ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਆਯੋਜਿਤ

ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਆਯੋਜਿਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਵੱਲੋਂ ਪਿੰਡ ਪੱਖੋਂ ਕਲਾਂ ਵਿਖੇ ਕਿਸਾਨਾਂ ਲਈ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਕਸਦ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਦੌਰਾਨ ਨਦੀਨਾਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਗਰੂਕ ਕਰਨਾ

ਬਰਨਾਲਾ ਬਿਊਰੋ

              ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਵੱਲੋਂ ਪਿੰਡ ਪੱਖੋਂ ਕਲਾਂ ਵਿਖੇ ਕਿਸਾਨਾਂ ਲਈ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਕਸਦ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਦੌਰਾਨ ਨਦੀਨਾਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਗਰੂਕ ਕਰਨਾ ਸੀ।

 ਪਿੰਡ ਪੱਖੋਂ ਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਮਾਹਿਰ।
ਪਿੰਡ ਪੱਖੋਂ ਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਮਾਹਿਰ।

ਇਸ ਕੈਂਪ ਵਿੱਚ ਪਿੰਡ ਦੇ ਪੰਜਾਹ ਤੋਂ ਵੱਧ ਕਿਸਾਨਾਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਪਸਾਰ ਵਿਗਿਆਨੀ ਡਾਕਟਰ ਅਮਨਦੀਪ ਕੌਰ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵਿੱਚ ਫਾਸਫੋਰਸ ਖਾਦ ਨਾ ਪਾਉਣ ਅਤੇ ਯੂਰੀਆ ਦੀ ਵਰਤੋਂ ਸਿਰਫ਼ ਲੋੜ ਅਨੁਸਾਰ ਹੀ ਕਰਨ ਬਾਰੇ ਬਾਰੀਕੀ ਨਾਲ ਸਮਝਾਇਆ। ਉਨ੍ਹਾਂ ਕਿਹਾ ਕਿ ਮਿੱਟੀ ਦੀ ਪਰਖ ਦੇ ਆਧਾਰ ‘ਤੇ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਖੇਤੀ ਦੀ ਲਾਗਤ ਘਟਦੀ ਹੈ ਅਤੇ ਮਿੱਟੀ ਦੀ ਸਿਹਤ ਵੀ ਵਧੀਆ ਬਣੀ ਰਹਿੰਦੀ ਹੈ। ਉਨ੍ਹਾਂ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਪਾਣੀ ਦੀ ਬਚਤ ਅਤੇ ਅਗਲੀ ਫ਼ਸਲ ਦੀ ਸਮੇਂ ਸਿਰ ਬਿਜਾਈ ਲਈ ਬਹੁਤ ਲਾਹੇਵੰਦ ਦੱਸਿਆ। ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿੱਚ ਉੱਗਣ ਵਾਲੇ ਨਦੀਨਾਂ ਦੀ ਪਛਾਣ ਕਰਵਾਈ ਗਈ ਅਤੇ ਉਨ੍ਹਾਂ ਦੀ ਰੋਕਥਾਮ ਲਈ ਢੁਕਵੀਆਂ ਨਦੀਨਨਾਸ਼ਕ ਦਵਾਈਆਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ।

 ਪਿੰਡ ਪੱਖੋਂ ਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਮਾਹਿਰ।
ਪਿੰਡ ਪੱਖੋਂ ਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਮਾਹਿਰ।

ਇਸ ਤੋਂ ਇਲਾਵਾ ਕੱਦੂ ਕਰਕੇ ਲਗਾਏ ਜਾਣ ਵਾਲੇ ਝੋਨੇ ਵਿੱਚ ਨਦੀਨਨਾਸ਼ਕਾਂ ਦੀ ਵਰਤੋਂ ਅਤੇ ਝੋਨੇ ਦੀ ਫ਼ਸਲ ਵਿੱਚ ਜਿੰਕ ਅਤੇ ਲੋਹੇ ਦੇ ਛਿੜਕਾਅ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ। ਕੈਂਪ ਦੇ ਅਖੀਰ ਵਿੱਚ ਡਾਕਟਰ ਅਮਨਦੀਪ ਕੌਰ ਨੇ ਕਿਸਾਨ ਜਗਤਾਰ ਸਿੰਘ, ਲਾਭ ਸਿੰਘ ਅਤੇ ਚਰਨਜੀਤ ਸਿੰਘ ਦੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੂੰ ਨਦੀਨਨਾਸ਼ਕਾਂ ਦੇ ਛਿੜਕਾਅ ਸਬੰਧੀ ਅਮਲੀ ਜਾਣਕਾਰੀ ਪ੍ਰਦਾਨ ਕੀਤੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਭਾਜਪਾ ਪੰਜਾਬੀਆਂ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰਕੇ ਮਾਹੌਲ ਖ਼ਰਾਬ ਕਰ ਰਹੀ ਹੈ: ਢਿੱਲੋਂ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 9 4
Users Today : 85
Users Yesterday : 59
Users Last 7 days : 305

ਰਾਸ਼ੀਫਲ

error: Content is protected !!