ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » 4 ਜੁਲਾਈ ਦੇ ਚੰਡੀਗੜ੍ਹ ਧਰਨੇ ਲਈ ਪਿੰਡ ਠੁੱਲੀਵਾਲ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਦੀ ਵੱਡੀ ਲਾਮਬੰਦੀ, ਸਰਕਾਰਾਂ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਇ

4 ਜੁਲਾਈ ਦੇ ਚੰਡੀਗੜ੍ਹ ਧਰਨੇ ਲਈ ਪਿੰਡ ਠੁੱਲੀਵਾਲ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਦੀ ਵੱਡੀ ਲਾਮਬੰਦੀ, ਸਰਕਾਰਾਂ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਇ

    ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਚਾਰ ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਵਜੋਂ ਪਿੰਡ ਠੁੱ
ਪਿੰਡ ਠੁੱਲੀਵਾਲ ਵਿਖੇ ਚੰਡੀਗੜ੍ਹ ਧਰਨੇ ਦੀ ਤਿਆਰੀ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ।

ਬਰਨਾਲਾ ਬਿਊਰੋ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਚਾਰ ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਵਜੋਂ ਪਿੰਡ ਠੁੱਲੀਵਾਲ, ਫਤਿਹਗੜ੍ਹ ਪੰਜਗਰਾਈਆਂ, ਟਿੱਬਾ ਅਤੇ ਗੁਰਬਖਸ਼ਪੁਰਾ ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਬਲਾਕ ਪ੍ਰਧਾਨ ਮਲਕੀਤ ਸਿੰਘ ਹੇੜੀਕੇ ਦੀ ਅਗਵਾਈ ਹੇਠ ਹੋਈਆਂ ਇਨ੍ਹਾਂ ਮੀਟਿੰਗਾਂ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਜਥੇਬੰਦੀ ਦੇ ਜ਼ਿਲ੍ਹਾ ਆਗੂ ਸਤਨਾਮ ਸਿੰਘ ਦੀਵਾਨਾ, ਨਾਜਰ ਸਿੰਘ ਧਾਲੀਵਾਲ, ਮੇਵਾ ਸਿੰਘ ਭੱਟੀ, ਹਰਚੰਦ ਸਿੰਘ ਅਤੇ ਮਹਿਲਾ ਆਗੂ ਨਵਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਅੰਦਰ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਖੇਤੀ ਸੰਕਟ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਆਮ ਲੋਕਾਂ ਦਾ ਜੀਵਨ ਬੇਹੱਦ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਰਤ ਅਮਰੀਕਾ ਵਪਾਰ ਸਮਝੌਤੇ ਰਾਹੀਂ ਦੇਸ਼ ਦੀ ਖੇਤੀਬਾੜੀ, ਛੋਟੇ ਉਦਯੋਗਾਂ ਅਤੇ ਦੇਸੀ ਉਤਪਾਦਨ ਖੇਤਰ ਨੂੰ ਬਹੁਕੌਮੀ ਕੰਪਨੀਆਂ ਦੇ ਹਵਾਲੇ ਕਰਨ ਦੀ ਤਿਆਰੀ ਹੈ, ਜਿਸ ਨੂੰ ਤੁਰੰਤ ਰੱਦ ਕੀਤਾ ਜਾਵੇ। ਆਗੂਆਂ ਨੇ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਤੁਰੰਤ ਵਾਪਸ ਲੈਣ, ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਅਤੇ ਬਿਜਾਈ ਦੇ ਮੌਸਮ ਵਿੱਚ ਡੀਜ਼ਲ ਉੱਤੇ ਸਬਸਿਡੀ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਰਾਨ ਉੱਤੇ ਅਮਰੀਕੀ ਹਮਲਿਆਂ ਕਾਰਨ ਪੈਦਾ ਹੋਏ ਵਿਸ਼ਵ ਵਿਆਪੀ ਤਣਾਅ ਦਾ ਬੋਝ ਆਮ ਲੋਕਾਂ ਦੀ ਬਜਾਏ ਵੱਡੇ ਕਾਰਪੋਰੇਟ ਘਰਾਣਿਆਂ ਉੱਤੇ ਪਾਇਆ ਜਾਵੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਵੱਡੇ ਸਰਮਾਏਦਾਰਾਂ ਅਤੇ ਜ਼ਮੀਨ ਮਾਲਕਾਂ ਉੱਤੇ ਭਾਰੀ ਟੈਕਸ ਲਾ ਕੇ ਸਰਕਾਰੀ ਖ਼ਜ਼ਾਨਾ ਭਰਿਆ ਜਾਵੇ, ਮਜ਼ਦੂਰ ਆਗੂਆਂ ਉੱਤੇ ਦਰਜ ਝੂਠੇ ਕੇਸ ਰੱਦ ਕਰਕੇ ਨਵੇਂ ਕਿਰਤ ਕੋਡ ਵਾਪਸ ਲਏ ਜਾਣ। ਉਨ੍ਹਾਂ ਸਮੂਹ ਵਰਗਾਂ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਚਾਰ ਜੁਲਾਈ ਨੂੰ ਵੱਡੇ ਕਾਫ਼ਲੇ ਬਣਾ ਕੇ ਚੰਡੀਗੜ੍ਹ ਪਹੁੰਚਣ ਦਾ ਸੱਦਾ ਦਿੱਤਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮਲੇਸ਼ੀਆ ਤੋਂ ਦੇਸ਼ ਨਿਕਾਲਾ ਕੀਤੇ ਦੋ ਅੱਤਵਾਦੀ ਦਿੱਲੀ ਦੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ, ਰੇਲਵੇ ਲਾਈਨਾਂ ਉਡਾਉਣ ਦੀ ਸਾਜ਼ਿਸ਼ ਵਿੱਚ ਸਨ ਸ਼ਾਮਲ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 3
Users Today : 23
Users Yesterday : 37
Users Last 7 days : 297

ਰਾਸ਼ੀਫਲ

error: Content is protected !!