲ

error: Content is protected !!